ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਰਦ ਪਵਾਰ ਨੇ ਸਿਖਾਇਆ, ਵਿਧਾਇਕਾਂ ਦੀ ਗਿਣਤੀ ਘੱਟ ਹੋਣ 'ਤੇ ਵੀ ਕਿਵੇ ਬਣਦੀ ਹੈ ਸਰਕਾਰ: ਉਧਵ ਠਾਕਰੇ

ਸ਼ਰਦ ਪਵਾਰ ਨੇ ਸਿਖਾਇਆ, ਵਿਧਾਇਕਾਂ ਦੀ ਗਿਣਤੀ ਘੱਟ ਹੋਣ 'ਤੇ ਵੀ ਕਿਵੇ ਬਣਦੀ ਹੈ ਸਰਕਾਰ: ਉਧਵ ਠਾਕਰੇ

ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਬੁੱਧਵਾਰ ਨੂੰ ਸੂਬੇ ਵਿੱਚ ਪੂਰਾ ਕਰਜ਼ਾ ਮੁਆਫ਼ ਕਰਨ ਦਾ ਭਰੋਸਾ ਦਿੱਤਾ। ਆਪਣੇ ਭਾਸ਼ਣ ਦੌਰਾਨ ਠਾਕਰੇ ਨੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਆਪਣੇ ਇਸ ਬਿਆਨ ਲਈ ਇੱਕ ਚੁਟਕੀ ਲੈਂਦਿਆਂ ਕਿਹਾ ਕਿ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਭਾਜਪਾ ਸਭ ਤੋਂ ਵੱਡੀ ਪਾਰਟੀ ਹੈ। 

 

ਸ਼ਿਵ ਸੈਨਾ ਦੇ ਮੁਖੀ ਠਾਕਰੇ ਨੇ ਕਿਹਾ ਕਿ ਸ਼ਰਦ ਪਵਾਰ ਨੇ ਸਾਨੂੰ ਸਿਖਾਇਆ ਹੈ ਕਿ ਖੇਤੀ ਉਤਪਾਦਕਤਾ ਕਿਵੇਂ ਵਧਾਉਣੀ ਚਾਹੀਦੀ ਹੈ ਅਤੇ ਵਿਧਾਨ ਸਭਾ ਵਿੱਚ ਵਿਧਾਇਕਾਂ ਦੀ ਗਿਣਤੀ ਘੱਟ ਹੋਣ ਦੇ ਬਾਵਜੂਦ ਸਰਕਾਰ ਕਿਵੇਂ ਬਣਾਈ ਜਾਵੇ।
 

ਭਾਸ਼ਾ ਦੇ ਅਨੁਸਾਰ, ਠਾਕਰੇ ਦਾ ਇਹ ਬਿਆਨ ਸ਼ਿਵ ਸੈਨਾ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਵੱਲੋਂ ਖੇਤੀ ਕਰਜ਼ਾ ਮੁਆਫੀ ਨੂੰ ਰਸਮੀ ਤੌਰ 'ਤੇ ਮਨਜ਼ੂਰੀ ਦੇਣ ਤੋਂ ਇੱਕ ਦਿਨ ਬਾਅਦ ਆਇਆ ਹੈ। ਇਸ ਤਹਿਤ 1 ਅਪ੍ਰੈਲ 2015 ਤੋਂ 31 ਮਾਰਚ 2019 ਤੱਕ ਕਿਸਾਨਾਂ ਵੱਲੋਂ ਲਏ ਦੋ ਲੱਖ ਰੁਪਏ ਤੱਕ ਦੇ ਥੋੜ੍ਹੇ ਸਮੇਂ ਦੇ ਖੇਤੀਬਾੜੀ ਕਰਜ਼ੇ ਖਾਤੇ ਵਿੱਚ ਪਾ ਦਿੱਤੇ ਜਾਣਗੇ।
 

ਇਸ ਯੋਜਨਾ ਤਹਿਤ 30 ਸਤੰਬਰ 2019 ਤੱਕ ਮੁੜ ਅਦਾਇਗੀ ਕਿਸ਼ਤ (ਥੋੜ੍ਹੇ ਸਮੇਂ ਲਈ ਖੇਤੀਬਾੜੀ ਕਰਜ਼ਾ) ਦੇ ਬਕਾਏ ਮੁਆਫ਼ ਕੀਤੇ ਜਾਣਗੇ। ਠਾਕਰੇ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਤੁਰੰਤ ਰਾਹਤ ਵਜੋਂ ਦੋ ਲੱਖ ਰੁਪਏ (ਪ੍ਰਤੀ ਕਿਸਾਨ) ਮਾਫ਼ ਕਰ ਦਿੱਤੇ ਹਨ। ਪਰ ਅਸੀਂ ਇਹ ਵੀ ਯਕੀਨੀ ਬਣਾਵਾਂਗੇ ਕਿ ਉਨ੍ਹਾਂ ਦਾ ਸਾਰਾ (ਫ਼ਸਲੀ) ਕਰਜ਼ਾ ਮੁਆਫ਼ ਕੀਤਾ ਜਾਵੇ। ਉਨ੍ਹਾਂ ਇਹ ਗੱਲ ਇਥੇ ਵਸੰਤਦਾਦਾ ਸ਼ੂਗਰ ਇੰਸਟੀਚਿਊਟ ਦੀ ਸਾਲਾਨਾ ਆਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ। ਇਸ ਸੰਸਥਾ ਦੇ ਪ੍ਰਧਾਨ ਸ਼ਰਦ ਪਵਾਰ ਵੀ ਮੌਜੂਦ ਸਨ।
 

ਭਾਜਪਾ ਅਤੇ ਸ਼ਿਵ ਸੈਨਾ ਨੇ 21 ਅਕਤੂਬਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲੜੀਆਂ ਸਨ, ਪਰ ਸ਼ਿਵ ਸੈਨਾ ਨੇ ਕਾਂਗਰਸ ਅਤੇ ਐਨਸੀਪੀ ਨਾਲ ਹੱਥ ਮਿਲਾਉਣ ਤੋਂ ਬਾਅਦ ਭਗਵਾ ਪਾਰਟੀਆਂ ਦਾ ਗੱਠਜੋੜ ਟੁੱਟ ਗਿਆ। 

 

ਇਸ ਤੋਂ ਬਾਅਦ, ਸ਼ਿਵ ਸੈਨਾ, ਐਨਸੀਪੀ ਅਤੇ ਕਾਂਗਰਸ ਨੇ ਨਵੰਬਰ ਦੇ ਅਖ਼ੀਰ ਵਿੱਚ ਮਹਾਰਾਸ਼ਟਰ ਵਿਕਾਸ ਅਗਾਦੀ ਸਰਕਾਰ ਬਣਾਈ। ਪਵਾਰ ਨੂੰ ਇਸ ਸੱਤਾਧਾਰੀ ਗੱਠਜੋੜ ਦਾ ਮੁੱਖ ਯੋਜਨਾਕਾਰ ਮੰਨਿਆ ਜਾਂਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Maharashtra chief minister uddhav thackeray says sharad pawar taught how government is formed even after the number of MLAs is less