ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਭਾਰਤ–ਪਾਕਿ ਗੱਲਬਾਤ ਅੱਜ ਮੁੜ ਅਟਾਰੀ ’ਚ

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਭਾਰਤ–ਪਾਕਿ ਗੱਲਬਾਤ ਅੱਜ ਮੁੜ ਅਟਾਰੀ ’ਚ

ਜੰਮੂ–ਕਸ਼ਮੀਰ ਕਾਰਨ ਤਣਾਅ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਸਮਝੌਤੇ ਦੇ ਖਰੜੇ ਅਤੇ ਇਸ ਲਾਂਘੇ ਨੂੰ ਸ਼ੁਰੂ ਕਰਨ ਦੇ ਮਾਮਲੇ ’ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤੀਜੇ ਗੇੜ ਦੀ ਗੱਲਬਾਤ ਅੱਜ ਬੁੱਧਵਾਰ ਨੂੰ ਅਟਾਰੀ ਵਿਖੇ ਹੋਣ ਜਾ ਰਹੀ ਹੈ।

 

 

ਭਾਰਤੀ ਅਧਿਕਾਰੀ ਅੱਜ ਦੀ ਇਸ ਉੱਚ–ਪੱਧਰੀ ਮੀਟਿੰਗ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਨੂੰ ਚਲਾਉਣ ਲਈ ਇੱਕ ਸਮਝੌਤੇ ਦੇ ਖਰੜੇ ਵਿੱਚ ਕੁਝ ਕਮੀਆਂ ਦੂਰ ਕਰਨ ਦਾ ਜਤਨ ਕਰਨਗੇ।

 

 

ਸੂਤਰਾਂ ਮੁਤਾਬਕ ਅੱਜ ਦੀ ਮੀਟਿੰਗ ਦੌਰਾਨ ਕੁਝ ਉਲਝੇ ਵਿਚਾਰਧਾਰਕ ਮੁੱਦੇ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਪ੍ਰਸਤਾਵਿਤ ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਵਿਖੇ ਸਥਿਤ ਦਰਬਾਰ ਸਾਹਿਬ ਗੁਰੂਘਰ ਨੂੰ ਭਾਰਤੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰਾ ਸਾਹਿਬ ਨਾਲ ਜੋੜੇਗਾ ਅਤੇ ਇਸ ਨਾਲ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਵੀਜ਼ਾ–ਮੁਕਤ ਆਵਾਜਾਈ ਦੀ ਸਹੂਲਤ ਮਿਲੇਗੀ।

 

 

ਸ਼ਰਧਾਲੂਆਂ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ 1522 ’ਚ ਸਥਾਪਤ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਸਾਹਿਬ ਜਾਣ ਲਈ ਸਿਰਫ਼ ਇੱਕ ਪਰਮਿਟ ਲੈਣਾ ਹੋਵੇਗਾ।

 

 

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹੋਈ ਮੀਟਿੰਗ ਲਗਭਗ ਦੋ ਘੰਟੇ ਚੱਲੀ ਸੀ; ਜਿਸ ਵਿੱਚ ਦੋਵੇਂ ਧਿਰਾਂ ਨੇ ਪ੍ਰਸਤਾਵਿਤ ਕਰਤਾਰਪੁਰ ਲਾਂਘੇ ਦੇ ਤਕਨੀਕੀ ਪੱਖਾਂ ਉੱਤੇ ਚੰਗੀ ਪ੍ਰਗਤੀ ਹੋਣ ਦੀ ਗੱਲ ਆਖੀ ਹੈ।

 

 

ਚਾਰ ਸਤੰਬਰ ਦੀ ਮੀਟਿੰਗ ਵਿੱਚ ਪਾਕਿਸਤਾਨੀ ਵਫ਼ਦ ਦੀ ਅਗਵਾਈ ਦੱਖਣੀ ਏਸ਼ੀਆ ਤੇ ਸਾਰਕ ਦੇ ਡਾਇਰੈਕਟਰ ਜਨਰਲ ਅਤੇ ਵਿਦੇਸ਼ ਦਫ਼ਤਰ ਦੇ ਬੁਲਾਰੇ ਡਾ. ਮੁਹੰਮਦ ਫ਼ੈਜ਼ਲ ਕਰਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kartarpur Corridor meeting with Pakistan today at Attari border