ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭੋਪਾਲ ਰੇਲਵੇ ਸਟੇਸ਼ਨ 'ਚ ਪੁੱਲ ਡਿੱਗਿਆ, 6 ਜ਼ਖਮੀ

ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਪੁਰਾਣੇ ਰੇਲਵੇ ਸਟੇਸ਼ਨ 'ਤੇ ਅੱਜ ਵੀਰਵਾਰ ਸਵੇਰੇ ਫੁੱਟਓਵਰ ਬ੍ਰਿਜ਼ ਦਾ ਇੱਕ ਹਿੱਸਾ ਢਹਿ ਗਿਆ, ਜਿਸ ਕਾਰਨ ਲਗਭਗ 6 ਲੋਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਸਟੇਸ਼ਨ 'ਚ ਭਾਰੀ ਭੀੜ ਸੀ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
 

 

ਪੁਲਿਸ ਅਤੇ ਫਾਇਰ ਵਿਭਾਗ ਦੇ ਕਰਮਚਾਰੀ ਰਾਹਤ ਕਾਰਜਾਂ ਵਿੱਚ ਜੁਟੇ ਹੋਏ ਹਨ। ਸੂਤਰਾਂ ਅਨੁਸਾਰ ਇਹ ਘਟਨਾ ਪਲੇਟਫਾਰਮ ਨੰਬਰ-2 ਤੇ 3 'ਚ ਵਾਪਰੀ। ਘਟਨਾ ਦੇ ਸਮੇਂ ਤਿਰੂਪਤੀ-ਨਿਜ਼ਾਮੂਦੀਨ ਐਕਸਪ੍ਰੈਸ ਸਟੇਸ਼ਨ 'ਤੇ ਖੜੀ ਸੀ।
 

 

ਫੁਟਓਵਰ ਬ੍ਰਿਜ਼ ਦੇ ਹੇਠਾਂ ਕੁਝ ਦੁਕਾਨਾਂ ਵੀ ਲੱਗੀਆਂ ਹੋਈਆਂ ਸਨ। ਹਾਦਸੇ ਤੋਂ ਬਾਅਦ ਰੇਲਵੇ ਪ੍ਰਸ਼ਾਸਨ ਨੇ ਯਾਤਰੀਆਂ ਲਈ ਫੁਟਓਵਰ ਬ੍ਰਿਜ਼ ਬੰਦ ਕਰ ਦਿੱਤਾ ਹੈ।

 

 

ਕੇਂਦਰੀ ਰੇਲ ਮੰਤਰੀ ਪੀਯੂਸ਼ ਗੋਇਲ ਨੇ ਕੁਝ ਦਿਨ ਪਹਿਲਾਂ ਭੋਪਾਲ ਰੇਲਵੇ ਸਟੇਸ਼ਨ ਦੀਆਂ ਕੁਝ ਤਸਵੀਰਾਂ ਟਵੀਟ ਕੀਤੀਆਂ ਸਨ, ਜਿਸ 'ਚ ਰੇਲਵੇ ਸਟੇਸ਼ਨ ਦੀ ਖੂਬਸੂਰਤੀ ਦਿਖਾਈ ਗਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Madhya Pradesh many people injured after portion of a footover bridge at Bhopal railway station collapsed