ਕਰਨਾਟਕ ਦੀ ਜੇਡੀਐੱਸ ਅਤੇ ਕਾਂਗਰਸ ਦੇ ਗੱਠਜੋੜ ਵਾਲੀ ਸਰਕਾਰ ਨੂੰ ਮੰਗਲਵਾਰ ਨੂੰ ਵੱਡਾ ਝਟਕਾ ਲੱਗਾ ਹੈ। ਦੋ ਆਜ਼ਾਦ ਵਿਧਾਇਕਾਂ (MLAs) ਨੇ ਸਰਕਾਰ ਤੋਂ ਹਮਾਇਤ ਵਾਪਸ ਲੈ ਲਈ ਹੈ। ਇਨ੍ਹਾਂ ਦੋਵੇਂ ਵਿਧਾਇਕਾਂ ਦੇ ਨਾਂਅ ਐੱਚ. ਨਾਗੇਸ਼ ਅਤੇ ਆਰ. ਸ਼ੰਕਰ ਹਨ। ਇਹ ਜਾਣਕਾਰੀ ਏਐੱਨਆਈ ਨੇ ਦਿੱਤੀ ਹੈ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਕਰਨਾਟਕ ਕਾਂਗਰਸ ਵਿਧਾਇਕਾਂ ਵੱਲੋਂ ਮੁੰਬਈ ਦੇ ਇੱਕ ਹੋਟਲ ‘ਚ ਭਾਜਪਾ ਆਗੂਆਂ ਦੀ ਮੁਲਾਕਾਤ ਤੇ ਖ਼ਰੀਦੋ–ਫ਼ਰੋਖ਼ਤ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚਡੀ ਕੁਮਾਰਸਵਾਮੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਨੂੰ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਕੁਮਾਰਸਵਾਮੀ ਨੇ ਕਿਹਾ ਸੀ ਕਿ ਤਿੰਨੇ ਹੀ (ਕਾਂਗਰਸ ਦੇ ਵਿਧਾਇਕ) ਲਗਾਤਾਰ ਉਨ੍ਹਾਂ ਦੇ ਸੰਪਰਕ ਵਿੱਚ ਹਨ। ਮੈਨੂੰ ਸੂਚਿਤ ਕਰਨ ਤੋਂ ਬਾਅਦ ਉਹ ਮੁੰਬਈ ਗਏ। ਮੇਰੀ ਸਰਕਾਰ ਨੂੰ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ। ਮੈਂ ਜਾਣਦਾ ਹਾਂ ਕਿ ਭਾਜਪਾ ਕਿਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਉਹ ਕੀ ਪ੍ਰਸਤਾਵ ਦੇ ਰਹੇ ਹਨ। ਮੈਂ ਇਸ ਨੂੰ ਸੰਭਾਲ ਸਕਦਾ ਹਾਂ। ਮੀਡੀਆ ਨੂੰ ਕਿਉਂ ਇੰਨੀ ਫ਼ਿਕਰ ਹੈ?
/