ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੀ ਸ਼ਿਵਕੁਮਾਰ ਦੀ ਨਿਆਂਇਕ ਹਿਰਾਸਤ 15 ਅਕਤੂਬਰ ਤੱਕ ਵਧੀ, ਤਿਹਾੜ ਜੇਲ੍ਹ 'ਚ ਈਡੀ ਕਰੇਗੀ ਪੁੱਛਗਿੱਛ 

ਦਿੱਲੀ ਦੀ ਅਦਾਲਤ ਨੇ ਡੀ ਸਿਵਕੁਮਾਰ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ 15 ਅਕਤੂਬਰ ਤੱਕ ਦਾ ਵਾਧਾ ਕੀਤਾ ਹੈ। ਨਾਲ ਹੀ, ਅਦਾਲਤ ਨੇ ਈਡੀ ਨੂੰ 4 ਅਤੇ 5 ਅਕਤੂਬਰ ਨੂੰ ਤਿਹਾੜ ਜੇਲ੍ਹ ਵਿੱਚ ਸ਼ਿਵਕੁਮਾਰ ਤੋਂ ਪੁੱਛਗਿੱਛ ਕਰਨ ਦੀ ਆਗਿਆ ਦਿੱਤੀ ਹੈ। ਇਹ ਈਡੀ ਨੇ ਸ਼ਿਵਕੁਮਾਰ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰਨ ਅਤੇ ਤਿਹਾੜ ਜੇਲ੍ਹ ਵਿੱਚ ਉਸ ਤੋਂ ਪੁੱਛਗਿੱਛ ਕਰਨ ਦੀ ਆਗਿਆ ਮੰਗੀ ਸੀ।
 

ਦੱਸ ਦੇਈਏ ਕਿ ਸ਼ਿਵਕੁਮਾਰ ਨੂੰ ਮਨੀ ਲਾਂਡਰਿੰਗ ਮਾਮਲੇ 'ਚ 3 ਸਤੰਬਰ ਨੂੰ ਫੈਡਰਲ ਜਾਂਚ ਏਜੰਸੀ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹਿਰਾਸਤ ਵਿੱਚ ਪੁੱਛਗਿੱਛ ਲਈ ਤਿਹਾੜ ਜੇਲ੍ਹ ਭੇਜਿਆ ਗਿਆ ਸੀ।

 

 

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਿਵਕੁਮਾਰ ਖ਼ਿਲਾਫ਼ ਪਿਛਲੇ ਸਾਲ ਸਤੰਬਰ ਵਿੱਚ ਮਨੀ ਲਾਂਡਰਿੰਗ ਦਾ ਕੇਸ ਦਾਇਰ ਕੀਤਾ ਸੀ। ਇਸ ਤੋਂ ਇਲਾਵਾ ਹਨੂੰਮੰਤਾਈਆ ਅਤੇ ਹੋਰਨਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਸੀ ਜੋ ਨਵੀਂ ਦਿੱਲੀ ਦੇ ਕਰਨਾਟਕ ਭਵਨ ਵਿੱਚ ਕੰਮ ਕਰਦੇ ਸਨ। ਇਹ ਕੇਸ ਇਨਕਮ ਟੈਕਸ ਵਿਭਾਗ ਵੱਲੋਂ ਪਿਛਲੇ ਸਾਲ ਬੈਂਗਲੁਰੂ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਇਨ੍ਹਾਂ ਲੋਕਾਂ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਅਧਾਰਤ ਹੈ। ਇਨ੍ਹਾਂ ਲੋਕਾਂ 'ਤੇ ਹਵਾਲਾ ਦੇ ਟੈਕਸ ਚੋਰੀ ਅਤੇ ਕਰੋੜਾਂ ਰੁਪਏ ਦੇ ਲੈਣ-ਦੇਣ ਦੇ ਦੋਸ਼ ਹਨ।

 

ਇਨਕਮ ਟੈਕਸ ਵਿਭਾਗ ਨੇ ਸ਼ਿਵਕੁਮਾਰ ਅਤੇ ਉਸ ਦੇ ਕਥਿਤ ਸਹਾਇਕ ਐਸ ਕੇ ਸ਼ਰਮਾ ਉੱਤੇ ਤਿੰਨ ਹੋਰ ਦੋਸ਼ੀਆਂ ਦੀ ਮਦਦ ਨਾਲ ਹਵਾਲਾ ਮਾਧਿਅਮ ਰਾਹੀਂ ‘ਵੱਡੇ ਪੱਧਰ’ ਅਣਅਧਿਕਾਰਤ ਨਕਦੀ ਭੇਜਣ ਦਾ ਦੋਸ਼ ਲਾਇਆ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Judicial custody of d shivkumar increased till 15 october ed will interogate in tihar jail