ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਾਰਾਸ਼ਟਰ 'ਚ ਸਾਊਦੀ ਅਰਬ ਤੋਂ ਪਰਤੇ ਕੋਰੋਨਾ ਦੇ ਸ਼ੱਕੀ ਮਰੀਜ਼ ਦੀ ਮੌਤ

ਕਰਨਾਟਕ, ਦਿੱਲੀ ਤੋਂ ਬਾਅਦ ਮਹਾਰਾਸ਼ਟਰ ਵਿੱਚ ਵੀ ਇੱਕ ਮਰੀਜ਼ ਦੀ ਮੌਤ ਦੀ ਖ਼ਬਰ ਹੈ। ਸਾਊਦੀ ਅਰਬ ਤੋਂ ਹਾਲ ਹੀ ਵਿੱਚ ਪਰਤੇ 71 ਸਾਲਾ ਕੋਰੋਨਾ ਵਾਇਰਸ ਦੇ ਸ਼ੱਕੀ ਦੀ ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ ਵਿੱਚ ਸ਼ਨਿੱਚਰਵਾਰ ਦੁਪਹਿਰ ਮੌਤ ਹੋ ਗਈ। ਹਸਪਤਾਲ ਦੇ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਸ਼ੂਗਰ ਅਤੇ ਹਾਈਪਰਟੈਨਸ਼ਨ ਦਾ ਮਰੀਜ਼ ਸੀ। ਹਾਲਾਂਕਿ, ਅਜੇ ਤੱਕ ਕੋਰੋਨਾ ਨਾਲ ਮੌਤ ਦੀ ਕੋਈ ਸਪੱਸ਼ਟ ਪੁਸ਼ਟੀ ਨਹੀਂ ਹੋਈ ਹੈ।


ਸਿਵਲ ਸਰਜਨ ਪ੍ਰੇਮਚੰਦ ਪੰਡਿਤ ਨੇ ਦੱਸਿਆ ਕਿ ਹਾਈਪਰਟੈਨਸ਼ਨ ਦੀ ਸ਼ਿਕਾਇਤ ਤੋਂ ਬਾਅਦ ਮਰੀਜ਼ ਨੂੰ ਕੁਝ ਦਿਨ ਪਹਿਲਾਂ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੇ ਲੱਛਣ ਸਾਹਮਣੇ ਆਉਣ ਤੋਂ ਬਾਅਦ ਸ਼ਨਿੱਚਰਵਾਰ ਸਵੇਰੇ ਉਸ ਨੂੰ ਬੁਲਢਾਣਾ ਦੇ ਜਨਰਲ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।

 

ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾਂ ਦੇ ਨਮੂਨੇ ਟੈਸਟ ਲਈ ਲੈਬਾਰਟਰੀ ਭੇਜੇ ਗਏ ਹਨ। ਸ਼ਾਮ 4.20 ਵਜੇ ਉਸ ਦੀ ਮੌਤ ਹੋ ਗਈ ਅਤੇ ਜਾਂਚ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

 

ਦੇਸ਼ ਵਿਚ ਹੁਣ ਤਕ 84 ਕੇਸ


ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਜਾਂਚ ਵਿੱਚ ਪਾਜੀਟਿਵ ਪਾਏ ਗਏ 84 ਵਿਅਕਤੀਆਂ ਦੇ ਸੰਪਰਕ ਵਿੱਚ ਆਏ 4,000 ਤੋਂ ਵੱਧ ਲੋਕਾਂ ਨੂੰ ਨਿਗਰਾਨੀ ਅਧੀਨ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਜਾਂਚ ਵਿੱਚ ਪਾਜੀਟਿਵ ਪਾਏ ਗਏ 7 ਵਿਅਕਤੀਆਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਸਾਊਦੀ ਅਰਬ ਤੋਂ ਵਾਪਸ ਪਰਤੇ ਕਲਬੁਰਗੀ ਦੇ ਇੱਕ 76 ਸਾਲਾ ਵਿਅਕਤੀ ਵੀਰਵਾਰ ਨੂੰ ਮੌਤ ਹੋ ਗਈ ਸੀ, ਜਦਕਿ ਕੋਰੋਨਾ ਵਾਇਰਸ ਨਾਲ ਪੀੜਤ ਦਿੱਲੀ ਦੀ 68 ਸਾਲਾ ਇੱਕ ਮਹਿਲਾ ਦੀ ਸ਼ੁੱਕਰਵਾਰ ਦੀ ਰਾਤ ਨੂੰ ਰਾਮ ਮਨੋਹਰ ਲੋਹੀਆ (ਆਰਐਮਐਲ) ਹਸਪਤਾਲ ਵਿੱਚ ਮੌਤ ਹੋ ਗਈ। ਸਿਹਤ ਮੰਤਰਾਲੇ ਨੇ ਦੱਸਿਆ ਔਰਤ ਦਾ ਪੁੱਤਰ ਵਿਦੇਸ਼ ਤੋਂ ਆਇਆ ਸੀ ਅਤੇ ਕੋਰੋਨਾ ਵਾਇਰਸ ਨਾਲ ਪੀੜਤ ਸੀ। ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਕਾਰਨ ਔਰਤ ਦੀ ਮੌਤ ਹੋ ਗਈ।

 

ਕਿਥੇ ਕਿੰਨੇ ਕੇਸ


ਹੁਣ ਤੱਕ ਦਿੱਲੀ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਸੱਤ ਅਤੇ ਉੱਤਰ ਪ੍ਰਦੇਸ਼ ਵਿੱਚ 11 ਮਾਮਲੇ ਸਾਹਮਣੇ ਆਏ ਹਨ। ਕਰਨਾਟਕ ਵਿੱਚ ਕੋਰੋਨਾ ਵਾਇਰਸ ਦੇ ਛੇ ਮਰੀਜ਼ ਹਨ, ਮਹਾਰਾਸ਼ਟਰ ਵਿੱਚ 14 ਅਤੇ ਲੱਦਾਖ ਵਿੱਚ ਤਿੰਨ। ਇਸ ਤੋਂ ਇਲਾਵਾ ਰਾਜਸਥਾਨ, ਤੇਲੰਗਾਨਾ, ਤਾਮਿਲਨਾਡੂ, ਜੰਮੂ ਕਸ਼ਮੀਰ, ਆਂਧਰਾ ਪ੍ਰਦੇਸ਼ ਅਤੇ ਪੰਜਾਬ ਤੋਂ ਇਕ-ਇਕ ਕੇਸ ਸਾਹਮਣੇ ਆਇਆ ਹੈ।

ਕੇਰਲ ਵਿੱਚ ਕੋਰੋਨਾ ਵਾਇਰਸ ਦੇ 19 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਤਿੰਨ ਮਰੀਜ਼ਾਂ ਨੂੰ ਪਿਛਲੇ ਮਹੀਨੇ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਸੀ। ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ 84 ਪੁਸ਼ਟੀ ਮਾਮਲਿਆਂ ਵਿੱਚ 17 ਵਿਦੇਸ਼ੀ ਨਾਗਰਿਕ ਸ਼ਾਮਲ ਸਨ। ਇਨ੍ਹਾਂ ਵਿੱਚ ਇਟਲੀ ਦੇ 16 ਸੈਲਾਨੀ ਅਤੇ ਇੱਕ ਕੈਨੇਡੀਅਨ ਨਾਗਰਿਕ ਸ਼ਾਮਲ ਹੈ।

...............

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Maharashtra Suspected coronavirus patient dies in Buldhana