ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਮ ਆਦਮੀ ਪਾਰਟੀ ਨੇ EC ’ਤੇ ਲਗਾਇਆ ਬੇਹੱਦ ਗੰਭੀਰ ਦੋਸ਼

ਆਮ ਆਦਮੀ ਪਾਰਟੀ (ਆਪ) ਨੇ ਅੱਜ ਬੁੱਧਵਾਰ ਨੂੰ ਭਾਰਤੀ ਚੋਣ ਕਮਿਸ਼ਨ ’ਤੇ ਹੀ ਬੇਹੱਦ ਗੰਭੀਰ ਦੋਸ਼ ਲਗਾ ਦਿੱਤਾ। ਪਾਰਟੀ ਨੇ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦੇਸ਼ ਚ ਦੰਗਿਆਂ ਦਾ ਮਾਹੌਲ ਪੈਦਾ ਕਰ ਰਿਹਾ ਹੈ।

 

ਆਪ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੇ ਦਬਾਅ ਚ ਚੋਣ ਕਮਿਸ਼ਨ ਦੇਸ਼ ਦੀ ਸ਼ਾਂਤੀ ਪ੍ਰਣਾਲੀ ਨੂੰ ਵਿਗਾੜਣ ਦੀ ਕੋਸ਼ਿਸ਼ ਕਰ ਰਿਹਾ ਹੈ। ਵੀਵੀਪੈਟ ਦੀਆਂ ਪਰਚੀਆਂ ਦੇ ਮਿਲਾਨ ਨੂੰ ਲੈ ਕੇ ਕਮਿਸ਼ਨ ਨੇ ਜਿਹੜੀ ਰਣਨੀਤੀ ਤਿਆਰ ਕੀਤੀ ਹੈ, ਉਸ ਨਾਲ ਪਾਰਟੀਆਂ ਤੇ ਉਮੀਦਵਾਰਾਂ ਚ ਟਕਰਾਅ ਵਧੇਗਾ।

 

 

ਆਪ ਦੇ ਬੁਲਾਰੇ ਅਤੇ ਵਿਧਾਇਕ ਸੌਰਭ ਭਾਰਦਵਾਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਮੁੱਖ ਦਫ਼ਤਰ ਚ ਬੁੱਧਵਾਰ ਨੂੰ ਕਿਹਾ ਕਿ ਈਵੀਐਮ ਨਾਲ ਛੇੜਖਾਨੀ ਸੰਭਵ ਹੈ ਪਰ ਕੇਂਦਰ ਸਰਕਾਰ ਇਸ ਮਸਲੇ ਚ ਗੁੰਮਰਾਹ ਕਰ ਰਹੀ ਹੈ। ਕੇਂਦਰ ਸਰਕਾਰ ਈਵੀਐਮ ਚ ਛੇੜਖਾਨੀ ਕਰਕੇ ਵੋਟਰਾਂ ਦੀਆਂ ਵੋਟਾਂ ਨਾਲ ਗੜਬੜੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

 

ਸੌਰਭ ਮੁਤਾਬਕ ਸਾਰੀਆਂ ਵਿਰੋਧੀਆਂ ਪਾਰਟੀਆਂ ਮੰਗ ਕਰ ਰਹੀਆਂ ਹਨ ਕਿ ਈਵੀਐਮ ਦੀ ਵੋਟ ਦਾ ਵੀਵੀਪੈਟ ਦੀਆਂ ਪਰਚੀਆਂ ਨਾਲ ਮਿਲਾਨ ਕੀਤੀ ਜਾਵੇ ਪਰ ਚੋਣ ਕਮਿਸ਼ਨ ਅਜਿਹਾ ਕਰਨ ਤੋਂ ਇਨਕਾਰ ਕਰ ਰਿਹਾ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਪਹਿਲਾਂ ਸਾਰੀਆਂ ਲੋਕ ਸਭਾ ਸੀਟਾਂ ਦੀ ਵੋਟਾਂ ਦੀ ਗਿਣਤੀ ਹੋਵੇਗੀ, ਉਸ ਤੋਂ ਬਾਅਦ ਵੀਵੀਪੈਟ ਦੀਆਂ ਪਰਚੀਆਂ ਦਾ ਮਿਲਾਨ ਕੀਤਾ ਜਾਵੇਗਾ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:lok sabha elction result 2019 Aam Aadmi Party has made very serious allegations against EC