ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਨੂੰ ਵੱਡਾ ਝਟਕਾ, ਆਈਸੀਜੇ ਨੇ ਜਾਧਵ ਦੀ ਫਾਂਸੀ 'ਤੇ ਲਾਈ ਰੋਕ

 

Kulbhushan Jadhav Verdict: ਪਾਕਿਸਤਾਨ ਦੀ ਫ਼ੌਜੀ ਅਦਾਲਤ ਵੱਲੋਂ ਭਾਰਤੀ ਨੇਵੀ ਅਫ਼ਸਰ ਨੂੰ ਜਾਸੂਸੀ ਅਤੇ ਵਿਸਫੋਟਕ ਕਾਰਵਾਈ ਦੇ ਦੋਸ਼ ਵਿੱਚ ਸੁਣਾਈ ਗਈ ਫਾਂਸੀ ਦੀ ਸਜ਼ਾ ਵਿਰੁਧ ਭਾਰਤ ਵੱਲੋਂ ਕੀਤੀ ਅਪੀਲ ਉੱਤੇ ਹੇਗ ਸਥਿਤ ਅੰਤਰਰਾਸ਼ਟਰੀ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਕੁਲਭੂਸ਼ਨ ਜਾਦਵ ਦੀ ਫਾਂਸੀ ਉੱਤੇ ਰੋਕ ਲਗਾ ਦਿੱਤੀ ਹੈ। 

 

ਤਕਰੀਬਨ ਪੰਜ ਮਹੀਨੇ ਪਹਿਲਾਂ ਨੀਦਰਲੈਂਡ ਦੇ ਹੇਗ 'ਚ ਸਥਿਤ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ (ਆਈਸੀਜੇ) ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਇਸ ਮੁੱਦੇ 'ਤੇ ਬਹਿਸ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਆਈ.ਸੀ.ਜੇ. ਪ੍ਰਧਾਨ ਅਬਦੁਲਕਾਵੀ ਅਹਿਮਦ ਯੁਸੂਫ ਨੇ ਕੋਰਟ ਦੇ ਫ਼ੈਸਲੇ ਨੂੰ ਪੜ੍ਹਿਆ।

 

ਸੁਸ਼ਮਾ ਨੇ ਕੀਤਾ ਆਈਸੀਜੇ ਦੇ ਫੈਸਲੇ ਦਾ ਸਵਾਗਤ

 

ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕੁਲਭੂਸ਼ਣ ਜਾਧਵ ਦੇ ਮਾਮਲੇ ਵਿੱਚ ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਇਸ ਫੈਸਲੇ ਨੂੰ ਭਾਰਤ ਦੀ ਵੱਡੀ ਜਿੱਤ ਦੱਸਿਆ ਹੈ।

 

ਸਾਬਕਾ ਕੇਂਦਰੀ ਮੰਤਰੀ ਨੇ ਜਾਧਵ ਦੇ ਮਾਮਲੇ ਨੂੰ ਅੰਤਰਰਾਸ਼ਟਰੀ ਅਦਾਲਤ ਵਿੱਚ ਲੈ ਜਾਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧੰਨਵਾਦ ਦਿੱਤਾ।

 

ਇਸ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਉੱਤੇ ਕਿਹਾ ਕਿ ਇਹ ਭਾਰਤ ਦੀ ਵੱਡੀ ਜਿੱਤ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਪਾਕਿ ਨੂੰ ਕੁਲਭੂਸ਼ਨ ਜਾਧਵ ਮਾਮਲੇ ਵਿੱਚ ਮੁੜ ਸੋਚਣ ਲਈ ਕਿਹਾ ਹੈ।

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kulbhushan Jadhav Verdict Live Updates