ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੈਦਰਾਬਾਦ ਕਾਂਡ : ਮੁਲਜ਼ਮਾਂ ਦਾ ਕੇਸ ਨਹੀਂ ਲੜਨਗੇ ਹੈਦਰਾਬਾਦ ਦੇ ਵਕੀਲ

ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ ਸਰਕਾਰੀ ਡਾਕਟਰ ਨਾਲ ਸਮੂਹਕ ਬਲਾਤਕਾਰ, ਹੱਤਿਆ ਅਤੇ ਸਾੜ ਦੇਣ ਦੀ ਦਿਲ ਦਹਿਲਾਉਣ ਵਾਲੇ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਮੁਸੀਬਤ ਵਧਦੀ ਜਾ ਰਹੀ ਹੈ। ਹੈਦਰਾਬਾਦ 'ਚ ਵਕੀਲਾਂ ਨੇ ਚਾਰਾਂ ਮੁਲਜ਼ਮਾਂ ਦਾ ਕੇਸ ਨਾ ਲੜਨ ਦਾ ਫੈਸਲਾ ਕੀਤਾ ਹੈ।

 

ਸ਼ਾਦਨਗਰ ਬਾਰ ਐਸੋਸੀਏਸ਼ਨ ਨੇ ਸ਼ਨਿੱਚਰਵਾਰ ਨੂੰ ਐਲਾਨ ਕੀਤਾ ਹੈ ਕਿ ਡਾਕਟਰ ਨਾਲ ਬਲਾਤਕਾਰ ਕਰਨ ਵਾਲੇ ਚਾਰੇ ਮੁਲਜ਼ਮਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਕਾਨੂੰਨੀ ਮਦਦ ਨਹੀਂ ਦਿੱਤੀ ਜਾਵੇਗੀ।
 

ਉੱਧਰ ਤੇਲੰਗਾਨਾ ਦੇ ਰਾਜਪਾਲ ਡਾ. ਤਮਿਲਿਸਈ ਸੁੰਦਰਰਾਜਨ ਨੇ ਸ਼ਨਿੱਚਰਵਾਰ ਨੂੰ ਮ੍ਰਿਤਕਾ ਡਾਕਟਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। 

 


 

 

ਸੰਸਦ ਦੇ ਬਾਹਰ ਲੜਕੀ ਨੇ ਦਿੱਤਾ ਧਰਨਾ :
 

ਇਸ ਘਟਨਾ ਤੋਂ ਦੁਖੀ ਦਿੱਲੀ ਦੀ ਇੱਕ ਲੜਕੀ ਨੇ ਸ਼ਨਿੱਚਰਵਾਰ ਸਵੇਰੇ 7 ਵਜੇ ਸੰਸਦ ਦੇ ਬਾਹਰ ਔਰਤਾਂ ਦੀ ਸੁਰੱਖਿਆ ਲਈ ਰੋਸ ਪ੍ਰਦਰਸ਼ਨ ਕੀਤਾ। ਹਾਲਾਂਕਿ ਕੁੱਝ ਹੀ ਦੇਰ ਬਾਅਦ ਦਿੱਲੀ ਪੁਲਿਸ ਅਨੂ ਦੁਬੇ ਨਾਂ ਦੀ ਇਸ ਲੜਕੀ ਨੂੰ ਜ਼ਬਰਦਸਤੀ ਚੁੱਕ ਕੇ ਸੰਸਦ ਥਾਣੇ ਲੈ ਗਈ ਅਤੇ ਲਗਭਗ 4 ਘੰਟੇ ਤੱਕ ਉਸ ਨੂੰ ਉੱਥੇ ਰੱਖਿਆ। 

 

ਇਹ ਹੈ ਪੂਰਾ ਮਾਮਲਾ :
 

ਜ਼ਿਕਰਯੋਗ ਹੈ ਕਿ ਹੈਦਰਾਬਾਦ-ਬੰਗਲੁਰੂ ਹਾਈਵੇਅ 'ਤੇ ਮਹਿਲਾ ਸਰਕਾਰੀ ਡਾਕਟਰ ਦੀ ਲਾਸ਼ ਮਿਲੀ ਸੀ। ਮਹਿਲਾ ਡਾਕਟਰ ਨਾਲ ਸਮੂਹਕ ਬਲਾਤਕਾਰ ਮਗਰੋਂ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਮੁਲਜ਼ਮਾਂ ਨੇ ਉਸ ਦੀ ਲਾਸ਼ ਨੂੰ ਸਾੜ ਕੇ ਇਕ ਪੁੱਲ ਹੇਠਾਂ ਸੁੱਟ ਦਿੱਤਾ ਸੀ। ਹੈਦਰਾਬਾਦ ਪੁਲਿਸ ਨੇ ਸੀਸੀਟੀਵੀ ਫੁਟੇਜ਼ ਦੇ ਆਧਾਰ 'ਤੇ ਉਕਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਟਰੱਕ ਡਰਾਈਵਰ ਅਤੇ ਕਲੀਨਰ ਹਨ। ਇਨ੍ਹਾਂ ਨੇ ਸ਼ਰਾਬ ਪੀਣ ਤੋਂ ਬਾਅਦ ਮਹਿਲਾ ਡਾਕਟਰ ਨੂੰ 7 ਘੰਟੇ ਤਕ ਬੰਦੀ ਬਣਾ ਕੇ ਸਮੂਹਕ ਬਲਾਤਕਾਰ ਕੀਤਾ ਸੀ। ਇਸ ਤੋਂ ਬਾਅਦ ਉਸ ਦੀ ਹੱਤਿਆ ਕਰ ਕੇ ਲਾਸ਼ 30 ਕਿਲੋਮੀਟਰ ਦੂਰ ਲਿਜਾ ਕੇ ਅੱਗ ਲਗਾ ਦਿੱਤੀ ਸੀ।
 

 

ਵੈਟਰਨਰੀ ਡਾਕਟਰ ਸ਼ਾਦਨਗਰ 'ਚ ਰਹਿੰਦੀ ਸੀ ਅਤੇ ਇੱਥੋਂ ਲਗਭਗ 30 ਕਿਲੋਮੀਟਰ ਦੂਰ ਸ਼ਮਸਾਬਾਦ 'ਚ ਇੱਕ ਵੈਟਰਨਰੀ ਹਸਪਤਾਲ 'ਚ ਕੰਮ ਕਰਦੀ ਸੀ। ਉਹ ਰੋਜ਼ਾਨਾ ਹੈਦਰਾਬਾਦ-ਬੰਗਲੁਰੂ ਨੈਸ਼ਨਲ ਹਾਈਵੇਅ 'ਤੇ ਸਥਿਤ ਤੋਂਡੁਪੱਲੀ ਟੋਲ ਪਲਾਜ਼ਾ 'ਤੇ ਆਪਣੀ ਸਕੂਟੀ ਪਾਰਕ ਕਰਦੀ ਸੀ ਅਤੇ ਇੱਥੋਂ ਕੈਬ ਲੈ ਕੇ ਹਸਪਤਾਲ ਤੱਕ ਜਾਂਦੀ ਸੀ। ਡਾਕਟਰ ਨਾਲ ਬੁੱਧਵਾਰ ਰਾਤ ਤੋਂ ਵੀਰਵਾਰ ਤੜਕੇ ਤਕ ਬਲਾਤਕਾਰ ਹੋਇਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:lawyers to refuse to fight case for Hyderabad rapists