ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਐਤਕੀਂ ਲੋਕ ਸਭਾ ਚੋਣ ਨਹੀਂ ਲੜਨਗੇ ਕੇਜਰੀਵਾਲ

ਐਤਕੀਂ ਲੋਕ ਸਭਾ ਚੋਣ ਨਹੀਂ ਲੜਨਗੇ ਕੇਜਰੀਵਾਲ

ਪਿਛਲੀਆਂ (ਸਾਲ 2014 ਦੀਆਂ) ਲੋਕ ਸਭਾ ਚੋਣਾਂ ਦੌਰਾਨ ਵਾਰਾਨਸੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੁਣੌਤੀ ਦੇਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਵਾਰ ਦੀਆਂ ਆਮ ਚੋਣਾਂ ਨਹੀਂ ਲੜਨਗੇ ਪਰ ਉਨ੍ਹਾਂ ਦੀ ਆਮ ਆਦਮੀ ਪਾਰਟੀ ਕਾਸ਼ੀ ਤੋਂ ਕਿਸੇ ਹੋਰ ਮਜ਼ਬੁਤ ਉਮੀਦਵਾਰ ਨੂੰ ਜ਼ਰੂਰ ਖੜ੍ਹਾ ਕਰੇਗੀ।

 

 

ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅੱਜ ਦੱਸਿਆ ਕਿ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਐਤਕੀਂ ਲੋਕ ਸਭਾ ਚੋਣ ਨਹੀਂ ਲੜਨਗੇ। ਉਹ ਦਿੱਲੀ ਦੇ ਮੁੱਖ ਮੰਤਰੀ ਹਨ ਤੇ ਆਪਣੇ ਸੂਬੇ ‘ਤੇ ਖ਼ਾਸ ਧਿਆਨ ਦੇਣਾ ਚਾਹੁੰਦੇ ਹਨ।

 

 

ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਤਤਕਾਲੀਨ ਦਾਅਵੇਦਾਰ ਨਰਿੰਦਰ ਮੋਦੀ ਨੂੰ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਵਾਰਾਨਸੀ ਸੀਟ ‘ਤੇ ਚੁਣੌਤੀ ਦਿੱਤੀ ਸੀ। ਪਾਰਟੀ ਇਸ ਵਾਰ ਵਾਰਾਨਸੀ ‘ਚ ਕੇਜਰੀਵਾਲ ਦੀ ਥਾਂ ਕਿਸੇ ਹੋਰ ਮਜ਼ਬੂਤ ਉਮੀਦਵਾਰ ਨੂੰ ਖੜ੍ਹਾ ਕਰੇਗੀ।

 

 

ਇੱਥੇ ਵਰਨਣਯੋਗ ਹੈ ਕਿ ਸ੍ਰੀ ਕੇਜਰੀਵਾਲ ਨੇ ਸਾਲ 2013 ਦੀ ਦਿੱਲੀ ਵਿਧਾਨ ਸਭਾ ਚੋਣ ਦੌਰਾਨ ਉਦੋਂ ਦੇ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੂੰ ਨਵੀਂ ਦਿੱਲੀ ਸੀਟ ਤੋਂ ਹਰਾਇਆ ਸੀ। ਉਸ ਤੋਂ ਬਾਅਦ 2014 ਦੀ ਲੋਕ ਸਭਾ ਚੋਣ ਵਿੱਚ ਉਹ ਮੋਦੀ ਵਿਰੁੱਧ ਵਾਰਾਨਸੀ ਤੋਂ ਚੋਣ ਲੜੇ ਸਨ ਤੇ ਦੂਜੇ ਸਥਾਨ ‘ਤੇ ਰਹੇ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kejriwal will not contest LS polls