ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

JNU ਹਿੰਸਾ 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਸਮਾਨ: ਊਧਵ ਠਾਕਰੇ

JNU ਹਿੰਸਾ 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਸਮਾਨ: ਊਧਵ ਠਾਕਰੇ

ਜਵਾਹਰਲਾਲ ਨਹਿਰੂ ਯੂਨੀਵਰਸਿਟੀ (JNU) ’ਚ ਐਤਵਾਰ ਨੂੰ ਹੋਈ ਹਿੰਸਾ ਉੱਤੇ ਸ਼ਿਵ ਸੈਨਾ ਮੁਖੀ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦਾ ਪ੍ਰਤੀਕਰਮ ਆਇਆ ਹੈ। ਊਧਵ ਠਾਕਰੇ ਨੇ JNU ਵਿਦਿਆਰਥੀਆਂ ਉੱਤੇ ਹੋਏ ਹਮਲੇ ਦੀ ਤੁਲਨਾ 26/11 ਦੇ ਮੁੰਬਈ ਅੱਤਵਾਦੀ ਹਮਲੇ ਨਾਲ ਕੀਤੀ ਹੈ।

 

 

ਮਹਾਰਾਸ਼ਟਰ ਦੇ ਵਿਦਿਆਰਥੀਆਂ ਨੂੰ ਤਸੱਲੀ ਦਿੰਦਿਆਂ ਸ੍ਰੀ ਠਾਕਰੇ ਨੇ ਕਿਹਾ ਕਿ ਇੱਥੇ ਇਸ ਸੂਬੇ ’ਚ ਉਨ੍ਹਾਂ ਨੂੰ ਕੋਈ ਵੀ ਨੁਕਸਾਨ ਨਹੀਂ ਪਹੁੰਚਾ ਸਕਦਾ। ਚੇਤੇ ਰਹੇ ਕਿ ਕੱਲ੍ਹ ਐਤਵਾਰ ਨੂੰ JNU ’ਚ ਕੁਝ ਨਕਾਬਪੋਸ਼ਾਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਉੱਤੇ ਹਮਲਾ ਬੋਲ ਦਿੱਤਾ ਸੀ; ਜਿਸ ਵਿੱਚ 20 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਸਨ।

 

 

ਖ਼ਬਰ ਏਜੰਸੀ ਪੀਟੀਆਈ ਮੁਤਾਬਕ JNU ਹਿੰਸਾ ਬਾਰੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ JNU ਦੇ ਵਿਦਿਆਰਥੀਆਂ ਉੱਤੇ ਹਮਲੇ ਨੇ 26/11 ਮੁੰਬਈ ਅੱਤਵਾਦੀ ਹਮਲੇ ਨੂੰ ਚੇਤੇ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ JNU ’ਚ ਹਮਲਾ ਕਰਨ ਵਾਲੇ ਨਕਾਬਪੋਸ਼ ਹਮਲਾਵਰ ਬੁਜ਼ਦਿਲ ਹਨ ਤੇ ਉਨ੍ਹਾਂ ਦੀ ਸ਼ਨਾਖ਼ਤ ਕੀਤੀ ਜਾਣੀ  ਚਾਹੀਦੀ ਹੈ।

 

 

ਨਾਲ ਹੀ ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ’ਚ ਵਿਦਿਆਰਥੀ ਸੁਰੱਖਿਅਤ ਹਨ; ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਈ ਕੋਸ਼ਿਸ਼ ਬਰਦਾਸ਼ਤ ਨਹੀਂ ਹੋਵੇਗੀ। ਸ੍ਰੀ ਠਾਕਰੇ ਮੁੰਬਈ ਦੇ ਬਾਂਦਰਾ ਸਥਿਤ ਮਾਤੋਸ਼੍ਰੀ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ।

 

 

ਉੱਧਰ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਹਿੰਸਾ ਤੋਂ ਬਾਅਦ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਚਾਂਸਲਰ ਸਮੇਤ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਅੱਜ ਮੀਟਿੰਗ ਲਈ ਸੱਦਿਆ। ਮੰਤਰਾਲੇ ਨੇ ਜੇਐੱਨਯੂ ਰਜਿਸਟਰਾਰ ਪ੍ਰਮੋਦ ਕੁਮਾਰ ਨੂੰ ਵਿਦਿਆਰਥੀਆਂ ਤੇ ਅਧਿਆਪਕਾਂ ਉੱਤੇ ਹੋਏ ਹਮਲੇ ਦੇ ਸਬੰਧ ਵਿੱਚ ਤੁਰੰਤ ਰਿਪੋਰਟ ਦੇਣ ਲਈ ਕਿਹਾ ਸੀ।

 

 

ਜੇਐੱਨਯੂ ਕੈਂਪਸ ਵਿੱਚ ਉਸ ਵੇਲੇ ਹਿੰਸਾ ਭੜਕ ਗਈ ਸੀ, ਜਦੋਂ ਡਾਂਗਾਂ ਨਾਲ ਲੈਸ ਕੁਝ ਨਕਾਪੋਸ਼ਾਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਉੱਤੇ ਹਮਲਾ ਬੋਲ ਕੇ ਉਨ੍ਹਾਂ ਨੂੰ ਫੱਟੜ ਕਰ ਦਿੱਤਾ ਸੀ ਤੇ ਕੈਂਪਸ ਅੰਦਰਲੀ ਸੰਪਤੀ ਦਾ ਵੀ ਨੁਕਸਾਨ ਕੀਤਾ ਸੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:JNU Violence just like 26-11 Mumbai Terrorist Attack