ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਦੇ ਪ੍ਰਦੂਸ਼ਣ ਅਤੇ ਆਡ-ਈਵਨ ’ਤੇ ਬੋਲੇ ਕੇਜਰੀਵਾਲ, ਕਿਹਾ ਹੁਣ ਲੋੜ ਨਹੀਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਆਡ-ਈਵਨ ਯੋਜਨਾ ਦੀ ਹੁਣ ਦਿੱਲੀ ਚ ਲੋੜ ਨਹੀਂ ਹੈ ਕਿਉਂਕਿ ਸ਼ਹਿਰ ਚ ਪ੍ਰਦੂਸ਼ਣ ਦਾ ਪੱਧਰ ਘੱਟ ਗਿਆ ਹੈ।

 

ਦਿੱਲੀ ਸਰਕਾਰ ਨੇ ਇਹ ਯੋਜਨਾ 4 ਨਵੰਬਰ ਨੂੰ ਸ਼ੁਰੂ ਕੀਤੀ ਸੀ ਜਦੋਂ ਪ੍ਰਦੂਸ਼ਣ ਦਾ ਪੱਧਰ ਆਪਣੇ ਸਿਖਰ 'ਤੇ ਸੀ। ਇਹ ਯੋਜਨਾ 15 ਨਵੰਬਰ ਨੂੰ ਖ਼ਤਮ ਹੋਈ ਸੀ, ਜਿਸ ‘ਤੇ ਕੇਜਰੀਵਾਲ ਨੇ ਪਹਿਲਾਂ ਕਿਹਾ ਸੀ ਕਿ ਲੋੜ ਪੈਣ ਤੇ ਇਸ ਯੋਜਨਾ ਨੂੰ ਅੱਗੇ ਵਧਾਇਆ ਜਾ ਸਕਦਾ ਹੈ। ਹਾਲਾਂਕਿ ਉਨ੍ਹਾਂ ਕਿਹਾ ਸੀ ਕਿ ਇਸ ਯੋਜਨਾ ਦੇ ਵਿਸਥਾਰ 'ਤੇ ਅੰਤਮ ਫੈਸਲਾ ਸੋਮਵਾਰ (18 ਨਵੰਬਰ) ਨੂੰ ਲਿਆ ਜਾਵੇਗਾ।

 

ਜਿਸ ਤੋਂ ਬਾਅਦ ਅੱਜ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਇਸ ਸਮੇਂ ਦਿੱਲੀ ਦਾ ਪ੍ਰਦੂਸ਼ਣ ਕਾਫ਼ੀ ਘੱਟ ਗਿਆ ਹੈ, ਇਸ ਲਈ ਇਸ ਯੋਜਨਾ ਨੂੰ ਅੱਗੇ ਵਧਾਉਣ ਦੀ ਲੋੜ ਨਹੀਂ ਹੈ।

 

ਦੱਸਿਆ ਗਿਆ ਕਿ ਇਸ ਯੋਜਨਾ ਤਹਿਤ 5000 ਤੋਂ ਵੱਧ ਲੋਕਾਂ ਦੇ ਚਲਾਨ ਕੀਤੇ ਗਏ, ਜਿਨ੍ਹਾਂ ਨੂੰ 4-4 ਹਜ਼ਾਰ ਰੁਪਏ ਜੁਰਮਾਨੇ ਵਜੋਂ ਅਦਾ ਕਰਨੇ ਪਏ।

 

ਦੱਸਣਯੋਗ ਹੈ ਕਿ ਸੋਮਵਾਰ ਨੂੰ ਹਵਾ ਦੀ ਗੁਣਵੱਤਾ ਚ ਕੁਝ ਸੁਧਾਰ ਹੋਇਆ ਹੈ, ਪਰ ਇਹ ਅਜੇ ਵੀ ਮਾੜੀ ਸਥਿਤੀ ਚ ਹੈ। ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ 9 ਵਜੇ 207 ਦਰਜ ਕੀਤੀ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kejriwal speaks on Odd-Even and pollution in Delhi