ਕਰਨਾਟਕ ਚ 15 ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਦੀ ਗਿਣਤੀ ਖਤਮ ਹੋ ਗਈ ਹੈ। ਭਾਜਪਾ ਨੇ 15 ਚੋਂ 12 ਸੀਟਾਂ ਜਿੱਤੀਆਂ ਹਨ। ਇਸ ਉਪ ਚੋਣ ਦੇ ਨਤੀਜੇ ਨੇ 4 ਮਹੀਨੇ ਪੁਰਾਣੀ ਬੀਐਸ ਯੇਦੀਯੁਰੱਪਾ ਸਰਕਾਰ ਦੀ ਕਿਸਮਤ ਦਾ ਫੈਸਲਾ ਕੀਤਾ ਹੈ। ਭਾਜਪਾ ਹੁਣ ਕਰਨਾਟਕ ਵਿਚ ਸੱਤਾਧਾਰੀ ਪਾਰਟੀ ਬਣੀ ਰਹੇਗੀ।
ਭਾਜਪਾ ਨੂੰ ਸਿਰਫ 6 ਸੀਟਾਂ ਜਿੱਤਣ ਦੀ ਜ਼ਰੂਰਤ ਸੀ ਪਰ ਭਾਜਪਾ ਨੇ 12 ਸੀਟਾਂ ਜਿੱਤੀਆਂ ਹਨ। ਕਾਂਗਰਸ ਨੇ ਸਿਰਫ 2 ਸੀਟਾਂ ਜਿੱਤੀਆਂ ਜਦਕਿ ਇਕ ਸੀਟ ਆਜ਼ਾਦ ਉਮੀਦਵਾਰ ਨੇ ਜਿੱਤੀ।
ਚੋਣਾਂ ਦੇ ਨਤੀਜਿਆਂ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਜਨਮਦਿਨ 'ਤੇ ਆਈ ਇਹ ਕੋਈ ਚੰਗੀ ਖ਼ਬਰ ਨਹੀਂ ਹੈ। ਅੱਜ ਉਸ ਦਾ ਜਨਮਦਿਨ ਮਨਾਇਆ ਜਾ ਰਿਹਾ ਹੈ ਪਰ ਉਨ੍ਹਾਂ ਨੂੰ ਜਨਮਦਿਨ ਦਾ ਤੋਹਫ਼ਾ ਮਿਲਣ ਦੀ ਉਮੀਦ ਸੀ ਪਰ ਅਜਿਹਾ ਨਾ ਹੋ ਸਕਿਆ।
ਇਸ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਸਿਧਾਰਮਈਆ ਨੇ ਵਿਧਾਇਕ ਦਲ ਦੇ ਨੇਤਾ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਉਨ੍ਹਾਂ ਸਦਨ ਚ ਵਿਰੋਧੀ ਧਿਰ ਦੇ ਨੇਤਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ।