ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਸਦ ’ਚ ਅੱਜ ਪੇਸ਼ ਹੋਵੇਗਾ ਕਸ਼ਮੀਰ ਰਾਖਵਾਂਕਰਨ ਸੋਧ ਬਿਲ

ਸੰਸਦ ’ਚ ਅੱਜ ਪੇਸ਼ ਹੋਵੇਗਾ ਕਸ਼ਮੀਰ ਰਾਖਵਾਂਕਰਨ ਸੋਧ ਬਿਲ

ਕਸ਼ਮੀਰ ਮਾਮਲੇ ’ਤੇ ਪਿਛਲੇ ਕੁਝ ਦਿਨਾਂ ਤੋਂ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਹਨ। ਕੱਲ੍ਹ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਗ੍ਰਹਿ ਮੰਤਰੀ ਰਾਜੀਵ ਗਾਬਾ ਤੇ ਖ਼ੁਫ਼ੀਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।

 

 

ਕੇਂਦਰੀ ਕੈਬਿਨੇਟ ਦੀ ਮੀਟਿੰਗ ਸੋਮਵਾਰ ਨੂੰ ਸੱਦੀ ਗਈ ਹੈ ਤੇ ਅੱਜ ਹੀ ਸਰਕਾਰ ਦੀ ਯੋਜਨਾ ਕਸ਼ਮੀਰ ਰਾਖਵਾਂਕਰਨ ਸੋਧ ਬਿਲ ਸੰਸਦ ਵਿੱਚ ਪੇਸ਼ ਕਰਨ ਦੀ ਹੈ। ਉੱਧਰ ਸੰਸਦ ਦਾ ਸੈਸ਼ਨ ਖ਼ਤਮ ਹੁੰਦਿਆਂ ਹੀ ਗ੍ਰਹਿ ਮੰਤਰੀ ਵੱਲੋਂ ਕਸ਼ਮੀਰ ਯਾਤਰਾ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ।

 

 

ਸੂਤਰਾਂ ਦਾ ਕਹਿਣਾ ਹੈ ਕਿ ਅਮਰਨਾਥ ਯਾਤਰਾ ਜਦੋਂ ਹਾਲੇ ਚੱਲ ਹੀ ਰਹੀ ਸੀ, ਉਦੋਂ ਪਾਕਿਸਤਾਨ ਨੇ ਬਹੁਤ ਵੱਡੀ ਗਿਣਤੀ ਵਿੱਚ ਘੁਸਪੈਠੀਏ ਭਾਰਤੀ ਖੇਤਰ ਵਿੱਚ ਦਾਖ਼ਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਹ ਕੋਸ਼ਿਸ਼ ਲਗਾਤਾਰ ਜਾਰੀ ਹੈ। ਭਾਰਤੀ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਵਿੱਚ ਪਾਕਿਸਤਾਨ ਦੇ ਕਈ ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ।

 

 

ਸਰਕਾਰ ਦਾ ਦਾਅਵਾ ਹੈ ਕਿ ਅਜਿਹੇ ਹਾਲਾਤ ਤੋਂ ਬਾਅਦ ਹੀ ਅਮਰਨਾਥ ਯਾਤਰਾ ਬੰਦ ਕਰਵਾਈ ਗਈ ਸੀ।

 

 

ਸੰਸਦ ਦਾ ਸੈਸ਼ਨ ਖ਼ਤਮ ਹੁੰਦਿਆਂ ਹੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਪ੍ਰੋਗਰਾਮ ਕਿਉਂਕਿ ਕਸ਼ਮੀਰ ਵਾਦੀ ’ਚ ਜਾ ਰਹੇ ਹਨ; ਇਸੇ ਲਈ ਹੁਣ ਲੋਕ ਅਜਿਹੇ ਹਾਲਾਤ ਤੋਂ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਲਾ ਰਹੇ ਹਨ।

 

 

ਕੱਲ੍ਹ ਵਿਰੋਧੀ ਧਿਰ ਦੇ ਆਗੂ ਮਹਿਬੂਬਾ ਮੁਫ਼ਤੀ ਨੇ ਸਰਬ–ਪਾਰਟੀ ਮੀਟਿੰਗ ਸੱਦੀ ਸੀ। ਉਨ੍ਹਾਂ ਦੀ ਪੀਡੀਪੀ ਅਤੇ ਨੈਸ਼ਨਲ ਕਾਨਫ਼ਰੰਸ ਸ਼ੁਰੂ ਤੋਂ ਹੀ ਕੇਂਦਰ ਸਰਕਾਰ ਉੱਤੇ ਲੋਕਾਂ ਨੂੰ ਹਨੇਰੇ ਵਿੱਚ ਰੱਖਣ ਦੇ ਦੋਸ਼ ਲਾ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kashmir Reservation Amendment Bill shall be presented in Parliament