ਮਹਾਰਾਸ਼ਟਰ ਵਿੱਚ ਸਰਕਾਰ ਬਣਨ ਨੂੰ ਲੈ ਕੇ ਸੰਕਟ ਹੋਰ ਡੂੰਘਾ ਹੋ ਗਿਆ ਹੈ। ਬੀਜੇਪੀ ਨੇ ਐਤਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਸੂਬੇ ਵਿੱਚ ਇਕੱਲੇ ਸਰਕਾਰ ਨਹੀਂ ਬਣਾ ਸਕਦੀ।
ਇਸ ਤੋਂ ਬਾਅਦ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨੇ ਦੂਜੀ ਸਭ ਤੋਂ ਵੱਡੀ ਪਾਰਟੀ ਸ਼ਿਵ ਸੈਨਾ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ। ਹੁਣ ਸਾਰਿਆਂ ਦੀ ਨਜ਼ਰ ਸ਼ਿਵ ਸੈਨਾ, ਐਨਸੀਪੀ ਅਤੇ ਕਾਂਗਰਸ 'ਤੇ ਹੈ। ਸਰਕਾਰ ਬਣਾਉਣ ਦਾ ਸੱਦਾ ਮਿਲਣ ਤੋਂ ਬਾਅਦ ਸ਼ਿਵ ਸੈਨਾ ਨੇਤਾ ਐਨਸੀਪੀ ਮੁਖੀ ਸ਼ਰਦ ਪਵਾਰ ਨੂੰ ਮਿਲ ਸਕਦੇ ਹਨ।
ਇਸ ਬੈਠਕ ਵਿੱਚ ਸ਼ਿਵ ਸੈਨਾ ਸਰਕਾਰ ਬਣਾਉਣ ਦੇ ਸਮਰੱਥਨ ਦੀ ਮੰਗ ਕਰ ਸਕਦੀ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਜਨਰਲ ਸੱਕਤਰ ਅਹਿਮਦ ਪਟੇਲ ਸੋਮਵਾਰ ਨੂੰ ਵਿਧਾਇਕਾਂ ਨਾਲ ਮੁਲਾਕਾਤ ਲਈ ਜੈਪੁਰ ਜਾ ਸਕਦੇ ਹਨ। ਹਾਲਾਂਕਿ, ਐਨਸੀਪੀ ਅਤੇ ਕਾਂਗਰਸ ਦੋਵਾਂ ਨੇਤਾਵਾਂ ਦੇ ਰੁਖ਼ ਤੋਂ ਇਹ ਸਪੱਸ਼ਟ ਹੈ ਕਿ ਸ਼ਿਵ ਸੈਨਾ ਨੂੰ ਸਮਰੱਥਨ ਦੇਣ ਦਾ ਫ਼ੈਸਲਾ ਦੋਵਾਂ ਧਿਰਾਂ ਦੀ ਸਹਿਮਤੀ ਤੋਂ ਬਾਅਦ ਹੀ ਲਿਆ ਜਾਵੇਗਾ।
- ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ ਟਵੀਟ ਕਰਕੇ ਕਿਹਾ ਕਿ ਜੇ ਮੈਂ ਰਸਤੇ ਦੀ ਦੇਖਭਾਲ ਕਰਾਂਗਾ ਤਾਂ ਮੰਜਿਲ ਬੁਰਾ ਮਾਨ ਜਾਵੇਗੀ ………!
रास्ते की परवाह करूँगा तो मंजिल बुरा मान जाएगी………!
— Sanjay Raut (@rautsanjay61) November 11, 2019