ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੰਬਈ ਤੋਂ ਦਿੱਲੀ ਪੁੱਜਾ ਮਹਾਰਾਸ਼ਟਰ ਦਾ ਸਿਆਸੀ ਘਮਸਾਨ

ਮੁੰਬਈ ਤੋਂ ਦਿੱਲੀ ਪੁੱਜਾ ਮਹਾਰਾਸ਼ਟਰ ਦਾ ਸਿਆਸੀ ਘਮਸਾਨ

ਮਹਾਰਾਸ਼ਟਰ ’ਚ ਸਰਕਾਰ ਦੇ ਗਠਨ ਨੂੰ ਲੈ ਕੇ ਚੱਲ ਰਿਹਾ ਸਿਆਸੀ ਘਮਸਾਨ ਹੁਣ ਦਿੱਲੀ ’ਚ ਹੋਵੇਗਾ, ਜਿੱਥੇ ਅੱਜ ਸੋਮਵਾਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਦਿੱਲੀ ਆ ਕੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਮਿਲਣ ਲਈ ਆਉਣਗੇ। ਉੱਧਰ ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਮੁਖੀ ਸ੍ਰੀ ਸ਼ਰਦ ਪਵਾਰ ਨੇ ਵੀ ਅੱਜ ਦਿੱਲੀ ਆ ਕੇ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨੀ ਹੈ।

 

 

ਇਸ ਦੌਰਾਨ ਸ਼ਿਵ ਸੈਨਾ ਨੇ ਰਾਜਪਾਲ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਅਧਿਕਾਰਤ ਤੌਰ ’ਤੇ ਮੀਡੀਆ ਨੂੰ ਇਹੋ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਰਾਜ ਵਿੱਚ ਬੇਮੌਸਮੀ ਵਰਖਾ ਕਾਰਨ ਪੈਦਾ ਹੋਏ ਹਾਲਾਤ ਬਾਰੇ ਕੇਂਦਰ ਸਰਕਾਰ ਨੂੰ ਜਾਣੂ ਕਰਵਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਰਾਹਤ ਦੇਣ ਦੀ ਮੰਗ ਕਰਨ ਲਈ ਦਿੱਲੀ ਦਾ ਦੌਰਾ ਕਰ ਰਹੇ ਹਨ।

 

 

ਪਰ ਅੰਦਰਖਾਤੇ ਇਹ ਚਰਚਾ ਚੱਲ ਰਹੀ ਹੈ ਕਿ ਫੜਨਵੀਸ ਸਰਕਾਰ ਬਣਾਉਣ ਨੂੰ ਲੈ ਕੇ ਵੀ ਅਮਿਤ ਸ਼ਾਹ ਨਾਲ ਗੱਲਬਾਤ ਜ਼ਰੂਰ ਕਰਨਗੇ। ਇਸ ਤੋਂ ਇਲਾਵਾ ਐੱਨਸੀਪੀ ਦੇ ਮੁਖੀ ਸ੍ਰੀ ਸ਼ਰਦ ਪਵਾਰ ਵੀ ਅੱਜ ਦਿੱਲੀ ਪੁੱਜ ਰਹੇ ਹਨ। ਉਨ੍ਹਾਂ ਨੇ ਅੱਜ ਸਵੇਰੇ 11 ਵਜੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ।

 

 

ਉਂਝ ਕਾਂਗਰਸ ਪਾਰਟੀ ਨੇ ਇਸ ਮੀਟਿੰਗ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਇਸ ਤੋਂ ਪਹਿਲਾਂ ਮਹਾਰਾਸ਼ਟਰ ਕਾਂਗਰਸ ਦੇ ਸੀਨੀਅਰ ਆਗੂ ਦਿੱਲੀ ਆਏ ਸਨ ਤੇ ਉਨ੍ਹਾਂ ਸੂਬੇ ਦੀ ਸਿਆਸਤ ਬਾਰੇ ਸੋਨੀਆ ਗਾਂਧੀ ਹੁਰਾਂ ਨਾਲ ਮੁਲਾਕਾਤ ਕੀਤੀ ਸੀ।

 

 

ਇਸ ਤੋਂ ਪਹਿਲਾਂ ਸ਼ਿਵ ਸੈਨਾ ਆਗੂ ਸ੍ਰੀ ਸੰਜੇ ਰਾਉਤ ਵੀ ਸ੍ਰੀ ਸ਼ਰਦ ਪਵਾਰ ਨਾਲ ਮੁਲਾਕਾਤ ਕਰ ਚੁੱਕੇ ਹਨ। ਮਹਾਰਾਸ਼ਟਰ ਦੇ ਰਾਜਪਾਲ ਦੇ ਦਫ਼ਤਰ ਤੋਂ ਜਾਰੀ ਬਿਆਨ ਮੁਤਾਬਕ ਸ਼ਿਵ ਸੈਨਾ ਦੇ ਆਗੂ ਸੰਜੇ ਰਾਉਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਮਿਲ ਕੇ ਅੱਜ ਸ਼ਾਮੀਂ ਪੰਜ ਵਜੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੂੰ ਮਿਲਣਗੇ।

 

 

ਇਸ ਮੁਲਾਕਾਤ ਦੌਰਾਨ ਸ਼ਿਵ ਸੈਨਾ ਰਾਜਪਾਲ ਨੂੰ ਅਪੀਲ ਕਰੇਗੀ ਕਿ ਸਰਕਾਰ ਬਣਾਉਣ ਲਈ ਸਭ ਤੋਂ ਵੱਡੀ ਪਾਰਟੀ ਨੂੰ ਸੱਦਾ ਦਿੱਤਾ ਜਾਵੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Maharashtra s Political chaos reaches Delhi from Mumbai