ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੱਧ ਪ੍ਰਦੇਸ਼ : ਭਾਜਪਾ ਸ਼ਾਸਨ 'ਚ ਪ੍ਰਦਰਸ਼ਨਾਂ ਦੌਰਾਨ ਦਰਜ ਕੀਤੇ ਸਾਰੇ ਕੇਸ ਹੋਣਗੇ ਵਾਪਸ

ਮੱਧ ਪ੍ਰਦੇਸ਼  : ਭਾਜਪਾ ਸ਼ਾਸਨ 'ਚ  ਪ੍ਰਦਰਸ਼ਨਾਂ ਦੌਰਾਨ ਦਰਜ ਕੀਤੇ ਸਾਰੇ ਕੇਸ ਹੋਣਗੇ ਵਾਪਸ

ਮੱਧ ਪ੍ਰਦੇਸ਼ ਦੀ ਸਰਕਾਰ ਨੇ ਭਾਜਪਾ ਸ਼ਾਸਨ ਦੌਰਾਨ ਦਰਜ ਕੀਤੇ ਸਿਆਸੀ ਤੌਰ 'ਤੇ ਪ੍ਰੇਰਿਤ ਕੇਸਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ ਅਤੇ ਅਜਿਹੇ ਮਾਮਲਿਆਂ ਦੀ ਜਾਂਚ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਮੇਟੀ ਪਿਛਲੀ ਭਾਜਪਾ ਸਰਕਾਰ ਦੌਰਾਨ ਕਿਸਾਨਾਂ ਅਤੇ ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਵੱਲੋਂ ਕੀਤੇ ਪ੍ਰਦਰਸ਼ਨਾਂ ਦੌਰਾਨ ਦਰਜ ਕੇਸਾਂ ਦੀ ਵੀ ਜਾਂਚ ਕਰੇਗੀ। ਮੰਤਰੀ ਮੰਡਲ ਦੀ ਮੀਟਿੰਗ ਵੀਰਵਾਰ ਦੀ ਦੇਰ ਸ਼ਾਮ ਨੂੰ ਹੋਈ। 

 

ਮੰਤਰੀ ਮੰਡਲ ਦੀ ਮੀਟਿੰਗ 'ਚ 'ਜੈ ਕਿਸਾਨ ਫਸਲ ਕਰਜ਼ਾ ਮੁਆਫੀ ਸਕੀਮ' ਨੂੰ ਲਾਗੂ ਕਰਨ ਦੀ ਸਮੀਖਿਆ ਵੀ ਕੀਤੀ ਗਈ।  ਕਰਜ਼ਾ ਮੁਆਫੀ ਲਈ ਫਾਰਮ ਭਰਨ ਦੀ ਪ੍ਰਕਿਰਿਆ ਦੀ ਸ਼ੁਰੂ ਹੋਣ ਨਾਲ ਕਈ ਕਿਸਾਨਾਂ 'ਤੇ ਫਰਜ਼ੀ ਤੌਰ 'ਤੇ ਕਰਜ਼ਾ ਹੋਣ ਦੇ ਮਾਮਲੇ ਸਾਹਮਣੇ ਆਉਣ ਲੱਗੇ ਹਨ। 

 

ਇਸ ਸਬੰਧੀ ਸਰਕਾਰ ਨੇ ਸੰਬੰਧਿਤ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kamal Nath Cabinet Decision All politically motivated cases filed during BJP rule will be withdraw