ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਆਪ’ ਵਿਧਾਇਕ ਭਾਜਪਾ ਵਿਚ ਸ਼ਾਮਲ

‘ਆਪ’ ਵਿਧਾਇਕ ਭਾਜਪਾ ਵਿਚ ਸ਼ਾਮਲ

ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਝਟਕਾ ਲਗਿਆ ਹੈ। ਦਿੱਲੀ ਦੇ ਗਾਂਧੀ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਨਿਲ ਵਾਜਪਾਈ ਭਾਜਪਾ ਵਿਚ ਸ਼ਾਮਲ ਹੋ ਗਏ। ਅਨਿਲ ਵਾਜਪਾਈ ਨੇ ਕੇਂਦਰ ਮੰਤਰੀ ਵਿਜੇ ਗੋਇਲ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋ ਗਏ।

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭਾਜਪਾ ਉਤੇ ਉਸਦੇ ਵਿਧਾਇਕਾਂ ਦੀ ਖਰੀਦੋ ਫਰੋਖਤ ਦੇ ਯਤਨ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਭਾਜਪਾ ਆਗੂ ਉਸਦੇ ਸੱਤ ਵਿਧਾਇਕਾਂ ਨੂੰ ਪਾਲਾ ਬਦਲਣ ਲਈ 10–10 ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕਰ ਚੁੱਕੇ ਹਨ।

 

ਆਮ ਆਦਮੀ ਪਾਰਟੀ ਦੇ ਆਗੂ ਅਤੇ ਉਮ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਭਾਜਪਾ ਉਤੇ ਵਿਧਾਇਕਾਂ ਦੀ ਖਰੀਦ ਫਰੋਖਤ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਸੱਤ ਵਿਧਾਇਕਾਂ ਨੂੰ ਭਾਜਪਾ ਨੇ ਆਪਣੀ ਪਾਰਟੀ ਵਿਚ ਲਿਆਉਣ ਲਈ 10–10 ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ ਹੈ। ਹਾਲਾਂਕਿ ਭਾਜਪਾ ਨੇ ‘ਆਪ’ ਦੇ ਇਸ ਦਾਅਵੇ ਨੂੰ ਵਿਚਿੱਤਰ ਦੋਸ਼ ਦੱਸਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਧਿਆਨ ਆਕਰਿਸ਼ਤ ਕਰਨ ਲਈ ਬੇਚੈਨ ਹੈ।

 

ਸਿਸੋਦੀਆ ਨੇ ਦੋਸ਼ ਲਗਾਇਆ ਸੀ ਕਿ ਭਾਜਪਾ ਨੇ ਇਸ ਤੋਂ ਪਹਿਲਾਂ ਵੀ ‘ਆਪ’ ਦੇ ਵਿਧਾਇਕਾਂ ਨੁੰ ਖਰੀਦਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਉਤੇ ਜਨਤਾ ਨੇ ਉਚਿਤ ਜਵਾਬ ਦਿੱਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਵੀ ਜਨਤਾ ਉਨ੍ਹਾਂ ਨੂੰ ਕਰਾਰਾ ਜਵਾਬ ਦੇਵੇਗੀ।

Cyclone Fani : ਮਮਤਾ ਬੈਨਰਜੀ ਦੇ ਰੱਦ ਕੀਤੀਆਂ ਰੈਲੀਆਂ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:loksabha elections 2019 aap mla anil bajpai joins bjp