ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਸਾਹਿਬ ਜਾ ਰਹੇ ਹੋ? …ਤਾਂ ਇਹ ਜਾਣਕਾਰੀ ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਜਾ ਰਹੇ ਹੋ? …ਤਾਂ ਇਹ ਜਾਣਕਾਰੀ ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਗੁਰੂਘਰ ਨੂੰ ਜਾਣ ਵਾਲੇ ਪਵਿੱਤਰ ਲਾਂਘੇ ਦੀ ਸ਼ੁਰੂਆਤ ਅਜਿਹੇ ਵੇਲੇ ਹੋ ਰਹੀ ਹੈ, ਜਦੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਆਪਸੀ ਸਬੰਧਾਂ ਵਿੱਚ ਤਣਾਅ ਬਹੁਤ ਜ਼ਿਆਦਾ ਹੋ ਚੁੱਕਾ ਹੈ ਤੇ ਦੂਰੀਆਂ ਇੰਨੀਆਂ ਜ਼ਿਆਦਾ ਵਧ ਚੁੱਕੀਆਂ ਹਨ ਕਿ ਜਿੰਨੀਆਂ ਪਹਿਲਾਂ ਕਦੇ ਵੀ ਨਹੀਂ ਹੋਈਆਂ।

 

 

ਭਾਰਤ–ਪਾਕਿਸਤਾਨ ਸਰਹੱਦ ਪਾਰ ਕਰ ਕੇ ਸਿਰਫ਼ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਹੈ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ’ਚ ਸਥਿਤ ਪਿੰਡ ਕਰਤਾਰਪੁਰ ਸਾਹਿਬ ਤੇ ਉੱਥੋਂ ਦਾ ਗੁਰੂਘਰ ਦਰਬਾਰ ਸਾਹਿਬ; ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅੰਤਲੇ ਵਰ੍ਹੇ ਬਿਤਾਏ ਸਨ।

 

 

ਆਉਂਦੀ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸਕ 550ਵਾਂ ਪ੍ਰਕਾਸ਼ ਪੁਰਬ ਹੈ, ਜਿਸ ਕਾਰਨ ਸਿੱਖ ਸੰਗਤ ਵਿੱਚ ਇਸ ਗੁਰੂਘਰ ਦੇ ਦਰਸ਼ਨਾਂ ਦੀ ਤਾਂਘ ਬਹੁਤ ਜ਼ਿਆਦਾ ਪ੍ਰਬਲ ਹੋ ਚੁੱਕੀ ਹੈ। ਭਲਕੇ ਦੋਵੇਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ (ਭਾਰਤ) ਅਤੇ ਸ੍ਰੀ ਇਮਰਾਨ ਖ਼ਾਨ (ਪਾਕਿਸਤਾਨ) ਆਪੋ–ਆਪਣੇ ਪਾਸੇ ਇਸ ਲਾਂਘੇ ਦਾ ਉਦਘਾਟਨ ਕਰਨ ਜਾ ਰਹੇ ਹਨ।

 

 

ਦੋਵੇਂ ਦੇਸ਼ਾਂ ਵਿਚਾਲੇ ਕੜਵਾਹਟ ਭਰੇ ਇਸ ਮਾਹੌਲ ’ਚ ਹੁਣ ਸਿਰਫ਼ ਇਹ ਪਵਿੱਤਰ ਲਾਂਘਾ ਹੀ ਦੋਵੇਂ ਦੇਸ਼ਾਂ ਦੀਆਂ ਆਪਸੀ ਦੂਰੀਆਂ ਨੂੰ ਘਟਾਉਂਦਾ ਜਾਪ ਰਿਹਾ ਹੈ। ਪਰ ਇਹ ਲਾਂਘਾ ਪਾਰ ਕਰ ਕੇ ਕਰਤਾਰਪੁਰ ਸਾਹਿਬ ਗੁਰੂਘਰ ਦੇ ਦਰਸ਼ਨ ਕਰਨ ਲਈ ਸ਼ਰਧਾਲੂ ਕੋਲ ਭਾਰਤ ਦਾ ਵੈਧ ਪਾਸਪੋਰਟ ਹੋਣਾ ਲਾਜ਼ਮੀ ਹੈ। ਭਾਰਤ ਤੋਂ ਬਾਹਰ ਵੱਸਦੇ ਭਾਰਤੀ ਆਪਣੇ OCI ਕਾਰਡ ਵਿਖਾਉਣਗੇ।

 

 

ਇਸ ਗੁਰੂਘਰ ਦੇ ਦਰਸ਼ਨਾਂ ਲਈ ਸ਼ਰਧਾਲੂ ਨੂੰ ਪਹਿਲਾਂ ਵੈੱਬਸਾਈਟ https://prakashpurb550.mha.gov.in/kpr/ ਉੱਤੇ ਆੱਨਲਾਈਨ ਆਪਣਾ ਨਾਂਅ ਦਰਜ ਕਰਵਾਉਣਾ ਹੋਵੇਗਾ।

 

[ ਇਸ ਤੋਂ ਅਗਲਾ ਹਿੱਸਾ ਪੜ੍ਹਨ ਲਈ ਇਸੇ ਸਤਰ ਉੱਤੇ ਕਲਿੱਕ ਕਰੋ ]

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kartarpur Sahib Corridor to Bridge Gaps between India and Pakistan