ਅਗਲੀ ਕਹਾਣੀ

ਸਾਬਕਾ ਕੇਂਦਰੀ ਮੰਤਰੀ ਜੇਪੀ ਨੱਡਾ ਬਣੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ

ਭਾਜਪਾ ਸੰਸਦੀ ਬੋਰਡ ਦੀ ਬੈਠਕ ਚ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਵਜੋਂ ਜੇਪੀ ਨੱਡਾ ਦੇ ਨਾਂ ਤੇ ਮੋਹਰ ਲਗਾਈ ਗਈ। ਜੇਪੀ ਨੱਡਾ ਨੂੰ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦੌਰਾਨ ਸਿਹਤ ਮੰਤਰੀ ਬਣਾਇਆ ਗਿਆ ਸੀ।

 

ਹਾਲਾਂਕਿ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦੌਰਾਨ ਜੇਪੀ ਨੱਡਾ ਭਾਜਪਾ ਦੇ ਪ੍ਰਧਾਨ ਅਹੁਦੇ ਦੀ ਦੌੜ ਚ ਸ਼ਾਮਲ ਸਨ। ਉਸ ਸਮੇਂ ਅਮਿਤ ਸ਼ਾਹ ਨੂੰ ਭਾਜਪਾ ਦਾ ਕੌਮੀ ਪ੍ਰਧਾਨ ਬਣਾਇਆ ਗਿਆ ਸੀ। ਨੱਡਾ ਨੂੰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਦੀ ਸ਼ਾਮ ਨੂੰ ਦਿੱਤੀ।

 

 

 

ਰਾਜਨਾਥ ਨੇ ਕਿਹਾ, ਅਮਿਤ ਸ਼ਾਹ ਦੀ ਅਗਵਾਈ ਚ ਭਾਜਪਾ ਨੇ ਕਈ ਚੋਣਾਂ ਜਿੱਤੀਆਂ ਪਰ ਪ੍ਰਧਾਨ ਮੰਤਰੀ ਵਲੋਂ ਉਨ੍ਹਾਂ ਗ੍ਰਹਿ ਮੰਤਰੀ ਬਣਾਏ ਜਾਣ ਮਗਰੋਂ ਖੁਦ ਅਮਿਤ ਸ਼ਾਹ ਨੇ ਕਿਹਾ ਕਿ ਇਹ ਜ਼ਿੰਮੇਵਾਰੀ ਕਿਸੇ ਹੋਰ ਨੂੰ ਦਿੱਤੀ ਜਾਣੀ ਚਾਹੀਦੀ ਹੈ।

 

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਜਪਾ ਦੇ ਸੰਸਦੀ ਬੋਰਡ ਨੇ ਜੇਪੀ ਨੱਡਾ ਨੂੰ ਕਾਰਜਕਾਰੀ ਪ੍ਰਧਾਨ ਚੁਣਿਆ ਹੈ ਹਾਲਾਂਕਿ ਅਮਿਤ ਸ਼ਾਹ ਅਗਲੇ 6 ਮਹੀਨਿਆਂ ਤਕ ਪਾਰਟੀ ਦੇ ਕੌਮੀ ਪ੍ਰਧਾਨ ਬਣੇ ਰਹਿਣਗੇ। ਦੱਸਣਯੋਗ ਹੈ ਕਿ ਜੇਪੀ ਨੱਡਾ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਉਹ ਕਾਫੀ ਮੰਨੇ ਪ੍ਰਮੰਨੇ ਆਗੂ ਹਨ।

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:JP Nadda appointed as BJP working President