ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੁਰੂਕਸ਼ੇਤਰ ਯੂਨੀਵਰਸਿਟੀ ਨੇ ਸਾਰੀਆਂ UG ਅਤੇ PG ਪ੍ਰੀਖਿਆਵਾਂ ਮੁਲਤਵੀ ਕੀਤੀਆਂ

ਕਰਨਾਲ: ਕੁਰੂਕਸ਼ੇਤਰ ਯੂਨੀਵਰਸਿਟੀ ਨੇ ਕੋਰਨਾ ਵਾਇਰਸ ਦੀ ਬਿਮਾਰੀ ਨੂੰ ਫੈਲਣ 'ਤੇ ਰੋਕਣ ਲਈ ਦੇਸ਼ ਵਿਆਪੀ ਤਾਲਾਬੰਦੀ ਤੋਂ ਬਾਅਦ ਅਗਲੇ ਮਹੀਨੇ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
 

ਪ੍ਰੀਖਿਆਵਾਂ ਦੇ ਕੰਟਰੋਲਰ ਦੇ ਦਫ਼ਤਰ ਦੁਆਰਾ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਕੁਰੂਕਸ਼ੇਤਰ ਯੂਨੀਵਰਸਿਟੀ ਨੇ ਅਪ੍ਰੈਲ ਅਤੇ ਮਈ ਵਿੱਚ ਹੋਣ ਵਾਲੇ ਸਾਰੇ ਅੰਡਰ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਕੋਰਸਾਂ ਦੀਆਂ ਸਾਰੀਆਂ ਸਲਾਨਾ ਅਤੇ ਸਮੈਸਟਰ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ।
 

ਨੋਟੀਫਿਕੇਸ਼ਨ ਅਨੁਸਾਰ ਸੋਧੀਆਂ ਹੋਈਆਂ ਤਰੀਕਾਂ  ਬਾਅਦ ਵਿੱਚ ਸੂਚਿਤ ਕੀਤੀਆਂ ਜਾਣਗੀਆਂ। ਯੂਨੀਵਰਸਿਟੀ ਨੇ ਸਾਰੇ ਕੋਰਸਾਂ ਦੀਆਂ ਤਰੀਕਾਂ ਪਹਿਲਾਂ ਹੀ ਜਾਰੀ ਕਰ ਦਿੱਤੀਆਂ ਸਨ ਅਤੇ ਯੂਜੀ ਅਤੇ ਪੀਜੀ ਕਲਾਸਾਂ ਦੀਆਂ ਪ੍ਰੀਖਿਆਵਾਂ 8 ਅਪ੍ਰੈਲ ਤੋਂ ਸ਼ੁਰੂ ਹੋਣੀਆਂ ਸਨ। 
 

ਹਿੰਦੁਸਤਾਨ ਟਾਈਮਜ਼ ਨਾਲ ਗੱਲਬਾਤ ਕਰਦਿਆਂ ਯੂਨੀਵਰਸਿਟੀ ਦੇ ਬੁਲਾਰੇ ਅਸ਼ੋਕ ਸ਼ਰਮਾ ਨੇ ਕਿਹਾ ਕਿ ਯੂਨੀਵਰਸਿਟੀ ਨੇ ਤਾਲਾਬੰਦੀ ਤੋਂ ਬਾਅਦ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ ਅਤੇ ਅਗਲੀ ਨਵੀਂ ਤਰੀਕ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।


ਵਿਦਿਆਰਥੀਆਂ ਨੂੰ ਸਮੈਸਟਰ ਪ੍ਰਣਾਲੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਅਗਲੇ ਸਮੈਸਟਰ ਵਿੱਚ ਥੋੜ੍ਾਂ ਸਮਾਂ ਹੀ ਮਿਲੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਲੋੜ ਪੈਣ 'ਤੇ ਅਗਲੇ ਸੈਸ਼ਨ ਜਾਂ ਸਮੈਸਟਰ ਦੀ ਮਿਆਦ ਵਧਾ ਸਕਦੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kurukshetra University postpones all UG and PG exams