ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਨਾਟਕ: ਕੱਲ੍ਹ ਭਾਜਪਾ 'ਚ ਸ਼ਾਮਲ ਹੋਣਗੇ 17 ਬਾਗ਼ੀ ਵਿਧਾਇਕ

ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਕਿਹਾ ਹੈ ਕਿ ਅਯੋਗ ਕਰਾਰ ਦਿੱਤੇ ਗਏ ਸਾਰੇ 17 ਬਾਗ਼ੀ ਵਿਧਾਇਕ ਭਲਕੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਵਿੱਚ ਸ਼ਾਮਲ ਹੋਣਗੇ। 

 

 

 

ਦੱਸਣਯੋਗ ਹੈ ਕਿ ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ ਆਰ. ਰਮੇਸ਼ ਕੁਮਾਰ ਨੇ ਵਿਧਾਨ ਸਭਾ ਦਾ ਕਾਰਜਕਾਲ ਖ਼ਤਮ ਹੋਣ ਤੱਕ 14 ਅਸੰਤੁਸ਼ਟ ਵਿਧਾਇਕਾਂ ਨੂੰ ਤੁਰੰਤ ਪ੍ਰਭਾਵ ਨਾਲ ਅਯੋਗ ਕਰਾਰ ਦਿੱਤਾ ਸੀ।

 

ਅਯੋਗ ਵਿਧਾਇਕਾਂ ਵਿੱਚ 11 ਕਾਂਗਰਸ ਅਤੇ ਜੇਡੀਐਸ ਦੇ ਤਿੰਨ ਵਿਧਾਇਕ ਸ਼ਾਮਲ ਹਨ। ਮੁੱਖ ਮੰਤਰੀ ਕੁਮਾਰਸਵਾਮੀ ਦੀ ਸਰਕਾਰ ਡਿੱਗਣ ਤੋਂ ਬਾਅਦ, ਭਾਜਪਾ ਨੇਤਾ ਬੀਐਸ ਯੇਦੀਯੁਰੱਪਾ ਨੇ ਸਰਕਾਰ ਬਣਾਈ ਅਤੇ ਮੁੱਖ ਮੰਤਰੀ ਬਣੇ। 

 

ਇਸ ਤੋਂ ਪਹਿਲਾਂ ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ ਆਰ ਰਮੇਸ਼ ਨੇ ਐਚਡੀ ਕੁਮਾਰਸਵਾਮੀ ਸਰਕਾਰ ਡਿੱਗਣ ਦੇ ਦੋ ਦਿਨ ਬਾਅਦ ਕਾਰਵਾਈ ਕਰਦਿਆਂ ਵੀਰਵਾਰ ਨੂੰ ਤਿੰਨ ਵਿਧਾਇਕਾਂ ਨੂੰ ਅਯੋਗ ਕਰਾਰ ਦੇ ਦਿੱਤਾ ਸੀ।  

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Karnataka 17 rebel MLAs disqualified to join BJP tomorrow