ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਨਾਟਕ ਸੰਕਟ: SC 'ਚ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਬੁੱਧਵਾਰ ਸਾਢੇ 10 ਵਜੇ ਤੱਕ ਫ਼ੈਸਲਾ ਸੁਰੱਖਿਅਤ ਰੱਖਿਆ

ਸੁਪਰੀਮ ਕੋਰਟ ਨੇ ਕਰਨਾਟਕ ਵਿਧਾਨ ਸਭਾ ਸਪੀਕਰ ਨੂੰ ਕਾਂਗਰਸ-ਜੇ.ਡੀ. (ਐਸ) ਦੇ 15 ਬਾਗ਼ੀ ਵਿਧਾਇਕਾਂ ਦੇ ਅਸਤੀਫ਼ਿਆਂ ਨੂੰ ਸਵੀਕਾਰ ਕਰਨ ਦੇ ਹੁਕਮ ਦੇਣ ਲਈ ਦਾਇਰ ਪਟੀਸ਼ਨ ਉੱਤੇ ਮੰਗਲਵਾਰ ਨੂੰ ਸੁਣਵਾਈ ਪੂਰੀ ਕਰ ਲਈ।  ਅਦਾਲਤ ਇਸ ਮਾਮਲੇ ਵਿੱਚ ਬੁੱਧਵਾਰ ਨੂੰ ਸਵੇਰੇ ਸਾਢੇ 10 ਵਜੇ ਫ਼ੈਸਲਾ ਸੁਣਾਏਗੀ।
 

ਇਸੇ ਦੌਰਾਨ, ਵਿਧਾਨ ਸਭਾ ਦੇ ਸਪੀਕਰ ਕੇ ਆਰ ਰਮੇਸ਼ ਕੁਮਾਰ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਬਾਗ਼ੀ ਵਿਧਾਇਕਾਂ ਦੇ ਅਸਤੀਫ਼ਿਆਂ ਦਾ ਫ਼ੈਸਲਾ ਲੈਣ ਲਈ ਬੁੱਧਵਾਰ ਤੱਕ ਸਮਾਂ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਇਸ ਕੇਸ ਵਿੱਚ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਦੇ ਹੁਕਮ ਵਿੱਚ ਸੋਧ ਕਰਨ ਦੀ ਵੀ ਅਪੀਲ ਕੀਤੀ।
 

ਦੂਜੇ ਪਾਸੇ, ਬਾਗ਼ੀ ਵਿਧਾਇਕਾਂ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਵਿਧਾਇਕਾਂ ਦੇ ਅਸਤੀਫ਼ਿਆਂ ਅਤੇ ਆਯੋਗ ਕਰਾਰ ਦੇਣ ਦੇ ਮੁੱਦੇ ਉੱਤੇ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਦਾ ਸਪੀਕਰ ਨੂੰ ਨਿਰਦੇਸ਼ ਦੇਣ ਸਬੰਧੀ ਅੰਤਰਿਮ ਹੁਕਮ ਜਾਰੀ ਰਖਿਆ ਜਾਵੇ।
 

ਰੋਹਤਗੀ ਨੇ ਕਿਹਾ ਕਿ ਜੇ ਵਿਧਾਨ ਸਭਾ ਦੀ ਕਾਰਵਾਈ ਹੁੰਦੀ ਹੈ ਤਾਂ ਇਨ੍ਹਾਂ ਵਿਧਾਇਕਾਂ ਨੂੰ ਸੱਤਾਧਾਰੀ ਗੱਠਜੋੜ ਦੀ ਵ੍ਹਿਪ ਦੇ ਆਧਾਰ 'ਤੇ ਸਦਨ 'ਚ ਪੇਸ਼ ਹੋਣ ਤੋਂ ਛੋਟ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਮੌਜੂਦਾ ਸਰਕਾਰ ਘੱਟ ਗਿਣਤੀ 'ਚ ਆ ਗਈ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Karnataka crisis SC reserves decision till Wednesday ten thirty morning on rebel MLAs application