ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਜਰੀਵਾਲ, ਮਮਤਾ, ਅਖਿਲੇਸ਼ ਯਾਦਵ ਪੁੱਜ ਸਕਦੇ ਨੇ ਊਧਵ ਠਾਕਰੇ ਦੇ ਸਹੁੰ–ਚੁਕਾਈ ਸਮਾਰੋਹ ’ਚ

ਕੇਜਰੀਵਾਲ, ਮਮਤਾ, ਅਖਿਲੇਸ਼ ਯਾਦਵ ਪੁੱਜ ਸਕਦੇ ਨੇ ਊਧਵ ਠਾਕਰੇ ਦੇ ਸਹੁੰ–ਚੁਕਾਈ ਸਮਾਰੋਹ ’ਚ

ਸ਼ਿਵ ਸੈਨਾ ਮੁਖੀ ਊਧਵ ਠਾਕਰੇ ਵੀਰਵਾਰ ਸ਼ਾਮੀਂ 6:40 ਵਜੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮੁੱਖ ਪਾਰਕ ਮੁੰਬਈ ਦੇ ਸ਼ਿਵਾਜੀ ਪਾਰਕ ’ਚ ਹੋਵੇਗਾ। ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਠਾਕਰੇ ਪਰਿਵਾਰ ਦਾ ਕੋਈ ਮੈਂਬਰ ਸੂਬੇ ਦਾ ਮੁੱਖ ਮੰਤਰੀ ਬਣਨ ਜਾ ਰਿਹਾ ਹੈ। ਇਸੇ ਲਈ ਸ਼ਿਵ ਸੈਨਾ ਦੀ ਪੂਰੀ ਕੋਸ਼ਿਸ਼ ਹੈ ਕਿ ਇਸ ਸਹੁੰ–ਚੁਕਾਈ ਸਮਾਰੋਹ ਨੂੰ ਇਤਿਹਾਸਕ ਬਣਾਇਆ ਜਾਵੇ।

 

 

ਕਈ ਵੱਡੇ ਆਗੂਆਂ ਨੂੰ ਸੱਦੇ ਭੇਜੇ ਜਾ ਰਹੇ ਹਨ। ਇਨ੍ਹਾਂ ਵਿੱਚ ਕਈ ਸੁਬਿਆਂ ਦੇ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਆਗੂ ਵੀ ਸ਼ਾਮਲ ਹਨ। ਸ਼ਿਵਾਜੀ ਪਾਰਕ ’ਚ ਲਗਭਗ 70,000 ਤੋਂ ਵੱਧ ਕੁਰਸੀਆਂ ਲਾਈਆਂ ਜਾ ਰਹੀਆਂ ਹਨ।  6,000 ਵਰਗ ਫ਼ੁੱਟ ਦੇ ਇੱਕ ਵਿਸ਼ਾਲ ਮੰਚ ਉੱਤੇ ਮਹਿਮਾਨਾਂ ਲਈ 100 ਤੋਂ ਵੱਧ ਕੁਰਸੀਆਂ ਲਾਈਆਂ ਗਈਆਂ ਹਨ।

 

 

ਸ੍ਰੀ ਊਧਵ ਠਾਕਰੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਸਮੇਂ ਇਨ੍ਹਾਂ ਆਗੂਆਂ ਦੇ ਪੁੱਜਣ ਦੀ ਆਸ ਬਣੀ ਹੋਈ ਹੈ: ਮਹਾਰਾਸ਼ਟਰ ਨਵ–ਨਿਰਮਾਣ ਸੈਨਾ ਦੇ ਮੁਖੀ ਰਾਜ ਠਾਕਰੇ, ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਤੇਲਗੂ ਦੇਸਮ ਪਾਰਟੀ ਦੇ ਆਗੂ ਚੰਦਰਬਾਬੂ ਨਾਇਡੂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ, ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੋੜਾ।

 

 

ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕੇਰਲ ਦੇ ਵਾਇਨਾਡ ਹਲਕੇ ਤੋਂ ਐੱਮਪੀ ਰਾਹੁਲ ਗਾਂਧੀ ਦੇ ਆਉਣ ਜਾਂ ਨਾ ਆਉਣ ਬਾਰੇ ਹਾਲੇ ਭੇਤ ਬਰਕਰਾਰ ਹੈ। ਅਜਿਹੇ ਆਗੂਆਂ ਨੂੰ ਹੁਣੇ ਤੋਂ ਸੱਦੇ ਦਿੱਤੇ ਜਾ ਰਹੇ ਹਨ। ਉੱਧਰ NCP ਆਗੂ ਸ੍ਰੀ ਸ਼ਰਦ ਪਵਾਰ ਮਹਿਮਾਨਾਂ ਦੀ ਸੂਚੀ ਨੁੰ ਅੰਤਿਮ ਰੂਪ ਦੇ ਰਹੇ ਹਨ। ਸੂਤਰਾਂ ਮੁਤਾਬਕ ਥੋੜ੍ਹੀ ਦੇਰ ਬਾਅਦ ਫ਼ੋਨ ਕਾੱਲ ਜਾਣੇ ਸ਼ੁਰੂ ਹੋ ਜਾਣਗੇ।

 

 

ਸ਼ਿਵ ਸੈਨਾ ਆਗੂ ਸ੍ਰੀ ਸੰਜੇ ਰਾਉਤ ਨੇ ਕੱਲ੍ਹ ਮੰਗਲਵਾਰ ਨੂੰ ਵੀ ਬਿਆਨ ਦਿੱਤਾ ਸੀ ਕਿ ਉਹ ਸਹੁੰ–ਚੁਕਾਈ ਸਮਾਰੋਹ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਸੱਦਾ ਭੇਜਣਗੇ। ਉਂਝ ਹਾਲੇ ਇਹ ਪੁਸ਼ਟੀ ਨਹੀਂ ਹੋਈ ਹੈ ਕਿ ਪਾਰਟੀ ਵੱਲੋਂ ਇਨ੍ਹਾਂ ਦੋਵੇਂ ਭਾਜਪਾ ਆਗੂਆਂ ਨੂੰ ਸੱਦਾ ਭੇਜਿਆ ਜਾਵੇਗਾ ਜਾਂ ਨਹੀਂ।

 

 

ਜੇ ਅਜਿਹਾ ਸੱਦਾ ਜਾਂਦਾ ਹੈ, ਤਾਂ ਕੀ ਰਾਸ਼ਟਰੀ ਪੱਧਰ ਦੇ ਆਗੂ ਇਸ ਸਹੁੰ–ਚੁਕਾਈ ਸਮਾਰੋਹ ’ਚ ਸ਼ਾਮਲ ਹੋਣਗੇ ਜਾਂ ਨਹੀਂ; ਇਸ ਉੱਤੇ ਵੀ ਸਭ ਦੀ ਨਜ਼ਰ ਬਣੀ ਰਹੇਗੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kejriwal Mamta Akhilesh Chandrbabu may be present in Uddhav Thakre Oath Taking Ceremony