Kulbhushan Jadhav ICJ Verdict: ਪਾਕਿਸਤਾਨ ਦੀ ਫ਼ੌਜੀ ਅਦਾਲਤ ਵੱਲੋਂ ਭਾਰਤੀ ਨੇਵੀ ਅਫ਼ਸਰ ਨੂੰ ਜਾਸੂਸੀ ਦੇ ਦੋਸ਼ ਵਿੱਚ ਸੁਣਾਈ ਗਈ ਫਾਂਸੀ ਦੀ ਸਜ਼ਾ ਵਿਰੁਧ ਭਾਰਤ ਵੱਲੋਂ ਕੀਤੀ ਅਪੀਲ ਉੱਤੇ ਹੇਗ ਸਥਿਤ ਅੰਤਰਰਾਸ਼ਟਰੀ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਇਆ। ਅੰਤਰਰਾਸ਼ਟਰੀ ਅਦਾਲਤ ਵਿੱਚ ਪਾਕਿਸਤਾਨ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ। ਅਦਾਲਤ ਨੇ ਭਾਰਤ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ ਹੈ।
ਪੜ੍ਹੋ ਫ਼ੈਸਲੇ ਨਾਲ ਸਬੰਧਤ ਪ੍ਰਮੁਖ ਗੱਲਾਂ:
ਅਦਾਲਤ ਨੇ ਭਾਰਤੀ ਨੇਵੀ ਅਫ਼ਸਰ ਕੁਲਭੂਸ਼ਨ ਜਾਧਵ ਦੀ ਸਜ਼ਾ ਉੱਤੇ ਰੋਕ ਜਾਰੀ ਰੱਖਦੇ ਹੋਏ ਪਾਕਿ ਨੂੰ ਕਿਹਾ ਕਿ ਉਹ ਫ਼ੈਸਲੇ ਦੀ ਸਮੀਖਿਆ ਕਰੇ।
ਕੁਲਭੂਸ਼ਨ ਜਾਧਵ ਦੇ ਮਾਮਲੇ ਵਿੱਚ ਅੰਤਰਰਾਸ਼ਟਰੀ ਅਦਾਲਤ ਦਾ ਫ਼ੈਸਲਾ 15-1 ਨਾਲ ਭਾਰਤ ਦੇ ਹੱਕ ਵਿੱਚ ਆਇਆ।
ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਕੁਲਭੂਸ਼ਨ ਜਾਧਵ ਦੀ ਫਾਂਸੀ ਦੀ ਸਜ਼ਾ ਵਿੱਚ ਰੋਕ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪਾਕਿਸਤਾਨ ਇਸ ਉੱਤੇ ਮੁੜ ਵਿਚਾਰ ਨਹੀਂ ਕਰਦਾ।
ਕੁਲਭੂਸ਼ਣ ਜਾਧਵ ਮਾਮਲੇ ਬੁੱਧਵਾਰ ਨੂੰ ਆਏ ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਉੱਤੇ ਸੁਸ਼ਮਾ ਸਵਰਾਜ ਨੇ ਖੁਸ਼ੀ ਪ੍ਰਗਟਾਈ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਉੱਤੇ ਕਿਹਾ ਕਿ ਇਹ ਭਾਰਤ ਦੀ ਵੱਡੀ ਜਿੱਤ ਹੈ। ਜਾਧਵ ਨੂੰ ਕਾਂਸੁਲਰ ਅਕਸੇਸ ਦਿੱਤਾ ਜਾਵੇਗਾ।