ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਾਗਰਿਕਤਾ ਕਾਨੂੰਨ ‘ਤੇ ਬੋਲੇ ਆਰਿਫ ਮੁਹੰਮਦ ਖ਼ਾਨ, ਮੋਦੀ ਸਰਕਾਰ ਨੇ ਪੂਰਾ ਕੀਤਾ ਮਹਾਤਮਾ ਗਾਂਧੀ ਅਤੇ ਪੰਡਿਤ ਨਹਿਰੂ ਦਾ ਵਾਅਦਾ

ਸੋਧੇ ਹੋਏ ਨਾਗਰਿਕਤਾ ਕਾਨੂੰਨ ਅਤੇ ਪ੍ਰਸਤਾਵਿਤ ਐਨ.ਆਰ.ਸੀ. ਨੂੰ ਲੈ ਕੇ ਦੇਸ਼ ਵਿੱਚ ਮਾਹੌਲ ਗਰਮ ਹੈ। ਪੂਰੇ ਦੇਸ਼ ਵਿੱਚ ਹਿੰਸਕ ਪ੍ਰਦਰਸ਼ਨ ਚੱਲ ਰਹੇ ਹਨ। ਇਸ ਦੌਰਾਨ ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖ਼ਾਨ ਨੇ ਸੀਏਏ ਅਤੇ ਪ੍ਰਸਤਾਵਿਤ ਐਨਆਰਸੀ ਦਾ ਸਮਰਥਨ ਕੀਤਾ ਹੈ। 

 

ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਲਿਆ ਕੇ ਮਹਾਤਮਾ ਗਾਂਧੀ ਅਤੇ ਜਵਾਹਰ ਲਾਲ ਨਹਿਰੂ ਦੇ ਵਾਅਦੇ ਨੂੰ ਪੂਰਾ ਕੀਤਾ ਹੈ, ਜੋ ਦੋਵਾਂ ਨੇ ਪਾਕਿਸਤਾਨ ਵਿੱਚ ਦੁਖਦਾਈ ਜ਼ਿੰਦਗੀ ਜਿਉਣ ਰਹੇ ਘੱਟ ਗਿਣਤੀਆਂ ਨਾਲ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੀ ਨੀਂਹ ਸਾਲ 1985 ਅਤੇ 2003 ਵਿੱਚ ਰੱਖੀ ਗਈ ਸੀ ਅਤੇ ਸਿਰਫ ਮੋਦੀ ਸਰਕਾਰ ਨੇ ਇਸ ਨੂੰ ਲਾਗੂ ਕੀਤਾ ਹੈ।

 

 

 


 

ਮੁਸਲਿਮ ਸ਼ਰਨਾਰਥੀਆਂ ਨੂੰ ਸੋਧੇ ਹੋਏ ਨਾਗਰਿਕਤਾ ਕਾਨੂੰਨ ਵਿਚ ਜਗ੍ਹਾ ਨਾ ਮਿਲਣ ਦੇ ਸਵਾਲ 'ਤੇ ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖ਼ਾਨ ਨੇ ਕਿਹਾ ਕਿ ਪਾਕਿਸਤਾਨ ਇਕ ਮੁਸਲਿਮ ਰਾਸ਼ਟਰ ਵਜੋਂ ਬਣਾਇਆ ਗਿਆ ਸੀ। ਅਜਿਹੀ ਸਥਿਤੀ ਵਿੱਚ ਕੀ ਮੁਸਲਮਾਨਾਂ ਨੂੰ ਉਥੇ ਧਾਰਮਿਕ ਅਤਿਆਚਾਰ ਸਹਿਣੇ ਪੈ ਰਹੇ ਹਨ। 

 

ਮੇਰਾ ਮੰਨਣਾ ਹੈ ਕਿ ਮੁਸਲਮਾਨ ਪਾਕਿਸਤਾਨ ਅਤੇ ਬੰਗਲਾਦੇਸ਼ ਤੋਂ ਭਾਰਤ ਆਏ ਹਨ, ਪਰ ਇਸ ਲਈ ਨਹੀਂ ਕਿ ਉਨ੍ਹਾਂ ਨੂੰ ਧਾਰਮਿਕ ਅਤਿਆਚਾਰ ਦਾ ਸਾਹਮਣਾ ਕਰਨਾ ਪਿਆ, ਬਲਕਿ ਉਹ ਆਰਥਿਕ ਮੌਕਿਆਂ ਦੀ ਭਾਲ ਵਿੱਚ ਭਾਰਤ ਆਏ। 

 

ਸੋਧੇ ਹੋਏ ਨਾਗਰਿਕਤਾ ਕਾਨੂੰਨ ਵਿੱਚ ਪਾਕਿਸਤਾਨ, ਅਫ਼ਗ਼ਾਨਿਸਤਾਨ ਅਤੇ ਬੰਗਲਾਦੇਸ਼ ਤੋਂ ਆਏ ਹਿੰਦੂ, ਸਿੱਖ, ਈਸਾਈ, ਬੋਧੀ, ਜੈਨ ਅਤੇ ਪਾਰਸੀ ਭਾਈਚਾਰਿਆਂ ਦੇ ਸ਼ਰਨਾਰਥੀਆਂ ਨੂੰ ਭਾਰਤ ਦੀ ਨਾਗਰਿਕਤਾ ਦੇਣ ਦਾ ਵਿਕਲਪ ਦਿੱਤਾ ਗਿਆ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kerala Governor Arif Mohammad Khan supports CAA and proposed NRC and says Modi government fulfilled the promise of Mahatma Gandhi and Pandit Nehru