ਅਗਲੀ ਕਹਾਣੀ

ਲੋਕ ਸਭਾ ’ਚ ਪਾਸ ਹੋਇਆ RTI ਸੋਧ ਬਿਲ 2019

ਲੋਕ ਸਭਾ ਚ ਸੋਮਵਾਰ ਨੂੰ ਸੂਚਨਾ ਦਾ ਅਧਿਕਾਰ (ਸੋਧ) ਬਿਲ 2019 ਪਾਸ ਹੋ ਗਿਆ ਹੈ। ਇਸ ਤੋਂ ਪਹਿਲਾਂ ਲੋਕ ਸਭਾ ਚ ਕਾਂਗਰਸ ਸਮੇਤ ਵਿਰੋਧੀ ਦਲਾਂ ਦੇ ਵਿਰੋਧ ਬਾਵਜੂਦ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਸ਼ੁੱਕਰਵਾਰ ਨੂੰ ਇਹ ਬਿਲ ਪੇਸ਼ ਕੀਤਾ ਸੀ।

 

ਕਾਂਗਰਸ ਤੇ ਟੀਐਮਸੀ ਦੇ ਵਾਕਆਊਟ ਕਾਰਨ ਬਿਲ ਨੂੰ 9 ਦੇ ਬਦਲੇ 224 ਵੋਟਾਂ ਨਾਲ ਪੇਸ਼ ਕਰਨ ਦੀ ਆਗਿਆ ਦਿੱਤੀ ਗਈ। ਸੋਧੇ ਬਿਲ ਚ ਕਿਹਾ ਗਿਆ ਹੈ ਕਿ ਮੁੱਖ ਸੂਚਨਾ ਕਮਿਸ਼ਨਰ ਅਤੇ ਸੂਚਨਾ ਕਮਿਸ਼ਨਰਾਂ ਤੇ ਸੂਬਾਈ ਮੁੱਖ ਸੂਚਨਾ ਕਮਿਸ਼ਨਰ ਤੇ ਸੂਬਾਈ ਸੂਚਨਾ ਕਮਿਸ਼ਨਰਾਂ ਦੀ ਤਨਖ਼ਾਹ, ਭੱਤੇ ਤੇ ਸੇਵਾ ਦੇ ਹੋਰ ਪਹਿਰਿਆਂ ਤੇ ਸ਼ਰਤਾਂ ਕੇਂਦਰ ਸਰਕਾਰ ਦੁਆਰਾ ਤੈਅ ਕੀਤੇ ਜਾਣਗੇ।

 

ਮੂਲ ਕਾਨੂੰਨ ਮੁਤਾਬਕ ਸਾਰੇ ਮੁੱਖ ਸੂਚਨਾ ਕਮਿਸ਼ਨਰ ਅਤੇ ਸੂਚਨਾ ਕਮਿਸ਼ਨਰਾਂ ਦੀ ਤਨਖਾਹ ਮੁੱਖ ਚੋਣ ਕਮਿਸ਼ਨਰ ਤੇ ਚੋਣ ਕਮਿਸ਼ਨਰਾਂ ਦੇ ਬਰਾਬਰ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਸੋਧ ਕੀਤੇ ਗਏ ਹਨ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lok Sabha passes The Right to Information Amendment Bill 2019