ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਯੁੱਧਿਆ ਕਾਂਡ ’ਚ ਕਲਿਆਣ ਸਿੰਘ ਨੂੰ ਮੁਲਜ਼ਮ ਵਜੋਂ ਸੰਮਨ ਜਾਰੀ

ਅਯੁੱਧਿਆ ਕਾਂਡ ’ਚ ਕਲਿਆਣ ਸਿੰਘ ਨੂੰ ਮੁਲਜ਼ਮ ਵਜੋਂ ਸੰਮਨ ਜਾਰੀ

ਅਯੁੱਧਿਆ ਕਾਂਡ ਦੇ ਵਿਸ਼ੇਸ਼ ਜੱਜ ਸੁਰੇਂਦਰ ਕੁਮਾਰ ਯਾਦਵ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਰਾਜਸਥਾਨ ਦੇ ਸਾਬਕਾ ਰਾਜਪਾਲ ਕਲਿਆਣ ਸਿੰਘ ਨੂੰ ਇੱਕ ਮੁਲਜ਼ਮ ਵਜੋਂ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਕਲਿਆਣ ਸਿੰਘ ਦੇ ਸੰਵਿਧਾਨਕ ਅਹੁਦੇ ਉੱਤੇ ਨਾ ਰਹਿਣ ਦਾ ਨੋਟਿਸ ਲੈਂਦਿਆਂ ਇਹ ਹੁਕਮ ਦਿੱਤਾ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 27 ਸਤੰਬਰ ਨੂੰ ਹੋਣੀ ਹੈ।

 

 

ਸੀਬੀਆਈ ਵੱਲੋਂ ਬੀਤੀ 9 ਸਤੰਬਰ ਨੂੰ ਕਲਿਆਣ ਸਿੰਘ ਨੂੰ ਮੁਲਜ਼ਮ ਵਜੋਂ ਅਦਾਲਤ ਵਿੱਚ ਤਲਬ ਕਰਨ ਦੀ ਮੰਗ ਵਾਲੀ ਅਰਜ਼ੀ ਦੇ ਕੇ ਦੱਸਿਆ ਗਿਆ ਸੀ ਕਿ 19 ਅਪ੍ਰੈਲ, 2017 ਨੂੰ ਸੁਪਰੀਮ ਕੋਰਟ ਨੇ 14 ਮੁਲਜ਼ਮਾਂ ਵਿਰੁੱਧ ਢਾਂਚਾ ਢਾਹੇ ਜਾਣ ਦੇ ਮਾਮਲੇ ਵਿੱਚ ਅਪਰਾਧਕ ਮੁਕੱਦਮਾ ਚਲਾਉਣ ਦਾ ਹੁਕਮ ਜਾਰੀ ਕੀਤਾ ਸੀ।

 

 

ਰਾਜਸਥਾਨ ਦੇ ਤਤਕਾਲੀਨ ਰਾਜਪਾਲ ਕਲਿਆਣ ਸਿੰਘ ਵਿਰੁੱਧ ਮੁਕੱਦਮਾ ਚਲਾਉਣ ਤੋਂ ਇਨਕਾਰ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸੰਵਿਧਾਨਕ ਅਹੁਦੇ ’ਤੇ ਨਿਯੁਕਤ ਕਲਿਆਣ ਸਿੰਘ ਵਿਰੁੱਧ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ।

 

 

ਸੀਬੀਆਈ ਨੇ ਅਰਜ਼ੀ ਵਿੱਚ ਕਿਹਾ ਸੀ ਕਿ ਕਲਿਆਣ ਸਿੰਘ ਨੇ 4 ਸਤੰਬਰ, 2014 ਨੂੰ ਰਾਜਸਥਾਨ ਦੇ ਰਾਜਪਾਲ ਦੇ ਅਹੁਦੇ ਦਾ ਹਲਫ਼ ਲਿਆ ਸੀ ਤੇ ਉਨ੍ਹਾਂ ਦਾ ਪੰਜ ਸਾਲਾਂ ਦਾ ਕਾਰਜਕਾਲ 3 ਸਤੰਬਰ, 2019 ਨੂੰ ਖ਼ਤਮ ਹੋ ਗਿਆ ਹੈ। ਹੁਣ ਉਹ ਕਿਸੇ ਸੰਵਿਧਾਨਕ ਅਹੁਦੇ ਉੱਤੇ ਨਹੀਂ ਹਨ; ਇਸ ਲਈ ਉਨ੍ਹਾਂ ਵਿਰੁੱਧ ਇਸ ਮਾਮਲੇ ਵਿੱਚ ਤਲਬ ਕਰ ਕੇ ਮੁਕੱਦਮਾ ਚਲਾਇਆ ਜਾਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kalyan Singh issued summon as an accused in Ayodhya case