ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਨਾਟਕ: ਖੇਤ 'ਚ DRDO ਦਾ ‘Rustom-2’  ਡ੍ਰੋਨ ਹਾਦਸਾਗ੍ਰਸਤ

ਰੱਖਿਆ ਖੋਜ ਅਤੇ ਵਿਕਾਸ ਸੰਗਠਨ ਦਾ ਇੱਕ ਡਰੋਨ ਮੰਗਲਵਾਰ ਨੂੰ ਕਰਨਾਟਕ ਦੇ ਚਿੱਤਰਦੁਰਗਾ ਜ਼ਿਲ੍ਹੇ ਦੇ ਇੱਕ ਖੇਤ ਵਿੱਚ ਹਾਦਸਾਗ੍ਰਸਤ ਹੋ ਗਿਆ। ਘਟਨਾ ਵਿੱਚ ਕਿਸੇ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਇਸ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ।

 

ਡਰੋਨ ਦੇ ਹਾਦਸਾਗ੍ਰਸਤ ਹੋਣ ਸਮੇਂ ਤੇਜ਼ ਆਵਾਜ਼ ਹੋਈ ਜਿਸ ਕਾਰਨ ਜੋੜੀ ਚਿੱਲੇਨਹੈਲੀ ਪਿੰਡ ਵਿੱਚ ਦਹਿਸ਼ਤ ਫੈਲ ਗਿਆ। ਜਲਦੀ ਹੀ ਵੱਡੀ ਗਿਣਤੀ ਵਿੱਚ ਲੋਕ ਹਾਦਸੇ ਵਾਲੀ ਥਾਂ ਪਹੁੰਚ ਗਏ। 

 

ਇਸ ਘਟਨਾ ਦੀ ਪੁਸ਼ਟੀ ਕਰਦਿਆਂ ਚਿਤ੍ਰਦੁਰਗਾ ਦੇ ਐਸਪੀ ਅਰੁਣ ਕੇ ਨੇ ਪੀਟੀਆਈ ਨੂੰ ਦੱਸਿਆ ਕਿ ਯੂਏਵੀ ਅੱਜ ਸਵੇਰੇ ਇੱਕ ਖੇਤ ਵਿੱਚ ਹਾਦਸਾਗ੍ਰਸਤ ਹੋ ਗਿਆ ਪਰ ਇਸ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ।

 

ਯੂਏਵੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਸੂਬਾ ਸਰਕਾਰ ਦੇ ਅਧਿਕਾਰੀਆਂ ਅਨੁਸਾਰ ਜਦੋਂ ਰੁਸਤਮ 2 ਨਾਮਕ ਹਵਾਈ ਡ੍ਰੋਨ ਦੀ ਜਾਂਚ ਚੱਲ ਰਹੀ ਸੀ ਤਾਂ ਉਦੋਂ ਇਹ ਹਾਦਸਾ ਹੋਇਆ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Karnataka DRDO Rustom 2 drone crashed in the field