ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Video : ਝੰਡਾ ਲਹਿਰਾਉਣ ਦੌਰਾਨ ਗੁੱਥਮ-ਗੁੱਥੀ ਹੋਏ ਦੋ ਕਾਂਗਰਸੀ ਆਗੂ

ਗਣਤੰਤਰ ਦਿਵਸ ਪ੍ਰੋਗਰਾਮ ਦੌਰਾਨ ਦੋ ਕਾਂਗਰਸੀ ਆਗੂ ਆਪਸ 'ਚ ਭਿੜ ਗਏ ਅਤੇ ਗੱਲ ਇੰਨੀ ਵੱਧ ਗਈ ਕਿ ਦੋਵਾਂ ਵਿਚਕਾਰ ਹੱਥੋਪਾਈ ਤਕ ਹੋ ਗਈ। ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਦੋਹਾਂ ਨੇਤਾਵਾਂ ਨੂੰ ਸ਼ਾਂਤ ਕਰਵਾਇਆ।
 

ਦੱਸਿਆ ਜਾ ਰਿਹਾ ਹੈ ਕਿ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਪਾਰਟੀ ਦਫਤਰ 'ਚ ਗਣਤੰਤਰ ਦਿਵਸ ਦੇ ਮੌਕੇ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਬਹੁਤ ਸਾਰੇ ਕਾਂਗਰਸੀ ਨੇਤਾਵਾਂ ਦੀ ਤਰ੍ਹਾਂ, ਦਵਿੰਦਰ ਸਿੰਘ ਯਾਦਵ ਅਤੇ ਚੰਦੂ ਕੁੰਜੀਰ ਵੀ ਸ਼ਾਮਲ ਹੋਏ ਸਨ। ਝੰਡਾ ਲਹਿਰਾਉਣ ਦੀ ਰਸਮ ਦੌਰਾਨ ਇੱਕ ਆਗੂ ਨੇ ਦੂਜੇ ਨੂੰ ਥੱਪੜ ਮਾਰ ਦਿੱਤਾ, ਜਿਸ ਤੋਂ ਬਾਅਦ ਵਿਵਾਦ ਹੋਰ ਵੱਧ ਗਿਆ। ਇਸ ਤੋਂ ਬਾਅਦ ਪੁਲਿਸ ਨੇ ਦਖਲ ਦੇ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ।
 

 

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਕਿਹਾ ਕਿ ਅਸੀਂ ਸਾਰੇ ਦੇਸ਼ ਦੀ ਸੰਵਿਧਾਨਕ ਕਦਰਾਂ ਕੀਮਤਾਂ ਦੀ ਰਾਖੀ ਲਈ ਵਚਨਬੱਧ ਹਾਂ। ਸ਼ਹਿਰ ਦੇ ਕਾਂਗਰਸ ਹੈੱਡਕੁਆਰਟਰ ਵਿਖੇ ਆਯੋਜਿਤ ਗਣਤੰਤਰ ਦਿਵਸ ਸਮਾਗਮ ਦੌਰਾਨ ਝੰਡਾ ਲਹਿਰਾਉਣ ਤੋਂ ਬਾਅਦ ਕਮਲਨਾਥ ਨੇ ਸੰਬੋਧਿਤ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਇੱਕ ਵਾਰ ਫਿਰ 70 ਸਾਲ ਪਹਿਲਾਂ ਬਣੇ ਹਾਲਤਾਂ 'ਚੋਂ ਗੁਜਰ ਰਿਹਾ ਹੈ। ਸਾਨੂੰ ਸਾਰਿਆਂ ਨੂੰ ਮਿਲ ਕੇ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ।
 

ਉਨ੍ਹਾਂ ਕਿਹਾ ਕਿ ਕਾਂਗਰਸ ਇਨ੍ਹਾਂ ਸਾਰੀਆਂ ਚੁਣੌਤੀਆਂ ਦਾ ਹੱਲ ਕਰਨ ਦੇ ਸਮਰੱਥ ਹੈ। ਅਸੀਂ ਸਾਰੇ ਦੇਸ਼ ਦੀ ਅਖੰਡਤਾ, ਏਕਤਾ ਅਤੇ ਸੰਵਿਧਾਨ ਦੀ ਕਦਰਾਂ-ਕੀਮਤਾਂ ਦੀ ਰਾਖੀ ਲਈ ਵਚਨਬੱਧ ਹਾਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Madhya Pradesh Two Congress leaders entered into a brawl during the flag hoisting ceremony during Republic Day