ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਔਰੰਗਾਬਾਦ : ਪਟੜੀ 'ਤੇ ਸੁੱਤੇ ਪਏ ਮਜ਼ਦੂਰਾਂ ਨੂੰ ਮਾਲ ਗੱਡੀ ਨੇ ਦਰੜਿਆ, 17 ਦੀ ਮੌਤ

ਮਹਾਰਾਸ਼ਟਰ ਦੇ ਔਰੰਗਾਬਾਦ 'ਚ ਅੱਜ ਸ਼ੁੱਕਰਵਾਰ ਸਵੇਰੇ ਰੇਲ ਪਟੜੀ 'ਤੇ ਸੌ ਰਹੇ ਮਜ਼ਦੂਰਾਂ ਉੱਪਰੋਂ ਰੇਲ ਗੱਡੀ ਦੇ ਲੰਘਣ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ। ਟੀਵੀ ਰਿਪੋਰਟਾਂ ਅਨੁਸਾਰ ਸ਼ੁੱਕਰਵਾਰ ਸਵੇਰੇ ਵਾਪਰੀ ਇਸ ਘਟਨਾ ਵਿੱਚ ਘੱਟੋ-ਘੱਟ 17 ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਸਾਰੇ ਮਜ਼ਦੂਰ ਛੱਤੀਸਗੜ੍ਹ ਜਾ ਰਹੇ ਸਨ।
 

 

ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ ਦੱਖਣੀ ਮੱਧ ਰੇਲਵੇ ਦੇ ਸੀਪੀਆਰਓ ਨੇ ਦੱਸਿਆ ਕਿ ਇਹ ਹਾਦਸਾ ਔਰੰਗਾਬਾਦ ਦੇ ਕਰਮਾਡ ਨੇੜੇ ਵਾਪਰਿਆ। ਆਰਪੀਐਫ ਤੇ ਸਥਾਨਕ ਪੁਲਿਸ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਇਹ ਸਾਰੇ ਮਜ਼ਦੂਰ ਫਲਾਈਓਵਰ ਨੇੜੇ ਰੇਲ ਪਟੜੀ ਉੱਪਰ ਸੌ ਰਹੇ ਸਨ। ਸਾਰੇ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
 

 

ਇਸ ਹਾਦਸੇ 'ਚ ਚਾਰ ਮਜ਼ਦੂਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇਹ ਸਾਰੇ ਇਕ ਨਿੱਜੀ ਕੰਪਨੀ 'ਚ ਕੰਮ ਕਰਦੇ ਸਨ। ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਕਰਕੇ ਦੇਸ਼ ਭਰ 'ਚ ਮਜ਼ਦੂਰ ਵੱਖ-ਵੱਖ ਥਾਵਾਂ 'ਤੇ ਫਸੇ ਹੋਏ ਹਨ। ਇਹ ਸਾਰੇ ਪ੍ਰਵਾਸੀ ਮਜ਼ਦੂਰ ਆਪਣੇ ਘਰ ਛੱਤੀਸਗੜ੍ਹ ਜਾ ਰਹੇ ਸਨ। ਪੂਰਾ ਦਿਨ ਪਟੜੀ ਦੇ ਨਾਲ-ਨਾਲ ਪੈਦਲ ਚੱਲਣ ਤੋਂ ਬਾਅਦ ਰਾਤ ਨੂੰ ਆਰਾਮ ਕਰਨ ਲਈ ਇਹ ਸਾਰੇ ਪਟੜੀ 'ਤੇ ਸੌ ਗਏ।
 

ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਰਕਾਰ ਨੇ ਮਾਰਚ ਦੇ ਅਖੀਰਲੇ ਦਿਨਾਂ ਵਿੱਚ ਲੌਕਡਾਊਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਲੱਖਾਂ ਪ੍ਰਵਾਸੀ ਮਜ਼ਦੂਰ ਵੱਖ-ਵੱਖ ਸੂਬਿਆਂ ਵਿੱਚ ਫਸ ਗਏ। ਰੁਜ਼ਗਾਰ ਗੁਆਉਣ ਅਤੇ ਪੈਸੇ ਖ਼ਤਮ ਹੋਣ ਮਗਰੋਂ ਲੋਕਾਂ ਨੇ ਪੈਦਲ ਹੀ 200-300 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਆਪਣੇ ਗ੍ਰਹਿ ਸੂਬੇ ਵੱਲ ਪਲਾਇਨ ਕਰਨਾ ਸ਼ੁਰੂ ਕਰ ਦਿੱਤਾ।
 

ਹਾਲਾਂਕਿ ਤੀਜੇ ਪੜਾਅ ਦੇ ਲੌਕਡਾਊਨ ਦੀ ਘੋਸ਼ਣਾ ਕੀਤੇ ਜਾਣ ਤੋਂ ਬਾਅਦ ਕੇਂਦਰ ਸਰਕਾਰ ਨੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਗ੍ਰਹਿ ਸੂਬੇ 'ਚ ਲਿਜਾਣ ਲਈ ਰੇਲ ਗੱਡੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਰੇਲਵੇ ਨੇ ਹੁਣ ਤਕ 1 ਲੱਖ ਤੋਂ ਵੱਧ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤਕ ਪਹੁੰਚਾ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Maharashtra aurangabad train accident many migrant workers killed after train run over them