ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਸਰਕਾਰ ਨੇ ਸ਼ਰਾਬ ’ਤੇ ਲਗਾਇਆ ‘ਕੋਰੋਨਾ-ਟੈਕਸ’, ਕੀਮਤਾਂ ’ਚ ਭਾਰੀ ਵਾਧਾ

ਦਿੱਲੀ ਸਰਕਾਰ ਨੇ ਸੋਮਵਾਰ ਨੂੰ ‘ਸਪੈਸ਼ਲ ਕੋਰੋਨਾ ਫੀਸ’ ਨਾਮੀ ਸ਼ਰਾਬ ‘ਤੇ ਨਵਾਂ ਟੈਕਸ ਲਗਾਉਣ ਦਾ ਐਲਾਨ ਕੀਤਾ। ਦਿੱਲੀ ਚ ਹੁਣ ਮੰਗਲਵਾਰ ਤੋਂ ਹੀ ਸ਼ਰਾਬ ਮਹਿੰਗੀ ਹੋ ਗਈ ਹੈ। ਦਿੱਲੀ ਸਰਕਾਰ ਦੇ ਅਨੁਸਾਰ, ਹੁਣ ਦਿੱਲੀ ਵਿੱਚ ਐਮਆਰਪੀ ’ਤੇ 70% ਟੈਕਸ ਲਗੇਗਾ।

 

ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਸਬੰਧੀ ਲੌਕਡਾਊਨ 3.0 ਸੋਮਵਾਰ ਤੋਂ ਅਮਲ ਚ ਆ ਗਿਆ ਹੈ। ਇਸ ਦੌਰਾਨ ਗ੍ਰਹਿ ਮੰਤਰਾਲੇ ਨੇ ਦੇਸ਼ ਦੇ ਕਈ ਸ਼ਹਿਰਾਂ ਚ ਸ਼ਰਾਬ ਵੇਚਣ ਦੀ ਆਗਿਆ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸਮਾਜਿਕ ਦੂਰੀ ਬਣਾਈ ਰੱਖਣ ਦੇ ਵੀ ਨਿਰਦੇਸ਼ ਦਿੱਤੇ ਗਏ ਸਨ ਪਰ ਪਹਿਲੇ ਹੀ ਦਿਨ ਦੇਸ਼ ਦੇ ਸਾਰੇ ਸ਼ਰਾਬ ਦੇ ਠੇਕਿਆਂ ’ਤੇ ਲੋਕਾਂ ਦੀ ਲਾਪਰਵਾਹੀ ਕਾਰਨ ਸਮਾਜਿਕ ਦੂਰੀ ਕਿਤੇ ਵੀ ਦੇਖਣ ਨੂੰ ਨਹੀਂ ਮਿਲੀ। ਦਿੱਲੀ ਦੇ ਕਈ ਇਲਾਕਿਆਂ ਵਿਚ ਭਾਜੜਾਂ ਤਕ ਪੈ ਗਈਆਂ। ਇਸ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਾਰਾਜ਼ਗੀ ਜ਼ਾਹਰ ਕੀਤੀ।

 

ਕੇਜਰੀਵਾਲ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਅੱਗੇ ਤੋਂ ਇਸ ਤਰ੍ਹਾਂ ਦੀ ਕੋਈ ਸਮੱਸਿਆ ਪੈਦਾ ਹੁੰਦੀ ਹੈ ਤਾਂ ਉਸ ਇਲਾਕੇ ਅਤੇ ਉਸ ਦੁਕਾਨ ਨੂੰ ਸੀਲ ਕਰ ਦਿੱਤਾ ਜਾਵੇਗਾ।

 

ਕੇਜਰੀਵਾਲ ਨੇ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਲੋਕਾਂ ਨੂੰ ਮਾਸਕ ਲਗਾਉਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ ਨਿਯਮਤ ਸਮੇਂ ਵਿੱਚ ਆਪਣੇ ਹੱਥ ਧੋਣੇ ਪੈਣਗੇ।

 

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਦਿੱਲੀ ਸਰਕਾਰ ਨੇ ਛੋਟ ਦਿੱਤੀ ਹੈ, ਪਰ ਸੋਮਵਾਰ ਸਵੇਰੇ ਕੁਝ ਸ਼ਰਾਬ ਦੀਆਂ ਦੁਕਾਨਾਂ ’ਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਟੁੱਟਦੇ ਵੇਖ ਕੇ ਬਹੁਤ ਦੁੱਖ ਹੋਇਆ।

 

ਕੇਜਰੀਵਾਲ ਨੇ ਪੁੱਛਿਆ ਕਿ ਅਜਿਹਾ ਖਤਰਾ ਚੁੱਕਣ ਦੀ ਕੀ ਲੋੜ ਹੈ? ਅਜਿਹਾ ਨਹੀਂ ਹੈ ਕਿ ਦੁਕਾਨਾਂ ਬੰਦ ਹੋ ਜਾਣਗੀਆਂ। ਹੁਣ ਉਹ ਖੁੱਲੀ ਰਹਿਣਗੀਆਂ। ਜੇਕਰ ਕਿਸੇ ਨੂੰ ਕੋਰੋਨਾ ਹੋਇਆ ਹੋਵੇਗਾ ਤਾਂ ਬਹੁਤ ਸਾਰੇ ਲੋਕ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਲਾਗ ਦਾ ਖ਼ਤਰਾ ਪੈਦਾ ਹੋ ਜਾਵੇਗਾ। ਸਰਕਾਰ ਨੇ ਰਿਆਇਤਾਂ ਇਸ ਲਈ ਦਿੱਤੀਆਂ ਹਨ ਤਾਂ ਜੋ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਟਰੈਕ 'ਤੇ ਲਿਆਇਆ ਜਾ ਸਕੇ। ਸਾਰਿਆਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਹੈ।

 

ਕੇਜਰੀਵਾਲ ਨੇ ਚੇਤਾਵਨੀ ਦਿੱਤੀ ਕਿ ਜੇ ਹੁਣ ਇਹ ਪਤਾ ਲੱਗਿਆ ਕਿ ਕਿਸੇ ਵੀ ਖੇਤਰ ਚ ਸਮਾਜਿਕ ਦੂਰੀਆਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ ਤਾਂ ਭਾਵੇਂ ਉਹ ਨਹੀਂ ਚਾਹੁੰਦੇ ਪਰ ਸਰਕਾਰ ਉਸ ਖੇਤਰ ਨੂੰ ਸੀਲ ਕਰ ਦੇਵੇਗੀ। ਇਸ ਤੋਂ ਬਾਅਦ ਜੋ ਵੀ ਰਿਆਇਤਾਂ ਦਿੱਤੀਆਂ ਗਈਆਂ ਹਨ, ਉਹ ਵਾਪਸ ਲੈ ਲਈਆਂ ਜਾਣਗੀਆਂ। ਜੇ ਕਿਸੇ ਦੁਕਾਨ ਦੇ ਅੱਗੇ ਭੀੜ ਇਕੱਠੀ ਹੁੰਦੀ ਹੈ ਤਾਂ ਦੁਕਾਨ ਨੂੰ ਸੀਲ ਕਰਨਾ ਪਏਗਾ। ਦੁਕਾਨਦਾਰ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਵਾਉਣੀ ਪਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kejriwal government imposes special corona fee increases alcohol prices