ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਐਲਜੀ ਅਤੇ ਨਿਤਿਆਨੰਦ ਰਾਏ ਨੇ ਹੈਡ ਕਾਂਸਟੇਬਲ ਰਤਨ ਲਾਲ ਨੂੰ ਦਿੱਤੀ ਵਿਦਾਈ, ਦਿੱਲੀ ਹਿੰਸਾ 'ਚ ਗਈ ਸੀ ਜਾਨ

ਸੋਮਵਾਰ ਨੂੰ ਦਿੱਲੀ ਵਿੱਚ ਚੱਲ ਰਹੇ ਹਿੰਸਕ ਪ੍ਰਦਰਸ਼ਨ ਦੌਰਾਨ ਪੱਥਰਬਾਜ਼ੀ ਕਾਰਨ ਦਿੱਲੀ ਪੁਲਿਸ ਦੇ ਹੈੱਡ ਕਾਂਸਟੇਬਲ ਰਤਨ ਲਾਲ ਦੀ ਮੌਤ ਹੋ ਗਈ ਸੀ। ਅੱਜ ਉਨ੍ਹਾਂ ਨੂੰ ਅੰਤਮ ਵਿਦਾਈ ਦਿੱਤੀ ਗਈ। ਦਿੱਲੀ ਦੇ ਐਲ ਜੀ ਅਨਿਲ ਬੈਜਲ ਅਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਦੇਹ ਨੂੰ ਸ਼ਰਧਾਂਜਲੀ ਭੇਂਟ ਕੀਤੀ।

 

ਦਿੱਲੀ ਦੇ ਜਾਫਰਾਬਾਦ ਵਿੱਚ ਕੁਝ ਲੋਕ ਸਿਟੀਜ਼ਨਸ਼ਿਪ ਸੋਧ ਕਾਨੂੰਨ (ਸੀਏਏ) ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨ ਵਿੱਚ ਸ਼ਾਮਲ ਲੋਕ ਇਸ ਸਮੇਂ ਦੌਰਾਨ ਹਿੰਸਕ ਹੋ ਗਏ। ਉਨ੍ਹਾਂ ਨੇ ਕਈ ਗੱਡੀਆਂ ਨੂੰ ਅੱਗ ਲਾ ਦਿੱਤੀ। ਇਸ ਸਮੇਂ ਦੌਰਾਨ ਗੋਲੀ ਲੱਗਣ ਕਾਰਨ ਇੱਕ ਪੁਲਿਸ ਕਾਂਸਟੇਬਲ ਸਮੇਤ ਕੁੱਲ ਨੌਂ ਲੋਕਾਂ ਦੀ ਮੌਤ ਹੋ ਗਈ ਹੈ। ਸ਼ਾਂਤੀ ਬਹਾਲ ਕਰਨ ਲਈ ਅੱਜ ਅਮਿਤ ਸ਼ਾਹ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਐਲ ਜੀ ਅਨਿਲ ਬੈਜਲ ਸਣੇ ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

 

 

 

ਹਿੰਸਕ ਪ੍ਰਦਰਸ਼ਨ ਦੌਰਾਨ ਮਰਨ ਵਾਲੇ ਪੁਲਿਸ ਕਾਂਸਟੇਬਲ ਦਾ ਨਾਮ ਰਤਨ ਲਾਲ ਹੈ, ਜੋ ਕਿ ਗੋਕੁਲਪੁਰ ਏਸੀਪੀ ਦਫ਼ਤਰ ਵਿਖੇ ਤਾਇਨਾਤ ਸੀ। ਪ੍ਰਦਰਸ਼ਨ ਦੌਰਾਨ ਪੱਥਰਬਾਜ਼ੀ ਵਿੱਚ ਰਤਨ ਲਾਲ ਜ਼ਖ਼ਮੀ ਹੋ ਗਏ ਸਨ। ਉਹ ਅਸਲ ਵਿੱਚ ਰਾਜਸਥਾਨ ਦੇ ਸੀਕਰ ਦਾ ਰਹਿਣ ਵਾਲੇ ਸਨ ਅਤੇ 1998 ਵਿੱਚ ਉਸ ਨੂੰ ਇੱਕ ਕਾਂਸਟੇਬਲ ਵਜੋਂ ਦਿੱਲੀ ਪੁਲਿਸ ਵਿੱਚ ਭਰਤੀ ਹੋਏ ਸਨ। ਉਹ ਆਪਣੇ ਪਿੱਛੇ ਪਤਨੀ, ਦੋ ਬੇਟੀਆਂ ਅਤੇ ਇੱਕ ਬੇਟਾ ਛੱਡ ਗਏ ਹਨ।

 

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਾਲ ਦੇ ਦੇਹਾਂਤ ‘ਤੇ ਦੁੱਖ ਜ਼ਾਹਰ ਕੀਤਾ ਅਤੇ ਰਾਸ਼ਟਰੀ ਰਾਜਧਾਨੀ ਵਿੱਚ ਸ਼ਾਂਤੀ ਦੀ ਮੰਗ ਕੀਤੀ। ਉਨ੍ਹਾਂ ਨੇ ਇੱਕ ਟਵੀਟ ਵਿੱਚ ਕਿਹਾ ਕਿ ਪੁਲਿਸ ਹੈੱਡ ਕਾਂਸਟੇਬਲ ਦੀ ਮੌਤ ਬਹੁਤ ਦੁਖਤ ਹੈ। ਉਹ ਵੀ ਸਾਡੇ ਵਿਚੋਂ ਇਕ ਸੀ। ਕਿਰਪਾ ਕਰਕੇ ਹਿੰਸਾ ਦਾ ਤਿਆਗ ਕਰੋ। ਇਸ ਤੋਂ ਕਿਸੇ ਨੂੰ ਲਾਭ ਨਹੀਂ ਹੁੰਦਾ। ਸਾਰੀਆਂ ਸਮੱਸਿਆਵਾਂ ਸ਼ਾਂਤੀ ਨਾਲ ਹੱਲ ਹੋ ਜਾਣਗੀਆਂ। ਅਧਿਕਾਰੀ ਨੇ ਦੱਸਿਆ ਕਿ ਇਸ ਝੜਪ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:LG Anil Baijal and Nityanad Rai pay tribute to Constable Rattan Lal who lost his life during clashes in North East Delhi