ਕੁਲਭੂਸ਼ਣ ਜਾਧਵ ਮਾਮਲੇ ਬੁੱਧਵਾਰ ਨੂੰ ਆਏ ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਉੱਤੇ ਸੁਸ਼ਮਾ ਸਵਰਾਜ ਨੇ ਖੁਸ਼ੀ ਪ੍ਰਗਟਾਈ ਹੈ।
ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ਇਹ ਭਾਰਤ ਦੀ ਵੱਡੀ ਜਿੱਤ ਹੈ। ਸਾਬਕਾ ਵਿਦੇਸ਼ ਮੰਤਰੀ ਨੇ ਲਿਖਿਆ ਹੈ ਕਿ ਮੈਂ ਕੁਲਭੂਸ਼ਣ ਜਾਧਵ ਮਾਮਲੇ ਵਿੱਚ ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੀ ਹੈ।
I wholeheartedly welcome the verdict of International Court of Justice in the case of Kulbhushan Jadhav. It is a great victory for India. /1
— Sushma Swaraj (@SushmaSwaraj) July 17, 2019
ਅੰਤਰਰਾਸ਼ਟਰੀ ਅਦਾਲਤ ਨੇ ਕੁਲਭੂਸ਼ਨ ਜਾਧਵ ਕੇਸ ਵਿੱਚ ਭਾਰਤ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ। ਕੁਲਭੂਸ਼ਨ ਜਾਧਵ ਦੇ ਮਾਮਲੇ ਵਿੱਚ ਅਦਾਲਤ ਨੇ ਜਾਧਵ ਦੀ ਫਾਂਸੀ 'ਤੇ ਰੋਕ ਲਗਾ ਦਿੱਤੀ ਹੈ। ਇਹ ਫ਼ੈਸਲਾ ਭਾਰਤ ਦੇ ਹੱਕ ਵਿੱਚ 15-1 ਨਾਲ ਆਇਆ।
ਉਥੇ, ਜਾਧਵ ਨੂੰ ਕਾਂਸੁਲਰ ਅਕਸੇਸ ਦਿੱਤਾ ਜਾਵੇਗਾ। ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਕੁਲਭੂਸ਼ਨ ਜਾਧਵ ਦੀ ਫਾਂਸੀ ਦੀ ਸਜ਼ਾ ਵਿੱਚ ਰੋਕ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪਾਕਿਸਤਾਨ ਇਸ ਉੱਤੇ ਮੁੜ ਵਿਚਾਰ ਨਹੀਂ ਕਰਦਾ।