ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਮੌਸਮ ਮੀਂਹ ਨੇ ਤੋੜੀ 10 ਕਿਸਾਨਾਂ ਦੀ ਕਮਰ, ਫਸਲ ਤਬਾਹ ਹੋਣ ’ਤੇ ਕੀਤੀ ਖੁਦਕੁਸ਼ੀ

ਮਹਾਰਾਸ਼ਟਰ ਦੇ ਮਰਾਠਵਾੜਾ ਖੇਤਰ ਵਿੱਚ ਪਿਛਲੇ ਚਾਰ ਦਿਨਾਂ ਦੌਰਾਨ ਘੱਟੋ ਘੱਟ 10 ਕਿਸਾਨ ਦੇ ਖ਼ੁਦਕੁਸ਼ੀਆਂ ਕਰਨ ਦੇ ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਇਥੇ ਬੇਮੌਸਮੀ ਮੀਂਹ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਨ੍ਹਾਂ ਸਾਰੇ ਮਾਮਲਿਆਂ ਚ ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮੱਧ ਮਹਾਰਾਸ਼ਟਰ ਦੇ ਇਸ ਖੇਤਰ ਚ ਬੇਮੌਸਮੀ ਮੀਂਹ ਕਾਰਨ ਸਾਉਣੀ ਦੀਆਂ ਫਸਲਾਂ ਜਿਵੇਂ ਸੋਇਆਬੀਨ, ਜਵਾਰ, ਮੱਕੀ ਅਤੇ ਕਪਾਹ ਨੂੰ ਭਾਰੀ ਨੁਕਸਾਨ ਹੋਇਆ ਹੈ।

 

ਨਾਂਦੇੜ ਜ਼ਿਲ੍ਹੇ ਦੇ ਇਕ ਸੀਨੀਅਰ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ 1 ਨਵੰਬਰ ਤੋਂ ਕਿਸਾਨਾਂ ਦੀ ਖੁਦਕੁਸ਼ੀਆਂ ਕਰਨ ਦੀਆਂ ਤਿੰਨ ਘਟਨਾਵਾਂ ਸਾਹਮਣੇ ਆਈਆਂ ਹਨ ਜਦਕਿ ਬੀਡ ਜ਼ਿਲ੍ਹੇ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਦੋ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ। ਅਸੀਂ ਇਸ ਬਾਰੇ ਕੋਈ ਟਿੱਪਣੀ ਨਹੀਂ ਕਰ ਸਕਦੇ ਕਿ ਕੀ ਇਹ ਮੌਤ ਮੀਂਹ ਕਾਰਨ ਤਬਾਹ ਹੋਈ ਫਸਲ ਦੇ ਕਾਰਨ ਹੋਈ ਹੈ ਜਾਂ ਕਰਜ਼ੇ ਵਿੱਚ ਡੁੱਬਣ ਕਾਰਨ ਹੋਈ ਹੈ।

 

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਤੂਰ ਜ਼ਿਲ੍ਹੇ ਵਿੱਚ ਕਿਸਾਨਾਂ ਦੀ ਖੁਦਕੁਸ਼ੀਆਂ ਦੀਆਂ ਤਿੰਨ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਬੇਮੌਸਮੀ ਮੀਂਹ ਕਾਰਨ ਫਸਲਾਂ ਦੀ ਤਬਾਹੀ ਅਤੇ ਕਰਜ਼ੇ ਚ ਡੁੱਬਣ ਕਾਰਨ ਇਨ੍ਹਾਂ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਇਸ ਤੋਂ ਇਲਾਵਾ ਉਸਮਾਨਾਬਾਦ ਅਤੇ ਪਰਭਨੀ ਜ਼ਿਲ੍ਹੇ ਵਿੱਚ ਦੋ ਕਿਸਾਨਾਂ ਨੇ ਆਤਮ ਹੱਤਿਆ ਕੀਤੀ ਹੈ, ਹਾਲਾਂਕਿ ਇਸਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ।

 

ਪੁਲਿਸ ਨੇ ਦੱਸਿਆ ਕਿ ਹਿੰਗੋਲੀ ਜ਼ਿਲ੍ਹੇ ਦੇ ਵਸਨੀਕ ਰਾਮਦਾਸ ਕਰਾਲੇ (40) ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਹਾਲਾਂਕਿ ਉਹ ਬਚ ਗਿਆ ਤੇ ਉਸ ਦਾ ਇਲਾਜ ਚੱਲ ਰਿਹਾ ਹੈ। ਔਰੰਗਾਬਾਦ ਜ਼ਿਲੇ ਦੇ ਧਨੌਰਾ ਨਿਵਾਸੀ ਕ੍ਰਿਸ਼ਨਾ ਏਕਨਾਥ ਕਾਕੜੇ (38) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੀਂਹ ਕਾਰਨ ਉਸ ਦੀ ਤਿਆਰ ਪਈ ਫਸਲ ਤਬਾਹ ਹੋ ਗਈ ਸੀ।

 

ਉਨ੍ਹਾਂ ਦੇ ਪਰਿਵਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਕਰਜ਼ੇ ਚ ਸੀ ਤੇ ਬੇਟੀ ਦੇ ਵਿਆਹ ਤੋਂ ਚਿੰਤਤ ਸੀ, ਜੋ ਕਿ ਅਗਲੇ ਮਹੀਨੇ ਹੋਣ ਵਾਲਾ ਸੀ। ਇਸੇ ਤਰ੍ਹਾਂ ਕਈ ਹੋਰ ਕਿਸਾਨਾਂ ਦੀ ਦਿਲ ਦੇ ਦੌਰੇ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ, ਜਿਨ੍ਹਾਂ ਦੀ ਤਿਆਰ ਪਈ ਫਸਲ ਬੇਮੌਸਮੀ ਮੀਂਹ ਪੈਣ ਕਾਰਨ ਤਬਾਹ ਹੋ ਗਈ ਤੇ ਇਸ ਪਏ ਵੱਡੇ ਘਾਟੇ ਦੇ ਸਦਮੇ ਨੂੰ ਉਕਤ ਕਿਸਾਨ ਜਰ ਨਾ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Maharashtra As rain ruins crops ten farmers end life in Marathwada