ਅਗਲੀ ਕਹਾਣੀ

ਕੇਜਰੀਵਾਲ ਤੇ ਸਿਸੋਦੀਆ ਨੂੰ ਮਾਨਹਾਨੀ ਦੇ ਕੇਸ ’ਚ ਮਿਲੀ ਜ਼ਮਾਨਤ

ਕੇਜਰੀਵਾਲ ਤੇ ਸਿਸੋਦੀਆ ਨੂੰ ਮਾਨਹਾਨੀ ਦੇ ਕੇਸ ’ਚ ਮਿਲੀ ਜ਼ਮਾਨਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉੱਪ–ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਭਾਜਪਾ ਆਗੂ ਵਿਜੇਂਦਰ ਗੁਪਤਾ ਵੱਲੋਂ ਦਾਖ਼ਲ ਮਾਨਹਾਨੀ ਦੇ ਮਾਮਲੇ ’ਚ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ।

 

 

ਅਦਾਲਤ ਨੇ ਦੋਵਾਂ ਨੂੰ 10–10 ਹਜ਼ਾਰ ਰੁਪਏ ਦੇ ਨਿਜੀ ਮੁਚੱਲਕੇ ਉੱਤੇ ਜ਼ਮਾਨਤ ਦੇ ਦਿੱਤੀ ਹੈ। ਇੱਥੇ ਵਰਨਣਯੋਗ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਵਿਜੇਂਦਰ ਗੁਪਤਾ ਨੇ ਆਪਣਾ ਅਕਸ ਵਿਗਾੜਨ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਸ੍ਰੀ ਕੇਜਰੀਵਾਲ ਤੇ ਸ੍ਰੀ ਮਨੀਸ਼ ਸਿਸੋਦੀਆ ਵਿਰੁੱਧ ਮਾਨਹਾਨੀ ਦਾ ਕੇਸ ਦਾਇਰ ਕੀਤਾ ਸੀ।

 

 

ਇੱਥੇ ਵਰਨਣਯੋਗ ਹੈ ਕਿ ਸ੍ਰੀ ਕੇਜਰੀਵਾਲ ਤੇ ਸ੍ਰੀ ਸਿਸੋਦੀਆ ਨੇ ਗੁਪਤਾ ਉੱਤੇ ਆਮ ਆਦਮੀ ਪਾਰਟੀ ਦੇ ਆਗੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਿਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ ਸੀ।

 

 

ਇਸ ਤੋਂ ਪਹਿਲਾ ਵਿਜੇਂਦਰ ਗੁਪਤਾ ਨੇ ਕੇਜਰੀਵਾਲ ਤੇ ਸਿਸੋਦੀਆ ਨੂੰ ਇੱਕ ਹਫ਼ਤਾ ਪਹਿਲਾਂ ਕਾਨੂੰਨੀ ਨੋਟਿਸ ਭੇਜ ਕੇ ਉਨ੍ਹਾਂ ਤੋਂ ਮਾਫ਼ੀ ਮੰਗਣ ਲਈ ਕਿਹਾ ਸੀ।

 

 

ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮੈਂ ਉਨ੍ਹਾਂ (ਕੇਜਰੀਵਾਲ ਤੇ ਸਿਸੋਦੀਆ) ਵਿਰੁੱਧ ਪਟਿਆਲਾ ਹਾਊਸ ਅਦਾਲਤ ਵਿੱਚ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਹੈ ਕਿਉਂਕਿ ਉਨ੍ਹਾਂ ਨੇ ਮੇਰੇ ਕਾਨੂੰਨੀ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kejriwal and Sisodia got bail in defamation case