ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੁਮਾਰ ਵਿਸ਼ਵਾਸ ਦਾ ਕੇਜਰੀਵਾਲ 'ਤੇ ਹਮਲਾ - 'ਗੁੰਡੇ ਭੇਜ ਕੇ ਬਿਠਾਓ ਤੁਸੀਂ ਅਤੇ ਉਠਾਉਣ ਦੂਜੇ'

ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ 'ਚ ਚੱਲ ਰਹੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵਿਚਕਾਰ ਇੱਕ-ਦੂਜੇ 'ਤੇ ਇਲਜ਼ਾਮ ਲਗਾਉਣ ਦਾ ਸਿਲਸਿਲਾ ਸੋਮਵਾਰ ਨੂੰ ਤੇਜ਼ ਹੋ ਗਿਆ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਜ਼ਦੀਕੀ ਸਹਿਯੋਗੀ ਰਹੇ ਕੁਮਾਰ ਵਿਸ਼ਵਾਸ ਨੇ ਉਨ੍ਹਾਂ (ਕੇਜਰੀਵਾਲ) 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਆਪਣੇ ਬੇਈਮਾਨ ਗੁੰਡਿਆਂ ਨੂੰ ਭੇਜ ਕੇ ਬਿਠਾਓ ਤੁਸੀ ਅਤੇ ਉਠਾਉਣ ਦੂਜੇ?"
 

ਦੱਸਣਯੋਗ ਹੈ ਕਿ ਕੇਜਰੀਵਾਲ ਨੇ ਇਕ ਟਵੀਟ ਕਰ ਕੇ ਕਿਹਾ ਸੀ ਕਿ ਭਾਜਪਾ ਸ਼ਾਹੀਨ ਬਾਗ 'ਤੇ ਗੰਦੀ ਰਾਜਨੀਤੀ ਕਰ ਰਹੀ ਹੈ। ਇਸ 'ਤੇ ਵਿਸ਼ਵਾਸ ਨੇ ਟਵੀਟ ਕਰ ਕੇ ਕੇਜਰੀਵਾਲ ਅਤੇ 'ਆਪ' 'ਤੇ ਹਮਲਾ ਬੋਲਿਆ। ਵਿਸ਼ਵਾਸ ਨੇ ਕੇਜਰੀਵਾਲ 'ਤੇ ਧੋਖਾ ਕਰਨ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ, "ਆਪਣੇ ਅਮਾਨਤੀ ਗੁੰਡਿਆਂ ਨੂੰ ਭੇਜ ਕੇ ਬਿਠਾਓ ਤੁਸੀਂ ਅਤੇ ਉਠਾਉਣ ਦੂਜੇ?"
 

 

ਕੇਜਰੀਵਾਲ ਨੇ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਸੀ ਕਿ ਸ਼ਾਹੀਨ ਬਾਗ 'ਚ ਬੰਦ ਰਸਤੇ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਨੇ ਇਸ ਲਈ ਸਿੱਧੇ ਤੌਰ 'ਤੇ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ। ਕੇਜਰੀਵਾਲ ਨੇ ਲਿਖਿਆ, "ਭਾਜਪਾ ਨਹੀਂ ਚਾਹੁੰਦੀ ਕਿ ਰਸਤੇ ਖੁੱਲ੍ਹਣ। ਭਾਜਪਾ ਗੰਦੀ ਰਾਜਨੀਤੀ ਕਰ ਰਹੀ ਹੈ।"
 

ਨਵੀਂ ਦਿੱਲੀ ਵਿਧਾਨ ਸਭਾ ਤੋਂ ਚੋਣ ਮੈਦਾਨ 'ਚ ਉਤਰੇ ਕੇਜਰੀਵਾਲ ਨੇ ਭਾਜਪਾ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਉਸ ਦੇ ਨੇਤਾਵਾਂ ਨੂੰ ਤੁਰੰਤ ਸ਼ਾਹੀਨ ਬਾਗ ਜਾ ਕੇ ਗੱਲ ਕਰਨੀ ਚਾਹੀਦੀ ਹੈ ਅਤੇ ਰਸਤਾ ਖੁੱਲ੍ਹਵਾਉਣਾ ਚਾਹੀਦਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kumar Vishwas attacked AAP leader Arvind Kejriwal said goons send you and raise others