ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਇਹ ਹੁਕਮ ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਦੇ ਮੁੱਦੇ ‘ਤੇ ਸ਼ਿਵ ਸੈਨਾ-ਐਨਸੀਪੀ-ਕਾਂਗਰਸ ਗੱਠਜੋੜ ਦੀ ਪਟੀਸ਼ਨ ‘ਤੇ ਮੰਗਲਵਾਰ ਨੂੰ ਸੁਣਾਏ ਜਾਣਗੇ।
ਇਸ ਗੱਠਜੋੜ ਨੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਦੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਦੀ ਸਹੁੰ ਚੁੱਕਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਦੂਜੇ ਪਾਸੇ ਮਹਾਰਾਸ਼ਟਰ ਦੇ ਮੁੱਦੇ 'ਤੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ।
ਦੂਜੇ ਪਾਸੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਪ੍ਰਿਥਵੀ ਰਾਜ ਚਵਾਨ ਨੇ ਇਹ ਵੀ ਕਿਹਾ ਕਿ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਕੁਝ ਵਿਧਾਇਕਾਂ, ਜਿਨ੍ਹਾਂ ਨੇ ਪਹਿਲਾਂ ਅਜੀਤ ਪਵਾਰ ਦੇ ਨਾਲ ਭਾਜਪਾ ਦਾ ਸਮਰਥਨ ਕੀਤਾ ਸੀ, ਨੇ ਵੀ ਲਿਖਤੀ ਹਲਫਨਾਮਾ ਦਿੱਤਾ ਹੈ ਕਿ ਉਹ ਉਧਵ ਠਾਕਰੇ ਦੀ ਅਗਵਾਈ ਹੇਠ ਬਣਨ ਵਾਲੀ ਕਾਂਗਰਸ-ਸ਼ਿਵ ਸੈਨਾ-ਐਨਸੀਪੀ ਸਰਕਾਰ ਦਾ ਸਮਰਥਨ ਕਰਦੇ ਹਨ।
ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਮਹਾਰਾਸ਼ਟਰ ਵਿੱਚ ਗ਼ੈਰ ਕਾਨੂੰਨੀ ਸਰਕਾਰ ਅਤੇ ਨਾਜਾਇਜ਼ ਮੁੱਖ ਮੰਤਰੀ ਬਣੇ ਹੋਏ ਹਨ। ਸਾਨੂੰ 24 ਘੰਟਿਆਂ ਦੇ ਅੰਦਰ-ਅੰਦਰ ਬਹੁਮਤ ਸਾਬਤ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ ਜਿਵੇਂ ਕਿ ਕਰਨਾਟਕ ਅਤੇ ਉਤਰਾਖੰਡ ਵਿੱਚ ਹੋਇਆ ਸੀ।
maharashtra political crisis Live Update
- ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਅੱਜ ਕੰਮਕਾਜ ਸੰਭਾਲਿਆ ਅਤੇ ਇਸ ਕਾਰਜਕਾਲ ਦਾ ਪਹਿਲਾ ਦਸਤਖ਼ਤ ਮੁੱਖ ਮੰਤਰੀ ਰਾਹਤ ਫੰਡ ਲਈ ਕੀਤਾ। ਇਹ ਚੈਕ ਮੁੱਖ ਮੰਤਰੀ ਵੱਲੋਂ ਕੁਸੁਮ ਵੈਂਗੁਰਲੇਕਰ ਨੂੰ ਸੌਂਪ ਦਿੱਤਾ ਹੈ।
Chief Minister's Office, Maharashtra: CM Devendra Fadnavis’ first signature of this tenure was done on a CM Relief Fund cheque, on reaching Mantralaya, which was handed over to Kusum Vengurlekar by the Chief Minister. pic.twitter.com/e9klSBasiN
— ANI (@ANI) November 25, 2019