ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗ੍ਰਹਿ ਮੰਤਰਾਲੇ ਦੇ ਜਾਂਚ-ਘੇਰੇ ’ਚ ਆਏ ਅਸਤੀਫਾ ਦੇਣ ਵਾਲੇ IAS ਕਨੰਨ

ਕੰਨਨ ਗੋਪੀਨਾਥਨ, ਜਿਨ੍ਹਾਂ ਨੇ ਹਾਲ ਹੀ ਵਿੱਚ ਕਸ਼ਮੀਰ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਦਾ ਹਵਾਲਾ ਦਿੰਦੇ ਹੋਏ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਤੋਂ ਅਸਤੀਫਾ ਦੇ ਦਿੱਤਾ ਸੀ, ਕੇਂਦਰੀ ਗ੍ਰਹਿ ਮੰਤਰਾਲੇ ਦੀ ਪੜਤਾਲ ਅਧੀਨ ਆ ਗਏ ਹੈ।

 

ਕੰਨਨ ਨੇ ਪਿਛਲੇ ਮਹੀਨੇ ਅਸਤੀਫਾ ਦਿੰਦੇ ਹੋਏ ਕਿਹਾ ਸੀ ਕਿ ਉਹ 5 ਅਗਸਤ ਤੋਂ ਜੰਮੂ-ਕਸ਼ਮੀਰ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਪਰੇਸ਼ਾਨ ਸਨ।

 

ਉਨ੍ਹਾਂ ਨੂੰ 8 ਜੁਲਾਈ ਨੂੰ ਗ੍ਰਹਿ ਮੰਤਰਾਲੇ ਦੀ ਤਰਫੋਂ ਫਰਜ਼ ਪੂਰੇ ਨਾ ਕਰਨ ਅਤੇ ਕੰਮ ਚ ਢਿੱਲ ਵਰਤਣ ਲਈ ਇਕ ਨੋਟਿਸ ਜਾਰੀ ਕੀਤਾ ਗਿਆ ਸੀ।

 

ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰ ਸ਼ਾਸਤ ਪ੍ਰਦੇਸ਼ ਦਮਨ ਤੇ ਦੀਵ ਤੇ ਦਾਦਰਾ ਅਤੇ ਨਗਰ ਹਵੇਲੀ ਦੀ ਸਰਕਾਰ ਖ਼ਿਲਾਫ਼ ਢੁਕਵੀਂ ਅਨੁਸ਼ਾਸਨੀ ਕਾਰਵਾਈ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।

 

ਏਜੀਐਮਯੂਟੀ ਕੇਡਰ ਦੇ 33 ਸਾਲਾ ਆਈਏਐਸ ਅਧਿਕਾਰੀ ਦਮਨ ਅਤੇ ਦੀਯੂ ਤੋਂ ਇਲਾਵਾ ਦਾਦਰਾ ਅਤੇ ਨਗਰ ਹਵੇਲੀ ਦੇ ਬਿਜਲੀ ਵਿਭਾਗ ਚ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਸਨ। ਉਨ੍ਹਾਂ ਨੇ 21 ਅਗਸਤ ਨੂੰ ਅਸਤੀਫਾ ਦੇ ਦਿੱਤਾ ਸੀ। ਅਸਤੀਫਾ ਦੇਣ ਤੋਂ ਪਹਿਲਾਂ ਉਨ੍ਹਾਂ ਨੇ 31 ਜੁਲਾਈ ਨੂੰ ਨੋਟਿਸ ਸਬੰਧੀ ਆਪਣਾ ਜਵਾਬ ਵੀ ਸੌਂਪਿਆ ਸੀ। ਇਸ ਵਿੱਚ ਗੋਪੀਨਾਥਨ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਕੰਮ ਇਮਾਨਦਾਰੀ ਅਤੇ ਲਗਨ ਨਾਲ ਕੀਤਾ ਹੈ।

 

ਉਨ੍ਹਾਂ ਕਿਹਾ, "ਮੈਂ ਬੇਨਤੀ ਕਰਦਾ ਹਾਂ ਕਿ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਦੇ ਪ੍ਰਸਤਾਵ ਨੂੰ ਬੰਦ ਕੀਤਾ ਜਾਵੇ।"

 

ਦਮਨ ਅਤੇ ਦੀਵ ਅਤੇ ਦਾਦਰਾ ਅਤੇ ਨਗਰ ਹਵੇਲੀ ਦੇ ਕੇਂਦਰੀ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਨੇ ਗ੍ਰਹਿ ਮੰਤਰਾਲੇ ਦੇ ਧਿਆਨ ਵਿੱਚ ਲਿਆਂਦਾ ਕਿ ਕੰਨਨ ਗੋਪੀਨਾਥਨ ਬਹੁਤ ਸਾਰੇ ਕੰਮਾਂ ਵਿੱਚ ਸ਼ਾਮਲ ਰਿਹਾ ਹੈ ਜੋ ਆਈਏਐਸ ਦੇ ਆਚਰਣ ਨਿਯਮ -1968 ਦੇ ਵਿਰੁੱਧ ਹਨ।

 

ਕਾਰਨ ਦੱਸੋ ਨੋਟਿਸ ਵਿੱਚ ਕਿਹਾ ਗਿਆ ਹੈ, ‘ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਨੇ 11 ਜੂਨ 2019 ਨੂੰ ਭੇਜੇ ਇੱਕ ਪੱਤਰ ਵਿੱਚ ਗ੍ਰਹਿ ਮੰਤਰਾਲੇ ਨੂੰ ਸੂਚਿਤ ਕੀਤਾ ਸੀ ਕਿ ਆਈਏਐਸ ਕੰਨਨ ਗੋਪੀਨਾਥਨ ਦੀ ਅਣਦੇਖੀ, ਕੰਮ ਵਿੱਚ ਦੇਰੀ ਅਤੇ ਲਾਪਰਵਾਹੀ ਵਰਗੇ ਕੰਮਾਂ ਵਿੱਚ ਸ਼ਾਮਲ ਹੈ।

 

ਗ੍ਰਹਿ ਮੰਤਰਾਲੇ ਨੇ ਉਨ੍ਹਾਂ ਨੂੰ ਇਹ ਨੋਟਿਸ ਮਿਲਣ ਦੀ ਤਰੀਕ ਤੋਂ 10 ਦਿਨਾਂ ਦੇ ਅੰਦਰ ਅੰਦਰ ਕਾਰਨ ਦੱਸਣ ਲਈ ਕਿਹਾ ਸੀ। ਇਹ ਕਿਹਾ ਗਿਆ ਸੀ ਕਿ ਇਨ੍ਹਾਂ ਲਾਪ੍ਰਵਾਹੀਆਂ ਲਈ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਿਉਂ ਕੀਤੀ ਜਾਵੇ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:kannan gopinathan came under home ministry investigation