ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕ ਸਭਾ 'ਚ ਪਾਸ ਹੋਇਆ NIA ਸੋਧ ਬਿਲ, ਸ਼ਾਹ ਨੇ ਵਿਰੋਧੀ ਧਿਰ ਨੂੰ ਦਿੱਤਾ ਇਹ ਜਵਾਬ

ਲੋਕ ਸਭਾ ਵਿੱਚ ਕੌਮੀ ਜਾਂਚ ਏਜੰਸੀ (ਸੋਧ) ਬਿਲ 2019 (NIA Bill 2019) ਪਾਸ ਹੋ ਗਿਆ। ਹੁਣ ਇਹ ਬਿਲ ਰਾਜ ਸਭਾ ਵਿੱਚ ਭੇਜਿਆ ਜਾਵੇਗਾ। 

 

ਉਥੇ,  ਲੋਕ ਸਭਾ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੀ ਐਨਆਈਏ ਕਾਨੂੰਨ ਦੀ ਦੁਰਵਰਤੋਂ ਕਰਨ ਦੀ ਨਾ ਤਾਂ ਕੋਈ ਇੱਛਾ ਹੈ ਅਤੇ ਨਾ ਹੀ ਕੋਈ ਮਨਸ਼ਾ ਹੈ ਅਤੇ ਇਸ ਕਾਨੂੰਨ ਦੀ ਅਸਲ ਵਰਤੋਂ ਅੱਤਵਾਦ ਨੂੰ ਖ਼ਤਮ ਕਰਨ ਲਈ ਹੀ ਹੋਵੇਗੀ।

 

ਲੋਕ ਸਭਾ ਵਿੱਚ ਚਰਚਾ ਵਿੱਚ ਸ਼ਾਮਲ ਹੁੰਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਕੁਝ ਲੋਕਾਂ ਨੇ ਧਰਮ ਦਾ ਜ਼ਿਕਰ ਕੀਤਾ ਅਤੇ ਐਨਆਈਏ ਕਾਨੂੰਨ ਦੀ ਦੁਰਵਰਤੋਂ ਕੀਤੇ ਜਾਣ ਦੇ ਵਿਸ਼ੇ ਨੂੰ ਚੁੱਕਿਆ। ਅਸੀਂ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਮੋਦੀ ਸਰਕਾਰ ਦੀ ਐਨਆਈਏ ਕਾਨੂੰਨ ਦੀ ਦੁਰਵਰਤੋਂ ਕਰਨ ਦੀ ਨਾ ਤਾਂ ਕੋਈ ਇੱਛਾ ਹੈ ਅਤੇ ਨਾ ਹੀ ਕੋਈ ਇਰਾਦਾ।
 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lok Sabha passes the National Investigation Agency Amendment Bill 2019