ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦਿੱਲੀ ਚ ਹੋਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਬਾਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸੇ ਵੀ ਤਰਾਂ ਦੀ ਹਿੰਸਾ ਮਨਜ਼ੂਰ ਨਹੀਂ ਹੈ, ਵਿਰੋਧ ਪ੍ਰਦਰਸ਼ਨ ਸ਼ਾਂਤਮਈ ਹੋਣਾ ਚਾਹੀਦਾ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਕੇਜਰੀਵਾਲ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਸੋਧੇ ਹੋਏ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਐਤਵਾਰ ਨੂੰ ਪੁਲਿਸ ਨਾਲ ਝੜਪ ਕਰਦਿਆਂ ਦੱਖਣੀ ਪੂਰਬੀ ਦਿੱਲੀ ਦੀ ਨਿਊ ਫਰੈਂਡਜ਼ ਕਲੋਨੀ ਚ ਡੀਟੀਸੀ ਦੀਆਂ ਕਈ ਬੱਸਾਂ ਅਤੇ ਇੱਕ ਅੱਗ ਬੁਝਾਉਣ ਵਾਲੀ ਗੱਡੀ ਨੂੰ ਅੱਗ ਲਾ ਦਿੱਤੀ।
ਪੁਲਿਸ ਨੇ ਦੱਸਿਆ ਕਿ ਹਿੰਸਕ ਪ੍ਰਦਰਸ਼ਨ ਚ ਇੱਕ ਸਿਪਾਹੀ ਅਤੇ ਦੋ ਫਾਇਰਮੈਨ ਜ਼ਖ਼ਮੀ ਹੋਏ ਹਨ। ਹਾਲਾਂਕਿ ਵਿਦਿਆਰਥੀਆਂ ਦੇ ਜਾਮੀਆ ਮਿਲੀਆ ਸਮੂਹ ਨੇ ਸਿਟੀਜ਼ਨਸ਼ਿਪ ਐਕਟ ਦੇ ਵਿਰੋਧ ਦੇ ਦੌਰਾਨ ਹਿੰਸਾ ਤੋਂ ਆਪਣੇ ਆਪ ਨੂੰ ਵੱਖ ਕਰਨ ਲਈ ਇੱਕ ਬਿਆਨ ਜਾਰੀ ਕੀਤਾ।
ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀਆਂ ਦੇ ਇੱਕ ਸਮੂਹ ਨੇ ਕਿਹਾ ਕਿ ਉਨ੍ਹਾਂ ਦਾ ਹਿੰਸਾ ਅਤੇ ਅਗਨੀ ਦਾ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ “ਸਥਾਨਕ ਤੱਤ ਪ੍ਰਦਰਸ਼ਨ ਚ ਸ਼ਾਮਲ ਹੋਏ ਤੇ ਉਨ੍ਹਾਂ ਨੇ” ਇਸ ਚ ਔਕੜਾਂ ਪੈਦਾ ਕੀਤੀਆਂ।
ਉਨ੍ਹਾਂ ਕਿਹਾ ਕਿ ਵਿਰੋਧ ਪ੍ਰਦਰਸ਼ਨ ਹਿੰਸਕ ਹੋਣ ਤੇ ਉਹ ਕੈਂਪਸ ਚ ਵਾਪਸ ਪਰਤ ਗਏ ਤੇ ਇਮਾਰਤ ਚ ਸ਼ਾਂਤੀ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕੁਝ ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਜਦੋਂ ਉਹ ਸ਼ਾਂਤੀਪੂਰਵਕ ਅੰਦੋਲਨ ਕਰ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ 'ਤੇ ਲਾਠੀਚਾਰਜ ਕੀਤਾ ।
ਫਾਰੂਕੀ ਨੇ ਕਿਹਾ ਕਿ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਇਕ ਵਿਦਿਆਰਥੀ ਨੇ ਦਾਅਵਾ ਕੀਤਾ ਕਿ ਪੁਲਿਸ ਕਰਮਚਾਰੀਆਂ ਦੁਆਰਾ ਤਾਕਤ ਵਰਤਣ ਤੋਂ ਬਾਅਦ ਕੁਝ ਪ੍ਰਦਰਸ਼ਨਕਾਰੀਆਂ ਨੇ ਭੰਨਤੋੜ ਕੀਤੀ ਤੇ ਬੱਸਾਂ ਨੂੰ ਅੱਗ ਲਾ ਦਿੱਤੀ।