ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਾਣੇ, ਅਸਦੁਦੀਨ ਓਵੈਸੀ ਨੇ ਕਿਉਂ ਕਿਹਾ- ਕਾਂਗਰਸ ਦਾ ਸਫਾਇਆ ਹੋ ਚੁੱਕੈ 

ਆਲ ਇੰਡੀਆ ਮਜਲਿਸ-ਏ-ਇੱਤੇਹਾਦੁਲ ਮੁਸਲਿਮੀਨ ਦੇ ਪ੍ਰਧਾਨ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਦਾ ਸਫਾਇਆ ਹੋ ਚੁੱਕਾ ਹੈ ਅਤੇ ਹੁਣ ਉਸ ਨੂੰ 'ਕੈਲਸ਼ੀਅਮ ਦੇ ਟੀਕੇ ਲਗਾ ਕੇ ਬਚਾਇਆ ਨਹੀਂ ਜਾ ਸਕਦਾ। ਉਹ 21 ਅਕਤੂਬਰ ਨੂੰ ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ।

 

ਓਵੈਸੀ ਨੇ ਦਾਅਵਾ ਕੀਤਾ ਕਿ ਕਾਂਗਰਸ ਦੀ ਲੀਡਰਸ਼ਿਪ ਮਹਾਰਾਸ਼ਟਰ ਅਤੇ ਹਰਿਆਣਾ ਦੀਆਂ ਮਹੱਤਵਪੂਰਨ ਚੋਣਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਰਾਜਨੀਤਿਕ ਨਕਸ਼ੇ ਤੋਂ ਕਾਂਗਰਸ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਉਸ ਨੂੰ ਕੈਲਸੀਅਮ ਦੇ ਟੀਕਾ ਦੇ ਕੇ ਵੀ ਜਿੰਦਾ ਨਹੀਂ ਕੀਤਾ ਜਾ ਸਕਦਾ।

 

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਚੋਣ ਨਾਮਜ਼ਦਗੀ ਹਲਫਨਾਮੇ ਵਿੱਚ ਨੋਟਰੀ ਦੀ ਮੋਹਰ ਵਿੱਚ ਗ਼ਲਤ ਤਾਰੀਕ ਨੂੰ ਲੈ ਕੇ ਵਿਵਾਦ ਪੈਦਾ ਹੋਣ ਤੋਂ ਇਕ ਦਿਨ ਬਾਅਦ ਹੀ ਚੋਣ ਅਧਿਕਾਰੀ ਦੇ ਐਤਵਾਰ ਨੂੰ ਮਨਜ਼ੂਰ ਹੁਕਮ ਵਿੱਚ ਵੀ ਇੱਕ ਖਾਮੀ ਮਿਲੀ ਹੈ।  ਫੜਨਵੀਸ ਨੇ ਸ਼ੁੱਕਰਵਾਰ ਨੂੰ ਨਾਗਪੁਰ ਦੱਖਣੀ ਪੱਛਮੀ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Know why AIMIM Chief Asaduddin Owaisi say Congress are going downwards now no one can pick them up because