ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜਪਾਲ ਦੇ ਵਾਧੂ ਸਮਾਂ ਦੇਣ ਤੋਂ ਨਾਂਹ ਕਰਨ ’ਤੇ SC ਜਾਵੇਗੀ ਸ਼ਿਵ ਸੈਨਾ 

ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਵਿਰੁਧ ਸ਼ਿਵ ਸੈਨਾ ਸੁਪਰੀਮ ਕੋਰਟ ਦਾ ਦਰਵਾਜ਼ਾ ਖਟਕਾਉਣ ਦੀ ਤਿਆਰੀ ਕਰ ਰਹੀ ਹੈ। ਦਰਅਸਲ, ਸ਼ਿਵ ਸੈਨਾ ਨੇ ਸੋਮਵਾਰ ਨੂੰ ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਨੂੰ ਲੈ ਕੇ ਦਾਅਵਾ ਪੇਸ਼ ਕਰਨ ਲਈ ਹੋਰ ਸਮਾਂ ਮੰਗਿਆ ਸੀ ਜਿਸ ਨੂੰ ਦੇਣ ਤੋਂ ਰਾਜਪਾਲ ਭਗਤ ਸਿੰਘ ਨੇ ਨਾਂਹ ਕਰ ਦਿੱਤਾ ਸੀ।

 

ਸ਼ਿਵ ਸੈਨਾ ਨੇਤਾਵਾਂ ਨੇ ਕਹਿਣਾ ਹੈ ਕਿ ਰਾਜਪਾਲ ਨੇ ਬੀਜੇਪੀ ਨੂੰ ਤਿੰਨ ਦਿਨ ਦਾ ਸਮਾਂ ਦਿੱਤਾ ਸੀ।  ਕਾਂਗਰਸ ਦੇ ਇੱਕ ਨੇਤਾ ਨੇ ਕਿਹਾ ਕਿ ਸੀਨੀਅਰ ਵਕੀਲ ਅਤੇ ਸਾਬਕਾ ਮੰਤਰੀ ਕਪਿਲ ਸਿੱਬਲ ਨੂੰ ਉੱਚ ਅਦਾਲਤ ਵਿੱਚ ਸ਼ਿਵ ਸੈਨਾ ਦੀ ਅਗਵਾਈ ਕਰਨ ਨੂੰ ਕਿਹਾ ਜਾ ਰਿਹਾ ਹੈ।

 

ਉਥੇ, ਮਹਾਰਾਸ਼ਟਰ ਦੇ ਸਿਆਸੀ ਸਮਾਗਮਾਂ ਨੂੰ ਲੈ ਕੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸ਼ਰਦ ਪਵਾਰ ਨਾਲ ਗੱਲ ਕੀਤੀ ਹੈ ਅਤੇ ਸੀਨੀਅਰ ਕਾਂਗਰਸ ਨੇਤਾਵਾਂ ਨੂੰ ਮਹਾਰਾਸ਼ਟਰ ਵਿੱਚ ਸਰਕਾਰ ਗਠਨ ਲਈ ਅੱਗੇ ਦੀ ਗੱਲਬਾਤ ਲਈ ਰਾਕਾਂਪਾ ਪ੍ਰਮੁੱਖ ਨਾਲ ਮੁਲਾਕਾਤ ਲਈ ਅਧਿਕਾਰਤ ਕੀਤਾ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:maharashtra politics Shiv Sena to move Supreme Court against Governor denying request for time