ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਜਰੀਵਾਲ ਨੇ ਕੇਂਦਰ 'ਤੇ ਬੋਲਿਆ ਹਮਲਾ, ਕਿਹਾ ਨਹੀਂ ਦਿੱਤੀ ਇਜਾਜ਼ਤ

ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਕੇਂਦਰ ‘ਤੇ ਇਕ ਵਾਰ ਮੁੜ ਹਮਲਾ ਬੋਲਿਆ। ‘ਆਪ’ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਡੈਨਮਾਰਕ ਚ ਜਲਵਾਯੂ ਸੰਮੇਲਨ ਵਿੱਚ ਜਾਣ ਦੀ ਆਗਿਆ ਨਹੀਂ ਦਿੱਤੀ।

 

ਨਿਊਜ਼ ਏਜੰਸੀ ਏ.ਐੱਨ.ਆਈ. ਅਨੁਸਾਰ ਡੈਨਮਾਰਕ ਲਈ ਸੀ-40 ਜਲਵਾਯੂ ਸੰਮੇਲਨ ਚ ਸ਼ਾਮਲ ਹੋਣ ਲਈ ਮਨਜ਼ੂਰੀ ਨਾ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੇ ਕਿਹਾ- "ਮੈਂ ਸਮਝਦਾ ਹਾਂ ਕਿ ਇਹ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਸਾਡੇ ਵਿਰੁੱਧ ਅਜਿਹੇ ਕਦਮ ਕਿਉਂ ਚੁੱਕ ਰਿਹਾ ਹੈ।”

 

ਸੰਜੇ ਸਿੰਘ ਨੇ ਅੱਗੇ ਕਿਹਾ- ਉਹ ਛੁੱਟੀਆਂ ਨਹੀਂ ਬਿਤਾ ਰਹੇ ਸਨ ਬਲਕਿ ਏਸ਼ੀਆ ਦੇ 100 ਸ਼ਹਿਰਾਂ ਦੇ ਮੇਅਰ ਨਾਲ ਵਿਚਾਰ ਵਟਾਂਦਰੇ ਕਰਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਸਾਡੇ ਦੇਸ਼ ਦੇ ਯਤਨਾਂ ਦੀ ਬਿਹਤਰ ਤਸਵੀਰ ਪੇਸ਼ ਕਰਨ ਜਾ ਰਹੇ ਸਨ। ਹੁਣ ਤੱਕ ਕਿੰਨੇ ਮੁੱਖ ਮੰਤਰੀਆਂ ਦੇ ਸਰਕਾਰੀ ਦੌਰੇ ਰੱਦ ਕੀਤੇ ਗਏ ਹਨ।”

 

ਹਾਲਾਂਕਿ ਇਸ ਗੱਲ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਕੇਜਰੀਵਾਲ ਨੂੰ ਡੈਨਮਾਰਕ ਜਾਣ ਤੋਂ ਮਨ੍ਹਾ ਕੀਤਾ ਗਿਆ ਹੈ। ਦਿੱਲੀ ਸਰਕਾਰ ਦੇ ਸਰਕਾਰੀ ਸੂਤਰਾਂ ਅਨੁਸਾਰ ਮੁੱਖ ਮੰਤਰੀ ਕੇਜਰੀਵਾਲ ਨੂੰ ਮੰਗਲਵਾਰ ਦੁਪਹਿਰ 2 ਵਜੇ ਕਾਨਫਰੰਸ ਲਈ ਰਵਾਨਾ ਹੋਣਾ ਸੀ।

 

ਨਿਊਜ਼ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ, “ਮੁੱਖ ਮੰਤਰੀ ਦਫ਼ਤਰ (ਸੀ.ਐੱਮ.ਓ.) ਨੂੰ ਮੁੱਖ ਮੰਤਰੀ ਦੇ ਡੈੱਨਮਾਰਕ ਦੀ ਯਾਤਰਾ ਲਈ ਵਿਦੇਸ਼ ਮੰਤਰਾਲੇ ਤੋਂ ਸਿਆਸੀ ਮਨਜ਼ੂਰੀ ਨਹੀਂ ਮਿਲੀ ਹੈ।”

 

ਦੱਸਣਯੋਗ ਹੈ ਕਿ ਇਹ ਕਾਨਫਰੰਸ 9 ਅਕਤੂਬਰ ਨੂੰ ਸ਼ੁਰੂ ਹੋਣ ਜਾ ਰਹੀ ਹੈ ਤੇ 12 ਅਕਤੂਬਰ ਨੂੰ ਸਮਾਪਤ ਹੋਣੀ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kejriwal attacks on Center said Center did not allow me