ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ, ਦਿੱਲੀ ਤੇ ਹਰਿਆਣਾ `ਚ ਇਕੱਲੇ ਚੋਣ ਲੜੇਗੀ ‘ਆਪ’

ਪੰਜਾਬ, ਦਿੱਲੀ ਤੇ ਹਰਿਆਣਾ `ਚ ਇਕੱਲੇ ਚੋਣ ਲੜੇਗੀ ‘ਆਪ’

ਆਉਂਦੀਆਂ ਲੋਕ ਸਭਾ ਚੋਣਾਂ 2019 `ਚ ਆਮ ਆਦਮੀ ਪਾਰਟੀ (ਆਪ) ਪੰਜਾਬ, ਦਿੱਲੀ ਅਤੇ ਹਰਿਆਣਾ ਦੀਆਂ ਸਾਰੀਆਂ ਲੋਕ ਸਭਾ ਸੀਟਾਂ `ਤੇ ਇਕੱਲੇ ਹੀ ਚੋਣ ਲੜੇਗੀ ਅਤੇ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੋਵੇਗਾ। ‘ਆਪ’ ਦੀ ਦਿੱਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਸ਼ੁੱਕਰਵਾਰ ਨੂੰ ਆਧਿਕਾਰਤ ਤੌਰ `ਤੇ ਇਸ ਦਾ ਐਲਾਨ ਕੀਤਾ।


ਲੋਕ ਸਭਾ ਚੋਣਾਂ `ਚ ਕਾਂਗਰਸ ਨਾਲ ਗਠਜੋੜ ਦੀਆਂ ਸਾਰੀਆਂ ਸੰਭਾਵਨਾਵਾਂ ਨੂੰ ਖਤਮ ਕਰਦਿਆਂ ‘ਆਪ’ ਨੇ ਦਿੱਲੀ, ਪੰਜਾਬ ਅਤੇ ਹਰਿਆਣਾ `ਚ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ ਹੈ। ਆਪ ਦੀ ਦਿੱਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਕਿਹਾ ਕਿ ਅਸੀਂ ਦਿੱਲੀ, ਪੰਜਾਬ ਅਤੇ ਹਰਿਆਣਾ `ਚ ਇਕੱਲੇ ਹੀ ਚੋਣ ਲੜਾਂਗੇ। ਗੋਪਾਲ ਰਾਏ ਨੇ ਕਿਹਾ ਕਿ ਗਠਜੋੜ ਨੂੰ ਲੈ ਕੇ ਕਾਂਗਰਸ ਆਗੂਆਂ ਦੇ ਵਿਰੋਧੀ ਬਿਆਨ ਅਤੇ ਪਾਰਟੀ ਅਹੁਦੇਦਾਰਾਂ ਨਾਲ ਸਲਾਹ ਤੋਂ ਬਾਅਦ ਪਾਰਟੀ ਨੇ ਇਹ ਫੈਸਲਾ ਲਿਆ ਹੈ।


ਗੋਪਾਲ ਰਾਏ ਨੇ ਕਿਹਾ ਕਿ ਕੇਂਦਰ ਤੋਂ ਭਾਜਪਾ ਸਰਕਾਰ ਨੂੰ ਪਾਸੇ ਕਰਨ ਲਈ ਅਸੀਂ ਪਹਿਲਾਂ ਸੂਬਾ ਪੱਧਰੀ ਪਾਰਟੀਆਂ ਦੇ ਕਹਿਣ `ਤੇ ਦੇਸ਼ ਹਿੱਤ `ਚ ਜਹਿਰ ਦਾ ਘੁੱਟ ਪੀਕੇ ਕਾਂਗਰਸ ਨਾਲ ਗਠਜੋੜ ਨੂੰ ਤਿਆਰ ਹੋ ਗਏ ਸੀ, ਪ੍ਰੰਤੂ ਕਾਂਗਰਸ ਦੇ ਦੇਸ਼ ਹਿੱਤ ਨਹੀਂ ਬਲਕਿ ਉਸਦਾ ਹੰਕਾਰ ਵੱਡਾ ਹੈ। ਇਸ ਲਈ ਉਸਦੇ ਆਗੂਆਂ ਵੱਲੋਂ ਲਗਾਤਾਰ ਪੰਜਾਬ ਅਤੇ ਦਿੱਲੀ `ਚ ਆਮ ਆਦਮੀ ਪਾਰਟੀ ਖਿਲਾਫ ਹਮਲਾ ਬੋਲਿਆ ਜਾ ਰਿਹਾ ਹੈ। ਇਸ ਨੂੰ ਦੇਖਦੇ ਹੋਏ ਹੁਣ ਅਸੀਂ ਫੈਸਲਾ ਲਿਆ ਹੈ ਕਿ ਤਿੰਨਾਂ ਸੂਬਿਆਂ `ਚ ਆਪਣੇ ਦਮ `ਤੇ ਚੋਣ ਲੜਾਂਗੇ।


ਉਨ੍ਹਾਂ ਕਿਹਾ ਕਿ ਪੰਜਾਬ `ਚ 20 ਤਾਰੀਖ ਤੋਂ ਇਕ ਵੱਡੀ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਦਿੱਲੀ ਦੇ ਵੋਟਰਾਂ ਨੂੰ ਵੀ ਅਪੀਲ ਹੈ ਕਿ ਉਹ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਕੇ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਅਤੇ ਆਪਣੇ ਵੋਟ ਦੀ ਵੰਡ ਨਾ ਹੋਣ ਦੇਣ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lok Sabha Polls 2019 No alliance with Congress AAP to contest all seats in Delhi Punjab and Haryana