ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

UP ਕਾਂਗਰਸ ਪ੍ਰਧਾਨ ਰਾਜ ਬੱਬਰ ਨੇ ਰਾਹੁਲ ਗਾਂਧੀ ਨੂੰ ਭੇਜਿਆ ਅਸਤੀਫ਼ਾ

Lok Sabha elections Uttar Pradesh: ਲੋਕ ਸਭਾ ਚੋਣਾਂ ਚ ਉੱਤਰ ਪ੍ਰਦੇਸ਼ ਚ ਕਾਂਗਰਸ ਨੂੰ ਮਿਲੀ ਹਾਰ ਮਗਰੋਂ ਕਾਂਗਰਸ ਪ੍ਰਧਾਨ ਰਾਜ ਬੱਬਰ ਨੇ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਰਾਜ ਬੱਬਰ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜਿਆ ਹੈ।

 

ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਫਤਿਹਪੁਰ ਸਿਕਰੀ ਤੋਂ ਕਾਂਗਰਸ ਦੇ ਉਮੀਦਵਾਰ ਰਾਜ ਬੱਬਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਭਾਜਪਾ ਦੇ ਉਮੀਦਵਾਰ ਰਾਜਕੁਮਾਰ ਚਾਹਰ ਨੇ ਰਾਜ ਬੱਬਰ ’ਤੇ 3 ਲੱਖ ਤੋਂ ਜ਼ਿਆਦਾ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।

 

ਭਾਜਪਾ ਨੂੰ ਉੱਤਰ ਪ੍ਰਦੇਸ਼ ਚ ਕੁੱਲ 80 ਸੀਟਾਂ ਚੋਂ 62 ਸੀਟਾਂ ਮਿਲੀਆਂ ਹਨ। ਇਸ ਤੋਂ ਇਲਾਵਾ ਬਸਪਾ ਨੇ 10, ਸਪਾ ਨੇ 5, ਅਪਨਾ ਦਲ-ਸੋਨੇਲਾਲ ਨੇ 2 ਅਤੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਨੇ 1 ਸੀਟ ਜਿੱਤੀ ਹੈ। ਕਾਂਗਰਸ ਨੂੰ ਜਿਹੜੀ 1 ਸੀਟ ਮਿਲੀ ਹੈ, ਉਹ ਰਾਏਬਰੇਲੀ ਤੋਂ ਯੂਪੀਏ ਪ੍ਰਧਾਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਜਿੱਤੀ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lok Sabha elections Uttar Pradesh:UP Congress chief Raj Babbar sent his resigns to Rahul Gandhi