ਉੱਤਰੀ ਮਹਾਰਾਸ਼ਟਰ ਦੀ ਧੁਲੇ ਤਹਿਸੀਲ 'ਚ ਇੱਕ ਦਰਦਨਾਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਕ ਵੈਨ ਪੁੱਲ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਨੂੰ ਅੱਧੀ ਰਾਤ ਤੋਂ ਬਾਅਦ ਧੁਲੇ-ਸੋਲਾਪੁਰ ਸੜਕ 'ਤੇ ਵਿੰਚੁਰ ਪਿੰਡ ਨੇੜੇ ਹੋਇਆ।

ਪੁਲਿਸ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਕੁੱਝ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਰਾਤ ਨੂੰ ਹਨ੍ਹੇਰੇ 'ਚ ਵੈਨ ਦਾ ਡਰਾਈਵਰ ਗੱਡੀ ਨੂੰ ਸੰਭਾਲ ਨਾ ਸਕਿਆ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ। ਪੁਲਿਸ ਮੁਤਾਬਕ ਵਿੰਚੁਰ ਪਿੰਡ ਨੇੜੇ ਚਾਲੀਸਗਾਉਂ-ਧੁਲੇ ਸੜਕ 'ਤੇ ਇਹ ਹਾਦਸਾ ਵਾਪਰਿਆ, ਜਦੋਂ ਵੈਨ ਚਾਲਕ ਨੇ ਬੋਰੀ ਨਦੀ 'ਤੇ ਬਣੇ ਪੁੱਲ ਨੂੰ ਪਾਰ ਕਰਨ ਸਮੇਂ ਗੱਡੀ ਦਾ ਕੰਟਰੋਲ ਗੁਆ ਦਿੱਤਾ। ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲ੍ਹੇ ਦੇ ਰਹਿਣ ਵਾਲੇ ਪ੍ਰਵਾਸੀ ਮਜਦੂਰ ਗੰਨੇ ਦੀ ਖੇਤੀ ਲਈ ਉਸਮਾਨਾਬਾਦ ਜਾ ਰਹੇ ਸਨ।