ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੰਗਾਲ: ਕੋਲਕਾਤਾ HC ਨੇ ਮਮਤਾ ਸਰਕਾਰ ਨੂੰ ਕਿਹਾ, ਡਾਕਟਰਾਂ ਨੂੰ ਕੰਮ 'ਤੇ ਪਰਤਣ ਲਈ ਕਰੋ ਰਾਜ਼ੀ

 

ਕਲਕੱਤਾ ਹਾਈ ਕੋਰਟ  (Kolkata High Court) ਨੇ ਦੋ ਡਾਕਟਰਾਂ 'ਤੇ ਹਮਲੇ ਦੇ ਵਿਰੋਧ ਵਿੱਚ ਸਰਕਾਰੀ ਹਸਪਤਾਲਾਂ ਦੇ ਜੂਨੀਅਰ ਡਾਕਟਰਾਂ ਦੀ ਹੜਤਾਲ 'ਤੇ ਕੋਈ ਅੰਤਰਿਮ ਹੁਕਮ ਦੇਣ ਤੋਂ ਸ਼ੁੱਕਰਵਾਰ ਨੂੰ ਇਨਕਾਰ ਕਰ ਦਿੱਤਾ।


ਮੁੱਖ ਜਸਟਿਸ ਟੀਬੀਐਮ ਰਾਧਾਕ੍ਰਿਸ਼ਨਨ ਅਤੇ ਜਸਟਿਸ ਸੁਵ੍ਰਾ ਘੋਸ਼ ਦੀ ਬੈਂਚ ਨੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਉਹ ਹੜਤਾਲ ਕਰ ਰਹੇ ਡਾਕਟਰਾਂ ਨੂੰ ਕੰਮ ਉੱਤੇ ਪਰਤਣ ਅਤੇ ਮਰੀਜ਼ਾਂ ਨੂੰ ਲੋੜੀਂਦੀਆਂ ਸੁਚਾਰੂ ਸੇਵਾਵਾਂ ਦੇਣ ਲਈ ਰਾਜ਼ੀ ਕਰੇ।


ਅਦਾਲਤ ਨੇ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪੱਛਮੀ ਬੰਗਾਲ ਸਰਕਾਰ ਨੂੰ ਵੀ ਇਹ ਨਿਰਦੇਸ਼ ਦਿੱਤਾ ਹੈ ਕਿ ਉਹ ਸੋਮਵਾਰ ਦੀ ਰਾਤ ਨੂੰ ਸ਼ਹਿਰ ਦੇ ਇਕ ਹਸਪਤਾਲ ਵਿੱਚ ਜੂਨੀਅਰ ਡਾਕਟਰਾਂ 'ਤੇ ਹਮਲੇ ਤੋਂ ਬਾਅਦ ਚੁੱਕੇ ਕਦਮਾਂ ਬਾਰੇ ਦੱਸਣ।


ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਹੜਤਾਲ ਕਰ ਰਹੇ ਡਾਕਟਰਾਂ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਨੇ ਸਾਰੇ ਮਰੀਜ਼ਾਂ ਦੀ ਭਲਾਈ ਯਕੀਨਾ ਬਣਾਉਣ ਲਈ ਸਹੁੰ ਚੁੱਕੀ ਸੀ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 21 ਜੂਨ ਨੂੰ ਨਿਰਧਾਰਤ ਕੀਤੀ ਹੈ।


ਦੱਸਣਯੋਗ ਹੈ ਕਿ ਪੱਛਮੀ ਬੰਗਾਲ ਵਿੱਚ ਜੂਨੀਅਰ ਡਾਕਟਰਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ ਹੈ। ਹੜਤਾਲ ਕਾਰਨ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਅਤੇ ਕਈ ਪ੍ਰਾਈਵੇਟ ਹਸਪਤਾਲਾਂ ਵਿੱਚ ਨਿਯਮਤ ਸੇਵਾਵਾਂ ਪ੍ਰਭਾਵਤ ਹੋ ਰਹੀਆਂ ਹਨ। ਹਾਲਾਂਕਿ,  ਨੀਲ ਰਤਨ ਸਰਕਾਰ (ਐਨਆਰਐਸ) ਮੈਡੀਕਲ ਕਾਲਜ ਅਤੇ ਹਸਪਤਾਲ ਸਮੇਤ ਇਕ ਜਾਂ ਦੋ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਸ਼ੁੱਕਰਵਾਰ ਸਵੇਰ ਤੋਂ ਉਪਲੱਬਧ ਸਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:kolkata high court denies to give order on doctors strike in bengal