ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਧੂ ਬੇਲਗਾਮ ਮਿਜ਼ਾਇਲ, ਰਿਮੋਟ ਪਾਕਿ ਦੇ ਹੱਥ : ਅਨਿਲ ਵਿਜ

ਸਿੱਧੂ ਬੇਲਗਾਮ ਮਿਜ਼ਾਇਲ, ਰਿਮੋਟ ਪਾਕਿ ਦੇ ਹੱਥ : ਅਨਿਲ ਵਿੱਜ

ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਬੇਲਗਾਮ ਮਿਜ਼ਾਇਲ ਦੱਸਦੇ ਹੋਏ ਦੋਸ਼ ਲਗਾਇਆ ਕਿ ਉਨ੍ਹਾਂ ਰਿਮੋਟ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਹੱਥਾਂ ਵਿਚ ਹੈ। ਹਰਿਆਣਾ ਦੇ ਸਿਹਤ ਮੰਤਰੀ ਤੇ ਖੇਡ ਮੰਤਰੀ ਨੇ ਇੱਥੇ ਇਕ ਬਿਆਨ ਵਿਚ ਦੋਸ਼ ਲਗਾਇਆ ਕਿ ਸਿੱਧੂ ਇਕ ਬੇਲਗਾਮ ਮਿਜ਼ਾਇਲ ਹੈ ਜਿਨ੍ਹਾਂ ਨੂੰ ਕਾਬੂ ਵਿਚ ਕੀਤੇ ਜਾਣ ਦੀ ਜ਼ਰੂਰਤ ਹੈ।

 

ਉਨ੍ਹਾਂ ਦੋਸ਼ ਲਗਾਇਆ ਕਿ ਸਿੱਧੂ ਦਾ ਰਿਮੋਟ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਹੱਥਾਂ ਵਿਚ ਹੈ। ਉਹ ਉਥੋਂ ਦਿਸ਼ਾ–ਨਿਰਦੇਸ਼ ਪ੍ਰਾਪਤ ਕਰਦੇ ਹਨ ਅਤੇ ਇਥੇ ਉਸਦੇ ਹਿਸਾਬ ਨਾਲ ਕੰਮ ਕਰਦੇ ਹਨ। ਵਿਜ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਭਾਰਤ ਛੱਡਕੇ ਪਾਕਿਸਤਾਨ ਚਲਿਆ ਜਾਣਾ ਚਾਹੀਦਾ। ਉਨ੍ਹਾਂ ਦੋਸ਼ ਲਗਾਇਆ ਕਿ ਸਿੱਧੂ ਵੋਟਾਂ ਲਈ ਹਿੰਦੂ ਅਤੇ ਮੁਸਲਮਾਨਾਂ ਨੂੰ ਵੰਡਣਾ ਚਾਹੁੰਦੇ ਹਨ।

 

ਜ਼ਿਕਰਯੋਗ ਹੈ ਕਿ ਸਿੱਧੂ ਨੇ ਮੰਗਲਵਾਰ ਨੂੰ ਬਿਹਾਰ ਵਿਚ ਇਕ ਚੁਣਾਵੀਂ ਸਭਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ ਵਿਚ ਹਰਾਉਣ ਲਈ ਮੁਸਲਮਾਨਾਂ ਨੂੰ ਇਕਜੁੱਟ ਹੋ ਕੇ ਵੋਟ ਕਰਨ ਦੀ ਅਪੀਲ ਕੀਤੀ ਸੀ ਜਿਸਦੇ ਬਾਅਦ ਵਿਵਾਦ ਹੋ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lok Sabha Elections 2019 Anil Vij Says Sidhus Remote in Hand of Pakistan Prime Minister