ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਾਰਾਸ਼ਟਰ ਸਰਕਾਰ ਨੇ ਬਦਲਿਆ ਔਰੰਗਾਬਾਦ ਏਅਰਪੋਰਟ ਦਾ ਨਾਂ

ਮਹਾਰਾਸ਼ਟਰ ਸਰਕਾਰ ਨੇ ਵੀਰਵਾਰ ਨੂੰ ਔਰੰਗਾਬਾਦ ਹਵਾਈ ਅੱਡੇ ਦਾ ਨਾਮ ਬਦਲ ਕੇ ਛਤਰਪਤੀ ਸੰਭਾਜੀ ਮਹਾਰਾਜ ਹਵਾਈ ਅੱਡਾ ਕਰ ਦਿੱਤਾਇਸ ਸਬੰਧ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਉਧਵ ਠਾਕਰੇ ਦੀ ਪ੍ਰਧਾਨਗੀ ਹੇਠ ਹੋਈ ਰਾਜ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆ ਗਿਆ

 

ਉਦਯੋਗ ਮੰਤਰੀ ਅਤੇ ਸ਼ਿਵ ਸੈਨਾ ਦੇ ਨੇਤਾ ਸੁਭਾਸ਼ ਦੇਸਾਈ ਨੇ ਕਿਹਾ ਕਿ ਸ਼ਿਵ ਸੈਨਾ, ਐਨਸੀਪੀ ਅਤੇ ਕਾਂਗਰਸ ਦਾ ਸੱਤਾਧਾਰੀ ਮਹਾਂ ਵਿਕਾਸ ਅਘਾੜੀ ਗੱਠਜੋੜ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ

 

ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨੇ ਮਹਾਰਾਸ਼ਟਰ ਦੇ ਔਰੰਗਾਬਾਦ ਦਾ ਨਾਮ ਬਦਲ ਕੇ ਸੰਭਾਜੀਨਗਰ ਕਰਨ ਲਈ ਰੇਲਵੇ ਅਤੇ ਇੰਡੀਆ ਪੋਸਟ ਸਣੇ ਵੱਖ ਵੱਖ ਵਿਭਾਗਾਂ ਤੋਂ ਐਨਓਸੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਸੀਇਹ ਜਾਣਕਾਰੀ ਇਕ ਸੀਨੀਅਰ ਅਧਿਕਾਰੀ ਨੇ ਦਿੱਤੀ

 

ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਚੰਦਰਕਾਂਤ ਪਾਟਿਲ ਨੇ ਸ਼ਹਿਰ ਦਾ ਨਾਮ ਬਦਲਣ ਦੀ ਆਪਣੀ ਪਾਰਟੀ ਦੀ ਮੰਗ ਪਿਛਲੇ ਹਫ਼ਤੇ ਦੁਹਰਾਈ ਸੀ। ਸ਼ਿਵ ਸੈਨਾ ਨੇ ਇਹ ਵੀ ਦਾਅਵਾ ਕੀਤਾ ਕਿ ਪਾਰਟੀ ਦੇ ਤਤਕਾਲੀ ਪ੍ਰਧਾਨ ਬਾਲਾਸਾਹਿਬ ਠਾਕਰੇ 25 ਸਾਲ ਪਹਿਲਾਂ ਅਜਿਹਾ ਕਰ ਚੁੱਕੇ ਹਨ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Maharashtra government changed the name of Aurangabad Airport